Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Wednesday, 19 Aug 2026 | 9:26 pm

+91 90915 01313 , +91 90916 01313

punjabbanni@gmail.com
punjabbani@yahoo.com

ਵਿਧਾਇਕ ਕੁਲਵੰਤ ਸਿੰਘ ਤੇ ਡਿਪਟੀ ਕਮਿਸ਼ਨਰ ਨੇ ਲੋਕਾਂ ਦੇ ਮਸਲੇ ਸੁਣ ਕੇ ਮੌਕੇ 'ਤੇ ਕੀਤੇ ਹੱਲ

ਵਿਧਾਇਕ ਕੁਲਵੰਤ ਸਿੰਘ ਤੇ ਡਿਪਟੀ ਕਮਿਸ਼ਨਰ ਨੇ ਲੋਕਾਂ ਦੇ ਮਸਲੇ ਸੁਣ ਕੇ ਮੌਕੇ 'ਤੇ ਕੀਤੇ ਹੱਲ

ਵਿਧਾਇਕ ਕੁਲਵੰਤ ਸਿੰਘ ਤੇ ਡਿਪਟੀ ਕਮਿਸ਼ਨਰ ਨੇ ਲੋਕਾਂ ਦੇ ਮਸਲੇ ਸੁਣ ਕੇ ਮੌਕੇ ‘ਤੇ ਕੀਤੇ ਹੱਲ
-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ‘ਤੇ ਕਰੀਮਨਗਰ ਚਿੱਚੜਵਾਲ ‘ਚ ਲੱਗਿਆ ਜਨ ਸੁਵਿਧਾ ਕੈਂਪ
-ਲੋਕ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਜਨ ਸੁਵਿਧਾ ਕੈਂਪਾਂ ਦਾ ਲਾਭ ਜਰੂਰ ਲੈਣ-ਵਿਧਾਇਕ ਕੁਲਵੰਤ ਸਿੰਘ
-ਕਿਹਾ, ਆਪ ਦੀ ਸਰਕਾਰ ਆਪ ਦੇ ਦੁਆਰ ਉਪਰਾਲੇ ਨੇ ਲੋਕਾਂ ਦੀ ਖੱਜਲ ਖੁਆਰੀ ਖ਼ਤਮ ਕੀਤੀ
-ਡਿਪਟੀ ਕਮਿਸ਼ਨਰ ਨੇ ਹੜ੍ਹ ਦੇ ਪਾਣੀ ਨਾਲ ਸੜਕਾਂ ਦੀਆਂ ਖੁਰੀਆਂ ਬਰਮਾਂ ਦਾ ਸਪੈਸ਼ਲ ਕੇਸ ਬਣਾ ਕੇ ਮੁਰੰਮਤ ਕਰਵਾਉਣ ਦੇ ਦਿੱਤੇ ਨਿਰਦੇਸ਼
ਸ਼ੁਤਰਾਣਾ, ਪਾਤੜਾਂ, 19 ਜੁਲਾਈ:
ਅੱਜ ਹਲਕੇ ਦੇ ਪਿੰਡ ਕਰੀਮਨਗਰ (ਚਿੱਚੜਵਾਲ) ਵਿਖੇ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਲੱਗੇ ਜਨ ਸੁਵਿਧਾ ਕੈਂਪ ਮੌਕੇ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਅਤੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਲੋਕਾਂ ਦੇ ਮਸਲੇ ਸੁਣ ਕੇ ਮੌਕੇ ‘ਤੇ ਹੀ ਹੱਲ ਕੀਤੇ।
ਵਿਧਾਇਕ ਕੁਲਵੰਤ ਸਿੰਘ ਵੱਲੋਂ ਸ਼ੁਤਰਾਣਾ ਤੋਂ ਕਰੀਮਨਗਰ ਨੂੰ ਜਾਂਦੀ ਸੜਕ ਦੀਆਂ ਬਰਮਾਂ ਹੜ੍ਹਾਂ ਕਰਕੇ ਖੁਰਨ ਦਾ ਮਾਮਲਾ ਤੁਰੰਤ ਹੱਲ ਕਰਨ ਲਈ ਕਹਿਣ ‘ਤੇ ਡਿਪਟੀ ਕਮਿਸ਼ਨਰ ਨੇ ਲੋਕ ਨਿਰਮਾਣ ਵਿਭਾਗ ਨੂੰ ਆਦੇਸ਼ ਦਿੱਤੇ ਕਿ ਸਪੈਸ਼ਲ ਕੇਸ ਬਣਾ ਕੇ ਭੇਜਿਆ ਜਾਵੇ ਤਾਂ ਕਿ ਇਸ ਸੜਕ ਦੀ ਤੁਰੰਤ ਮੁਰੰਮਤ ਕਰਵਾ ਕੇ ਲੋਕਾਂ ਨੂੰ ਰਾਹਤ ਦਿੱਤੀ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਇਸ ਕੈਂਪ ਦੌਰਾਨ ਆਪਣੀਆਂ ਸ਼ਿਕਾਇਤਾਂ ਤੇ ਮਸਲੇ ਲੈਕੇ ਪੁੱਜੇ ਲੋਕਾਂ ਦੇ ਮਸਲੇ ਤੁਰੰਤ ਹੱਲ ਕਰਵਾਏ। ਉਨ੍ਹਾਂ ਨੇ ਦਿਵਿਆਂਜਨਾਂ ਦੀ ਪੈਨਸ਼ਨ, ਲੋੜਵੰਦਾਂ ਨੂੰ ਟਰਾਈਸਾਇਕਲ, ਸੜਕਾਂ, ਪਾਣੀ ਦੀ ਨਿਕਾਸੀ ਆਦਿ ਸਮੇਤ ਸਥਾਨਕ ਵਾਸੀਆਂ ਦੀਆਂ ਨਿਜੀ ਸਮੱਸਿਆਵਾਂ ਦੇ ਹੱਲ ਲਈ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ।
ਵਿਧਾਇਕ ਕੁਲਵੰਤ ਸਿੰਘ ਨੇ ਇਸ ਮੌਕੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਜਨ ਸੁਵਿਧਾ ਕੈਂਪ ਲਗਾਉਣ ਦਾ ਅਹਿਮ ਉਪਰਾਲਾ ਕੀਤਾ ਹੈ, ਜਿਸ ਲਈ ਲੋਕਾਂ ਦੀ ਖੱਜਲ ਖੁਆਰੀ ਖ਼ਤਮ ਹੋਈ ਹੈ। ਉਨ੍ਹਾਂ ਕਿਹਾ ਕਿ ਅਜਿਹੇ ਕੈਂਪ ਹਰੇਕ ਪਿੰਡ ਵਿੱਚ ਲਗਾਏ ਜਾਣਗੇ ਇਸ ਲਈ ਸਬੰਧਤ ਇਲਾਕਿਆਂ ਦੇ ਲੋਕ ਇਨ੍ਹਾਂ ਕੈਂਪਾਂ ਦਾ ਲਾਭ ਜਰੂਰ ਉਠਾਉਣ ਅਤੇ ਆਪਣੇ ਦਸਤਾਵੇਜ ਪਹਿਲਾ ਹੀ ਤਿਆਰ ਰੱਖਣ।
ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਮੁਤਾਬਕ ਹਫ਼ਤੇ ਦੇ ਵਿੱਚ ਦੋ ਦਿਨ ਜਨ ਸੁਵਿਧਾ ਕੈਂਪ ਲਗਾਏ ਜਾਂਦੇ ਹਨ, ਜਿਸ ‘ਚ ਇੱਕ ਦਿਨ ਏ.ਡੀ.ਸੀ. ਅਤੇ ਇੱਕ ਦਿਨ ਉਹ ਖ਼ੁਦ ਜਾਂਦੇ ਹਨ, ਇਸ ਲਈ ਜ਼ਿਲ੍ਹਾ ਨਿਵਾਸੀ ਆਪਣੇ ਨੇੜੇ ਲੱਗਦੇ ਅਜਿਹੇ ਕੈਂਪਾਂ ਦਾ ਲਾਭ ਜਰੂਰ ਉਠਾਉਣ।
ਕੈਂਪ ਦੌਰਾਨ ਐਸ.ਡੀ.ਐਮ. ਰਵਿੰਦਰ ਸਿੰਘ, ਡੀ.ਐਸ.ਪੀ. ਦਲਜੀਤ ਸਿੰਘ ਵਿਰਕ, ਤਹਿਸੀਲਦਾਰ ਹਰਸਿਮਰਨ ਸਿੰਘ, ਨਾਇਬ ਤਹਿਸੀਲਦਾਰ ਰਮਨ ਕੁਮਾਰ, ਬੀ.ਡੀ.ਪੀ.ਓ. ਬਲਜੀਤ ਸਿੰਘ ਸੋਹੀ, ਮੰਡਲ ਭੂਮੀ ਰੱਖਿਆ ਅਫ਼ਸਰ ਨਿੱਧੀ ਬੱਤਾ, ਐਸ.ਐਮ.ਓ. ਸ਼ੈਲੀ ਜੇਤਲੀ, ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ, ਜਿਨ੍ਹਾਂ ਨੇ ਲੋਕਾਂ ਦੇ ਮਸਲੇ ਨਿਬੇੜੇ ਅਤੇ ਮੌਕੇ ‘ਤੇ ਹੀ ਲੋਕਾਂ ਨੂੰ ਸਰਕਾਰੀ ਸੇਵਾਵਾਂ ਪ੍ਰਦਾਨ ਕੀਤੀਆਂ।
ਪਿੰਡ ਵਾਸੀਆਂ ਹਰਦੀਪ ਸਿੰਘ, ਰੁਲਦਾ ਸਿੰਘ, ਸ਼ੀਬਾ ਰਾਮ ਸਮੇਤ ਇਲਾਕੇ ਦੇ ਪਤਵੰਤਿਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਵਿਧਾਇਕ ਕੁਲਵੰਤ ਸਿੰਘ ਤੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦਾ ਇੱਕ ਛੱਤ ਹੇਠ ਸਾਰੀਆਂ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਲਈ ਲਗਾਏ ਕੈਂਪ ਵਾਸਤੇ ਧੰਨਵਾਦ ਕੀਤਾ।

Advertisement
Advertisement
Advertisement
Advertisement
Scroll to Top