Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Wednesday, 19 Aug 2026 | 10:08 pm

+91 90915 01313 , +91 90916 01313

punjabbanni@gmail.com
punjabbani@yahoo.com

ਘੜਾਮ ਵਿਖੇ ਜਨ ਸੁਵਿਧਾ ਕੈਂਪ 'ਚ 111 ਦਰਖਾਸਤਾਂ 'ਚੋਂ 66 ਦਾ ਮੌਕੇ 'ਤੇ ਹੀ ਨਿਪਟਾਰਾ

ਘੜਾਮ ਵਿਖੇ ਜਨ ਸੁਵਿਧਾ ਕੈਂਪ 'ਚ 111 ਦਰਖਾਸਤਾਂ 'ਚੋਂ 66 ਦਾ ਮੌਕੇ 'ਤੇ ਹੀ ਨਿਪਟਾਰਾ

ਘੜਾਮ ਵਿਖੇ ਜਨ ਸੁਵਿਧਾ ਕੈਂਪ ‘ਚ 111 ਦਰਖਾਸਤਾਂ ‘ਚੋਂ 66 ਦਾ ਮੌਕੇ ‘ਤੇ ਹੀ ਨਿਪਟਾਰਾ
-ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਤੇ ਏ.ਡੀ.ਸੀ. ਨੇ ਸੁਣੀਆਂ ਲੋਕਾਂ ਦੀਆਂ ਸ਼ਿਕਾਇਤਾਂ
-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਜਨ ਸੁਵਿਧਾ ਕੈਂਪਾਂ ਵਾਲੀ ਪਹਿਲਕਦਮੀ ਨੇ ਲੋਕਾਂ ਨੂੰ ਕੀਤਾ ਸੁਖਾਲਾ-ਪਠਾਣਮਾਜਰਾ
ਦੇਵੀਗੜ੍ਹ, 19 ਜੁਲਾਈ : ਅੱਜ ਸਨੌਰ ਹਲਕੇ ਦੇ ਪਿੰਡ ਘੜਾਮ ਵਿਖੇ ਲਗਾਏ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਜਨ ਸੁਵਿਧਾ ਕੈਂਪ ਮੌਕੇ ਪੁੱਜੀਆਂ 111 ਦਰਖਾਸਤਾਂ ਵਿੱਚੋਂ 66 ਦਾ ਮੌਕੇ ‘ਤੇ ਨਿਪਟਾਰਾ ਕੀਤਾ ਗਿਆ। ਇਸ ਮੌਕੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਕੰਚਨ ਨੇ ਲੋਕਾਂ ਦੇ ਮਸਲੇ ਸੁਣ ਕੇ ਮੌਕੇ ‘ਤੇ ਹੀ ਹੱਲ ਕੀਤੇ। ਉਨ੍ਹਾਂ ਦੇ ਨਾਲ ਐਸ.ਡੀ.ਐਮ. ਮਨਜੀਤ ਕੌਰ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ । ਵਿਧਾਇਕ ਪਠਾਣਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਜਨ ਸੁਵਿਧਾ ਕੈਂਪ ਦੀ ਸ਼ੁਰੂ ਕੀਤੀ ਗਈ ਨਿਵੇਕਲੀ ਪਹਿਲਕਦਮੀ ਨੇ ਲੋਕਾਂ ਦੀ ਸਰਕਾਰੀ ਦਫ਼ਤਰਾਂ ਵਿੱਚ ਹੋਣ ਵਾਲੀ ਖੱਜਲ ਖੁਆਰੀ ਨੂੰ ਬੰਦ ਕਰਕੇ ਲੋਕਾਂ ਨੂੰ ਸੁਖਾਲਾ ਕੀਤਾ ਹੈ ।
ਪਠਾਣਮਾਜਰਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਨੇੜਲੇ ਕੈਂਪਾਂ ਵਿੱਚ ਪੁੱਜਣ ਅਤੇ ਇਨ੍ਹਾਂ ਦਾ ਲਾਭ ਉਠਾਉਣ। ਉਨ੍ਹਾਂ ਕਿਹਾ ਕਿ ਆਪਣੇ ਹਲਕੇ ਦੇ ਲੋਕਾਂ ਦੀ ਸੇਵਾ ਵਿੱਚ ਉਹ ਖ਼ੁਦ ਅਤੇ ਉਨ੍ਹਾਂ ਦਾ ਪਰਿਵਾਰ ਸਦਾ ਹੀ ਹਾਜਰ ਹੈ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਲੋਕਾਂ ਦੇ ਮਸਲੇ ਤੁਰੰਤ ਅਤੇ ਮੌਕੇ ‘ਤੇ ਹੀ ਹੱਲ ਕੀਤੇ ਜਾਣ । ਏ.ਡੀ.ਸੀ. ਕੰਚਨ ਨੇ ਲੋਕਾਂ ਦੀਆਂ ਦਰਖਾਸਤਾਂ ਸਬੰਧਤ ਵਿਭਾਗਾਂ ਨੂੰ ਭੇਜ ਕੇ ਉਨ੍ਹਾਂ ਦੇ ਮੌਕੇ ‘ਤੇ ਹੱਲ ਕਰਵਾਏ, ਸਿੱਟੇ ਵਜੋਂ ਇਸ ਜਨ ਸੁਵਿਧਾ ਕੈਂਪ ਮੌਕੇ ਪੁੱਜੀਆਂ 111 ਦਰਖਾਸਤਾਂ ਵਿੱਚੋਂ 66 ਦਾ ਤੁਰੰਤ ਹੱਲ ਕੀਤਾ ਗਿਆ ਅਤੇ ਬਾਕੀ ਨੂੰ ਵੀ ਕਾਰਵਾਈ ਲਈ ਅੱਗੇ ਭੇਜ ਦਿੱਤਾ ਗਿਆ। ਐਸ.ਡੀ.ਐਮ. ਮਨਜੀਤ ਕੌਰ ਨੇ ਦੱਸਿਆ ਕਿ ਸਬ ਡਵੀਜਨ ਵਿੱਚ ਅਜਿਹੇ ਕੈਂਪ ਲਗਾਤਾਰ ਲਗਾਏ ਜਾਣਗੇ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਲੋਕਾਂ ਦੇ ਮਸਲੇ ਨਿਬੇੜੇ ਅਤੇ ਸਰਕਾਰੀ ਸੇਵਾਵਾਂ ਦਾ ਲਾਭ ਮੌਕੇ ‘ਤੇ ਹੀ ਪ੍ਰਦਾਨ ਕੀਤਾ ।

Advertisement
Advertisement
Advertisement
Advertisement
Scroll to Top