Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Wednesday, 19 Aug 2026 | 10:09 pm

+91 90915 01313 , +91 90916 01313

punjabbanni@gmail.com
punjabbani@yahoo.com

ਸਾਜ਼ ਔਰ ਆਵਾਜ਼ ਕਲੱਬ (ਰਜਿ.) ਪਟਿਆਲਾ ਫਿਰ ਬਿਖੇਰੇਗਾ ਆਵਾਜ਼ ਦਾ ਜਾਦੂ

ਸਾਜ਼ ਔਰ ਆਵਾਜ਼ ਕਲੱਬ (ਰਜਿ.) ਪਟਿਆਲਾ ਫਿਰ ਬਿਖੇਰੇਗਾ ਆਵਾਜ਼ ਦਾ ਜਾਦੂ

ਸਾਜ਼ ਔਰ ਆਵਾਜ਼ ਕਲੱਬ ਪਟਿਆਲਾ ਫਿਰ ਬਿਖੇਰੇਗਾ ਆਵਾਜ਼ ਦਾ ਜਾਦੂ
28 ਜੁਲਾਈ ਨੂੰ ਦੁਨੀਆ ਦੇ ਮਹਾਨ ਗਾਇਕ ਮੁਕੇਸ਼ ਅਤੇ ਮੁਹੰਮਦ ਰਫੀ ਦੀ ਯਾਦ ਵਿੱਚ ਕਰਵਾਇਆ ਜਾਵੇਗਾ ਸੰਗੀਤਕ ਪ੍ਰੋਗਰਾਮ
ਪਟਿਆਲਾ, 19 ਜੁਲਾਈ – ਪਟਿਆਲਾ ਦੇ ਮਸ਼ਹੂਰ ਸਾਜ਼ ਔਰ ਆਵਾਜ਼ ਕਲੱਬ (ਰਜਿ.) ਪਟਿਆਲਾ ਵੱਲੋਂ ਇੱਕ ਵਾਰ ਫਿਰ ਸੰਗੀਤਕ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। 28 ਜੁਲਾਈ (ਐਤਵਾਰ) ਨੂੰ ਭਾਸ਼ਾ ਵਿਭਾਗ, ਪਟਿਆਲਾ ਦੇ ਲੈਕਚਰ ਹਾਲ ਵਿੱਚ ਪ੍ਰੋਗਰਾਮ ਕਰਵਾਇਆ ਜਾਵੇਗਾ ਜਿਸ ਵਿੱਚ ਦੋ ਮਹਾਨ ਗਾਇਕ ਸਵਰਗਵਾਸੀ ਮੁਹੰਮਦ ਰਫ਼ੀ ਸਾਹਿਬ ਅਤੇ ਸਵਰਗਵਾਸੀ ਮੁਕੇਸ਼ ਸਾਹਿਬ ਨੂੰ ਉਨ੍ਹਾਂ ਵੱਲੋਂ ਗਾਏ ਗੀਤਾਂ ਰਾਹੀਂ ਯਾਦ ਕੀਤਾ ਜਾਵੇਗਾ।
ਇਸ ਪ੍ਰੋਗਰਾਮ ਬਾਰੇ ਜਾਣਕਾਰੀ ਦਿੰਦਿਆਂ ਸਾਜ਼ ਔਰ ਆਵਾਜ਼ ਕਲੱਬ ਪਟਿਆਲਾ ਦੇ ਪ੍ਰਧਾਨ ਰਵਿੰਦਰ ਕੁਮਾਰ ਬਾਲੀ, ਮੀਤ ਪ੍ਰਧਾਨ ਸ: ਸੇਖੋਂ ਅਤੇ ਜਨਰਲ ਸਕੱਤਰ ਰਾਜ ਕੁਮਾਰ ਨੇ ਦੱਸਿਆ ਕਿ 24 ਜੁਲਾਈ ਨੂੰ ਮਰਹੂਮ ਗਾਇਕ ਮੁਕੇਸ਼ ਸਾਹਿਬ ਦਾ ਜਨਮ ਦਿਨ ਹੈ ਅਤੇ 31 ਜੁਲਾਈ ਨੂੰ ਮਰਹੂਮ ਮੁਹੰਮਦ ਰਫ਼ੀ ਸਾਹਿਬ ਦੀ ਬਰਸੀ ਹੈ। ਉਨ੍ਹਾਂ ਦੱਸਿਆ ਕਿ ਇਹ ਪ੍ਰੋਗਰਾਮ ਸਵੇਰੇ 11 ਵਜੇ ਤੋਂ ਸ਼ੁਰੂ ਹੋਵੇਗਾ। ਇਸ ਪ੍ਰੋਗਰਾਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਪ੍ਰੋਗਰਾਮ ਵਿੱਚ ਤੁਹਾਨੂੰ ਬਹੁਤ ਵਧੀਆ ਗਾਇਕਾਂ ਨੂੰ ਸੁਣਨ ਦਾ ਮੌਕਾ ਮਿਲੇਗਾ। ਆਪਣੀ ਆਵਾਜ਼ ਦਾ ਜਾਦੂ ਬਿਖੇਰਨ ਵਾਲੇ ਕਲਾਕਾਰਾਂ ਦੇ ਨਾਂ ਫਾਈਨਲ ਹੋ ਚੁੱਕੇ ਹਨ। ਸਾਜ਼ ਅਤੇ ਆਵਾਜ਼ ਗਰੁੱਪ ਦੀ ਟੀਮ ਆਪਣੇ ਪਰਿਵਾਰ ਸਮੇਤ ਤੁਹਾਨੂੰ ਇਸ ਪ੍ਰੋਗਰਾਮ ਲਈ ਸੱਦਾ ਦਿੰਦੀ ਹੈ।

Advertisement
Advertisement
Advertisement
Advertisement
Scroll to Top