Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Wednesday, 19 Aug 2026 | 10:10 pm

+91 90915 01313 , +91 90916 01313

punjabbanni@gmail.com
punjabbani@yahoo.com

ਵਿਜੀਲੈਂਸ ਬਿਊਰੋ ਵੱਲੋਂ ਨਗਰ ਕੌਂਸਲ ਨਾਭਾ ਦੇ ਅਧਿਕਾਰੀਆਂ ਤੇ ਠੇਕੇਦਾਰ ਖ਼ਿਲਾਫ਼ ਮਕਾਨ ਉਸਾਰੀ ਘੁਟਾਲੇ ’ਚ 1,84,45,551 ਰੁਪਏ ਦਾ ਗਬਨ ਕਰਨ ਲਈ ਕੇਸ ਦਰਜ

ਵਿਜੀਲੈਂਸ ਬਿਊਰੋ ਵੱਲੋਂ ਨਗਰ ਕੌਂਸਲ ਨਾਭਾ ਦੇ ਅਧਿਕਾਰੀਆਂ ਤੇ ਠੇਕੇਦਾਰ ਖ਼ਿਲਾਫ਼ ਮਕਾਨ ਉਸਾਰੀ ਘੁਟਾਲੇ ’ਚ 1,84,45,551 ਰੁਪਏ ਦਾ ਗਬਨ ਕਰਨ ਲਈ ਕੇਸ ਦਰਜ

ਵਿਜੀਲੈਂਸ ਬਿਊਰੋ ਵੱਲੋਂ ਨਗਰ ਕੌਂਸਲ ਨਾਭਾ ਦੇ ਅਧਿਕਾਰੀਆਂ ਤੇ ਠੇਕੇਦਾਰ ਖ਼ਿਲਾਫ਼ ਮਕਾਨ ਉਸਾਰੀ ਘੁਟਾਲੇ ’ਚ 1,84,45,551 ਰੁਪਏ ਦਾ ਗਬਨ ਕਰਨ ਲਈ ਕੇਸ ਦਰਜ
ਚੰਡੀਗੜ੍ਹ, 19 ਜੁਲਾਈ () : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚੱਲ ਰਹੀ ਭ੍ਰਿਸ਼ਟਾਚਾਰ ਰੋਕੂ ਮੁਹਿੰਮ ਤਹਿਤ ਨਗਰ ਕੌਂਸਲ ਨਾਭਾ ਦੇ ਅਧਿਕਾਰੀਆਂ ਅਤੇ ਇੱਕ ਠੇਕੇਦਾਰ ਵਿਰੁੱਧ, ਪ੍ਰਧਾਨ ਮੰਤਰੀ ਸ਼ਹਿਰੀ ਆਵਾਸ ਯੋਜਨਾ (ਪੀਐਮਐਸਏਵਾਈ) ਤਹਿਤ ਪ੍ਰਾਪਤ ਹੋਏ 1, 84,45,551 ਰੁਪਏ ਦੇ ਫੰਡਾਂ ਦੀ ਦੁਰਵਰਤੋਂ ਕਰਨ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ।
ਇਹ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਨੇ ਜਾਂਚ ਦੌਰਾਨ ਇਹ ਪਾਇਆ ਕਿ ਸਾਲ 2018 ਵਿੱਚ ਨਗਰ ਕੌਂਸਲ ਨਾਭਾ ਨੂੰ ਹਾਊਸ ਫਾਰ ਆਲ ਸਕੀਮ (ਪੀ.ਐਮ.ਐਸ.ਏ.ਵਾਈ.) ਤਹਿਤ ਫੰਡ ਪ੍ਰਾਪਤ ਹੋਏ ਸਨ, ਪਰ ਮੁਲਜ਼ਮਾਂ ਨੇ ਮਿਤੀ 01.11.2018 ਤੋਂ 06.11.2018 ਤੱਕ 6 ਦਿਨਾਂ ਦੇ ਅੰਦਰ ਹੀ ਵਿਕਾਸ ਕਾਰਜਾਂ ਦੇ ਫਰਜ਼ੀ ਬਿੱਲ ਤਿਆਰ ਕਰਕੇ 1,84,45,551 ਰੁਪਏ ਦਾ ਗਬਨ ਕੀਤਾ । ਬੁਲਾਰੇ ਨੇ ਅੱਗੇ ਕਿਹਾ ਕਿ ਇਹ ਵੀ ਦੇਖਣ ਵਿੱਚ ਆਇਆ ਹੈ ਕਿ ਉਕਤ ਰਾਸ਼ੀ ਨਾਲ ਕੋਈ ਵੀ ਵਿਕਾਸ ਕਾਰਜ ਨਹੀਂ ਕੀਤਾ ਗਿਆ, ਸਗੋਂ ਅਧਿਕਾਰੀਆਂ ਨੇ ਠੇਕੇਦਾਰ ਨਾਲ ਗੰਢ-ਤੁਪ ਕਰਕੇ ਇਸ ਸਕੀਮ ਤਹਿਤ ਲੋੜਵੰਦਾਂ ਨੂੰ ਮਕਾਨ ਬਣਾਉਣ ਦੀ ਬਜਾਏ ਕੰਮਾਂ ਨੂੰ ਵਿਕਾਸ ਕਾਰਜ ਦਿਖਾ ਕੇ ਫੰਡਾਂ ਦਾ ਗਬਨ ਕੀਤਾ ਹੈ । ਬੁਲਾਰੇ ਨੇ ਦੱਸਿਆ ਕਿ ਜਾਂਚ ਦੇ ਆਧਾਰ ’ਤੇ ਵਿਜੀਲੈਂਸ ਨੇ ਐਫਆਈਆਰ ਨੰ. 32, ਮਿਤੀ 18.7.2024 ਨੂੰ ਆਈ.ਪੀ.ਸੀ. ਦੀ ਧਾਰਾ 406, 420, 409, 465, 467, 468, 471, 120-ਬੀ ਤਹਿਤ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1)(ਏ) ਸਮੇਤ 13(2) ਅਧੀਨ ਪੁਲਿਸ ਥਾਣਾ ਪਟਿਆਲਾ ਰੇਂਜ ਵਿਖੇ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

Advertisement
Advertisement
Advertisement
Advertisement
Scroll to Top