Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Wednesday, 19 Aug 2026 | 7:05 pm

+91 90915 01313 , +91 90916 01313

punjabbanni@gmail.com
punjabbani@yahoo.com

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ 'ਚ ਚੱਲ ਰਹੀ ਬੂਟੇ ਲਗਾਉਣ ਦੀ ਮੁਹਿੰਮ ਦਾ ਜਾਇਜ਼ਾ

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ 'ਚ ਚੱਲ ਰਹੀ ਬੂਟੇ ਲਗਾਉਣ ਦੀ ਮੁਹਿੰਮ ਦਾ ਜਾਇਜ਼ਾ

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ‘ਚ ਚੱਲ ਰਹੀ ਬੂਟੇ ਲਗਾਉਣ ਦੀ ਮੁਹਿੰਮ ਦਾ ਜਾਇਜ਼ਾ
ਵਿਭਾਗ ਬੂਟੇ ਲਗਾਉਣ ਲਈ ਜਗ੍ਹਾ ਦੀ ਪਹਿਚਾਣ ਕਰਨ ਤੇ ਜੰਗਲਾਤ ਵਿਭਾਗ ਤੋਂ ਬੂਟੇ ਪ੍ਰਾਪਤ ਕਰਨ : ਡਿਪਟੀ ਕਮਿਸ਼ਨਰ
ਸਮੂਹ ਵਿਭਾਗਾਂ ਨੂੰ ਬੂਟੇ ਲਗਾਉਣ ਦੇ ਦਿੱਤੇ ਟੀਚੇ
ਕਿਹਾ, ਮਾਨਸੂਨ ਸੀਜ਼ਨ ਨਵੇਂ ਬੂਟੇ ਲਗਾਉਣ ਲਈ ਸਭ ਤੋਂ ਢੁਕਵਾਂ
-ਪਟਿਆਲਾ ਜ਼ਿਲ੍ਹੇ ‘ਚ ਲਗਾਏ ਜਾ ਰਹੇ ਨੇ 15 ਲੱਖ ਬੂਟੇ
ਪਟਿਆਲਾ, 18 ਜੁਲਾਈ : ਪਟਿਆਲਾ ਜ਼ਿਲ੍ਹੇ ਵਿੱਚ 15 ਲੱਖ ਬੂਟੇ ਲਗਾਉਣ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਦਾ ਅੱਜ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਜਾਇਜ਼ਾ ਲੈਂਦਿਆਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਅਧੀਨ ਖਾਲੀ ਪਏ ਖੇਤਰ ਦੀ ਪਹਿਚਾਣ ਕਰਕੇ ਤੁਰੰਤ ਜੰਗਲਾਤ ਵਿਭਾਗ ਤੋਂ ਬੂਟੇ ਪ੍ਰਾਪਤ ਕਰਨ ਤੇ ਮਾਨਸੂਨ ਸੀਜ਼ਨ ਵਿੱਚ ਬੂਟਿਆਂ ਨੂੰ ਢੁਕਵੇਂ ਸਥਾਨ ‘ਤੇ ਲਗਾਇਆ ਜਾਵੇ। ਮੀਟਿੰਗ ‘ਚ ਡੀ.ਐਫ.ਓ. ਵਿੱਦਿਆ ਸਾਗਰੀ, ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਕੰਚਨ ਅਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ ਵੀ ਮੌਜੂਦ ਸਨ । ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਨ੍ਹਾਂ ਵਿਭਾਗਾਂ ਕੋਲ ਇੱਕ ਕਨਾਲ ਜਾ ਫੇਰ ਇਸ ਤੋਂ ਵੱਧ ਦੀ ਖਾਲੀ ਜਗ੍ਹਾ ਹੈ ਉਹ ਜੰਗਲਾਤ ਵਿਭਾਗ ਨਾਲ ਰਾਬਤਾ ਕਰਕੇ ਉਥੇ ਨਾਨਕ ਬਗੀਚੀ ਸਥਾਪਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਬਗੀਚੀ ਸਥਾਪਤ ਕਰਨ ਵਿੱਚ ਜੰਗਲਾਤ ਵਿਭਾਗ ਵੱਲੋ ਪੂਰਨ ਸਹਿਯੋਗ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬਰਸਾਤੀ ਮੌਸਮ ਬੂਟੇ ਲਗਾਉਣ ਲਈ ਸਭ ਤੋਂ ਢੁਕਵਾਂ ਹੁੰਦਾ ਹੈ ਅਤੇ ਜ਼ਿਲ੍ਹੇ ਅੰਦਰ ਇਸ ਮੌਸਮ ਦੌਰਾਨ 15 ਲੱਖ ਬੂਟੇ ਲਗਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ ਸਕੂਲਾਂ, ਕਾਲਜਾਂ, ਅਨਾਜ ਮੰਡੀਆਂ, ਹਸਪਤਾਲਾਂ, ਪਿੰਡਾਂ ਦੀਆਂ ਫਿਰਨੀਆਂ ਤੇ ਛੱਪੜਾਂ ਦੇ ਆਲੇ ਦੁਆਲੇ ਸਮੇਤ ਜਨਤਕ ਸਥਾਨਾਂ ਦੀ ਚੋਣ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਪੰਚਾਇਤ ਵਿਭਾਗ, ਖੇਤੀਬਾੜੀ ਵਿਭਾਗ ਤੇ ਸਿੱਖਿਆ ਵਿਭਾਗ ਇਸ ਮੁਹਿੰਮ ਵਿੱਚ ਵੱਡਾ ਯੋਗਦਾਨ ਪਾ ਸਕਦੇ ਹਨ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਬੀ.ਡੀ.ਪੀ.ਓਜ਼, ਈ.ਓਜ਼, ਸਿੱਖਿਆ ਅਧਿਕਾਰੀਆਂ ਤੇ ਸਮੂਹ ਵਿਭਾਗਾਂ ਨੂੰ ਬੂਟੇ ਲਗਾਉਣ ਦੇ ਟੀਚੇ ਨਿਰਧਾਰਤ ਕਰਦਿਆਂ ਕਿਹਾ ਕਿ ਖੇਤੀਬਾੜੀ ਵਿਭਾਗ ਜ਼ਿਲ੍ਹੇ ਦੇ 75 ਹਜ਼ਾਰ ਟਿਊਬਵੈਲਾਂ ‘ਤੇ ਬੂਟੇ ਲਗਾਉਣ ਸਮੇਤ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਤੇ ਖਪਤਕਾਰ ਸੁਰੱਖਿਆ ਮਾਮਲੇ ਵਿਭਾਗ 270 ਪੈਟਰੋਲ ਪੰਪਾਂ ‘ਤੇ, ਪੁਲਿਸ ਵਿਭਾਗ ਥਾਣਿਆਂ ਅੰਦਰ, ਸਿਹਤ ਵਿਭਾਗ ਆਮ ਆਦਮੀ ਕਲੀਨਿਕ ਤੇ ਡਿਸਪੈਂਸਰੀਆਂ ‘ਚ ਅਤੇ ਸਿੱਖਿਆ ਵਿਭਾਗ ਸਾਰੇ ਸਕੂਲਾਂ ਸਮੇਤ ਪੰਚਾਇਤ ਤੇ ਸਥਾਨਕ ਸਰਕਾਰਾਂ ਵਿਭਾਗ ਜਨਤਕ ਸਥਾਨਾਂ ‘ਤੇ ਬੂਟੇ ਲਗਾਉਣ ਲਈ ਕੰਮ ਕਰਨ।
ਇਸ ਮੌਕੇ ਡੀ.ਐਫ.ਓ. ਵਿੱਦਿਆ ਸਾਗਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਹੁਣ ਤੱਕ 3 ਲੱਖ ਤੋਂ ਵਧੇਰੇ ਬੂਟੇ ਵੰਡੇ ਜਾ ਚੁੱਕੇ ਹਨ ਅਤੇ ਹਰੇਕ ਵਿਭਾਗ ਵੱਲੋਂ ਕੀਤੀ ਗਈ ਮੰਗ ਅਨੁਸਾਰ ਬੂਟੇ ਉਪਲਬੱਧ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲਗਾਏ ਜਾ ਰਹੇ ਬੂਟੇ ਦੀ ਦੇਖਭਾਲ ਕਰਨਾ ਵੀ ਯਕੀਨੀ ਬਣਾਇਆ ਜਾਵੇ। ਮੀਟਿੰਗ ‘ਚ ਸਮੂਹ ਬੀ.ਡੀ.ਪੀ.ਓਜ਼, ਈ.ਓਜ਼ ਸਮੇਤ ਸਮੂਹ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Advertisement
Advertisement
Advertisement
Advertisement
Scroll to Top