Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Wednesday, 19 Aug 2026 | 7:02 pm

+91 90915 01313 , +91 90916 01313

punjabbanni@gmail.com
punjabbani@yahoo.com

ਪਿੰਡ ਢੱਡਰੀਆਂ ਵਿਖੇ ਲੋਕ ਸੁਵਿਧਾ ਕੈਂਪ ਦੌਰਾਨ ਵੱਡੀ ਗਿਣਤੀ ਨਾਗਰਿਕਾਂ ਨੇ ਲਿਆ ਸਰਕਾਰੀ ਸਕੀਮਾਂ ਦਾ ਲਾਹਾ

ਪਿੰਡ ਢੱਡਰੀਆਂ ਵਿਖੇ ਲੋਕ ਸੁਵਿਧਾ ਕੈਂਪ ਦੌਰਾਨ ਵੱਡੀ ਗਿਣਤੀ ਨਾਗਰਿਕਾਂ ਨੇ ਲਿਆ ਸਰਕਾਰੀ ਸਕੀਮਾਂ ਦਾ ਲਾਹਾ

ਪਿੰਡ ਢੱਡਰੀਆਂ ਵਿਖੇ ਲੋਕ ਸੁਵਿਧਾ ਕੈਂਪ ਦੌਰਾਨ ਵੱਡੀ ਗਿਣਤੀ ਨਾਗਰਿਕਾਂ ਨੇ ਲਿਆ ਸਰਕਾਰੀ ਸਕੀਮਾਂ ਦਾ ਲਾਹਾ
ਢੱਡਰੀਆਂ/ਸੰਗਰੂਰ, 18 ਜੁਲਾਈ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਅਨੁਸਾਰ ਲੋਕਾਂ ਦੀਆਂ ਸਰਕਾਰੀ ਵਿਭਾਗਾਂ ਨਾਲ ਸੰਬੰਧਿਤ ਜਰੂਰਤਾਂ ਨੂੰ ਬਿਨਾਂ ਕਿਸੇ ਖੱਜਲ ਖੁਆਰੀ ਦੇ ਹੱਲ ਕਰਨ ਲਈ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੀ ਅਗਵਾਈ ਵਿੱਚ ਸਾਰੇ ਜ਼ਿਲ੍ਹੇ ਵਿੱਚ ਪੰਜਾਬ ਸਰਕਾਰ ਤੁਹਾਡੇ ਦੁਆਰ ਮੁਹਿੰਮ ਤਹਿਤ ਲੜੀਵਾਰ ਲੋਕ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ। ਇਸੇ ਲੜੀ ਤਹਿਤ ਅੱਜ ਪਿੰਡ ਢੱਡਰੀਆਂ ਵਿਖੇ ਲੱਗੇ ਲੋਕ ਸੁਵਿਧਾ ਕੈਂਪ ਦੌਰਾਨ ਵੱਡੀ ਗਿਣਤੀ ਵਿੱਚ ਨਾਗਰਿਕਾਂ ਨੇ ਸਰਕਾਰੀ ਸਕੀਮਾਂ ਦਾ ਲਾਹਾ ਲਿਆ ਅਤੇ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਅਧਿਕਾਰੀਆਂ ਨੂੰ ਦਰਖ਼ਾਸਤਾਂ ਦਿੱਤੀਆਂ । ਇਸ ਮੌਕੇ ਕੈਂਪ ਦਾ ਜਾਇਜ਼ਾ ਲੈਣ ਪਹੁੰਚੇ ਐਸ.ਡੀ.ਐਮ. ਸੰਗਰੂਰ ਚਰਨਜੋਤ ਸਿੰਘ ਵਾਲੀਆ ਨੇ ਕਿਹਾ ਕਿ ਇਸ ਕੈਂਪ ਦੌਰਾਨ ਮਾਲ ਵਿਭਾਗ ਨਾਲ ਸਬੰਧਤ ਇੰਤਕਾਲ, ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਸਿਹਤ ਵਿਭਾਗ ਨਾਲ ਸਬੰਧਤ ਕੰਮਾਂ ਦੀਆਂ ਸੁਵਿਧਾਵਾਂ ਨਾਗਰਿਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਹੀ ਦਿੱਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਸੇਵਾ ਕੇਂਦਰ ਨਾਲ ਸਬੰਧਤ ਰੈਜੀਡੈਂਸ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਬੁਢਾਪਾ ਪੈਨਸ਼ਨ, ਜਨਮ ਸਰਟੀਫਿਕੇਟ, ਜਨਮ ਸਰਟੀਫਿਕੇਟ ਸਬੰਧੀ/ਜਨਮ ਸਰਟੀਫਿਕੇਟ ਵਿੱਚ ਨਾਮ ਦਾਖਲ ਕਰਵਾਉਣ ਸਬੰਧੀ, ਸ਼ਹਿਰੀ ਖੇਤਰ ਨਾਲ ਸੰਬੰਧਿਤ ਜਨਮ ਸਰਟੀਫਿਕੇਟ ਵਿੱਚ ਕੋਈ ਬਦਲਾਅ ਸਬੰਧੀ ਅਤੇ ਪੁਰਾਣੇ ਦਸਤਾਵੇਜਾਂ ਨੂੰ ਤਸਦੀਕ ਕਰਵਾਉਣ ਸਬੰਧੀ ਸੇਵਾਵਾਂ ਵੀ ਮੌਕੇ ‘ਤੇ ਹੀ ਮੁਹੱਈਆ ਕਰਵਾਈਆਂ ਗਈਆਂ| ਐਸ.ਡੀ.ਐਮ ਨੇ ਦੱਸਿਆ ਕਿ ਇਸ ਤੋਂ ਇਲਾਵਾ ਖੇਤੀਬਾੜੀ ਵਿਭਾਗ, ਲੀਡ ਬੈਂਕ ਮੈਨੇਜਰ, ਪਸ਼ੂ ਪਾਲਣ ਵਿਭਾਗ, ਮੱਛੀ ਪਾਲਣ ਵਿਭਾਗ, ਕੋਆਪਰੇਟਿਵ ਸੋਸਾਇਟੀ, ਉਦਯੋਗ ਕੇਂਦਰ, ਸਕਿਲ ਡਿਵੈਲਪਮੈਂਟ, ਰੋਜ਼ਗਾਰ ਵਿਭਾਗ ਆਦਿ ਦੇ ਅਧਿਕਾਰੀਆਂ ਵੱਲੋਂ ਆਪੋ-ਆਪਣੇ ਵਿਭਾਗ ਦੀਆਂ ਸਕੀਮਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਯੋਗ ਲਾਭਪਾਤਰੀਆਂ ਨੂੰ ਸਰਕਾਰ ਦੀਆਂ ਸਕੀਮਾਂ ਦਾ ਲਾਭ ਵੀ ਮੁਹੱਈਆ ਕਰਵਾਇਆ ।

Advertisement
Advertisement
Advertisement
Advertisement
Scroll to Top