Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Wednesday, 19 Aug 2026 | 7:03 pm

+91 90915 01313 , +91 90916 01313

punjabbanni@gmail.com
punjabbani@yahoo.com

ਘਰਾਚੋਂ ਵਿਖੇ ਆਯੋਜਿਤ ‘ਪੰਜਾਬ ਸਰਕਾਰ ਤੁਹਾਡੇ ਦੁਆਰ’ ਕੈਂਪ ਦਾ ਲੋੜਵੰਦਾਂ ਨੇ ਉਠਾਇਆ ਲਾਭ :  ਡਾ. ਵਿਨੀਤ ਕੁਮਾਰ

ਘਰਾਚੋਂ ਵਿਖੇ ਆਯੋਜਿਤ ‘ਪੰਜਾਬ ਸਰਕਾਰ ਤੁਹਾਡੇ ਦੁਆਰ’ ਕੈਂਪ ਦਾ ਲੋੜਵੰਦਾਂ ਨੇ ਉਠਾਇਆ ਲਾਭ : ਡਾ. ਵਿਨੀਤ ਕੁਮਾਰ

ਘਰਾਚੋਂ ਵਿਖੇ ਆਯੋਜਿਤ ‘ਪੰਜਾਬ ਸਰਕਾਰ ਤੁਹਾਡੇ ਦੁਆਰ’ ਕੈਂਪ ਦਾ ਲੋੜਵੰਦਾਂ ਨੇ ਉਠਾਇਆ ਲਾਭ : ਡਾ. ਵਿਨੀਤ ਕੁਮਾਰ
ਇਕੋ ਛੱਤ ਹੇਠਾਂ ਵੱਡੀ ਗਿਣਤੀ ਲੋੜਵੰਦਾਂ ਨੂੰ ਮੁਹੱਈਆ ਕਰਵਾਈਆਂ ਗਈਆਂ ਵੱਖ-ਵੱਖ ਸਰਕਾਰੀ ਸੇਵਾਵਾਂ
ਘਰਾਚੋਂ/ਭਵਾਨੀਗੜ੍ਹ, 18 ਜੁਲਾਈ : ਪੰਜਾਬ ਵਾਸੀਆਂ ਨੂੰ ਸਰਵੋਤਮ ਤੇ ਸਮਾਂਬੱਧ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਦੇ ਮਿੱਥੇ ਟੀਚੇ ਨੂੰ ਸਾਕਾਰ ਕਰਨ ਦੀ ਦਿਸ਼ਾ ਵਿੱਚ ‘ਪੰਜਾਬ ਸਰਕਾਰ ਤੁਹਾਡੇ ਦੁਆਰ’ ਨਾਂ ਦੀ ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ ਅਤੇ ਸਬ ਡਵੀਜ਼ਨ ਭਵਾਨੀਗੜ੍ਹ ਵਿੱਚ ਪੜਾਅਵਾਰ ਢੰਗ ਨਾਲ ਲੱਗ ਰਹੇ ਇਨ੍ਹਾਂ ਕੈਂਪਾ ਦਾ ਲੋੜਵੰਦ ਲੋਕ ਵਧ ਚੜ੍ਹ ਕੇ ਲਾਭ ਉਠਾ ਰਹੇ ਹਨ। ਇਹ ਪ੍ਰਗਟਾਵਾ ਐਸ.ਡੀ.ਐਮ ਭਵਾਨੀਗੜ੍ਹ ਡਾ. ਵਿਨੀਤ ਕੁਮਾਰ ਨੇ ਅੱਜ ਘਰਾਚੋਂ ਵਿਖੇ ਆਯੋਜਿਤ ਅਜਿਹੇ ਹੀ ਇੱਕ ਕੈਂਪ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੀ ਅਗਵਾਈ ਹੇਠ ਲਗਾਏ ਜਾ ਰਹੇ ਇਨ੍ਹਾਂ ਕੈਂਪਾਂ ਵਿੱਚ ਸੇਵਾਵਾਂ ਪ੍ਰਦਾਨ ਕਰ ਰਹੇ ਸਰਕਾਰੀ ਵਿਭਾਗਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਬਿਨੈਕਾਰਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਨਿਰਧਾਰਿਤ ਸਮਾਂ ਸੀਮਾ ਅੰਦਰ ਨਿਪਟਾਰਾ ਕਰਨ ਨੂੰ ਯਕੀਨੀ ਬਣਾਉਣ। ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਵੱਖ ਵੱਖ ਭਲਾਈ ਯੋਜਨਾਵਾਂ ਬਾਰੇ ਵੀ ਜਾਗਰੂਕ ਕੀਤਾ ਜਾਂਦਾ ਹੈ ਅਤੇ ਯੋਜਨਾਵਾਂ ਦੇ ਲਾਭ ਹਾਸਲ ਕਰਨ ਲਈ ਲੋੜੀਂਦੇ ਦਸਤਾਵੇਜ਼ ਲਗਵਾ ਕੇ ਬਿਨੈ ਫਾਰਮ ਭਰੇ ਜਾਂਦੇ ਹਨ ਤਾਂ ਜੋ ਸਬੰਧਤ ਵਿਭਾਗਾਂ ਰਾਹੀਂ ਉਨ੍ਹਾਂ ਨੂੰ ਯੋਜਨਾਵਾਂ ਦਾ ਬਣਦਾ ਲਾਭ ਹਾਸਲ ਹੋ ਸਕੇ । ਕੈਂਪ ਦੌਰਾਨ ਮਾਲ ਵਿਭਾਗ, ਸੇਵਾ ਕੇਂਦਰ, ਪਾਵਰਕੌਮ, ਜਲ ਸਪਲਾਈ ਤੇ ਸੈਨੀਟੇਸ਼ਨ, ਤਹਿਸੀਲ ਭਲਾਈ ਵਿਭਾਗ, ਸਿਹਤ ਵਿਭਾਗ, ਕਿਰਤ ਵਿਭਾਗ, ਪਾਵਰਕੌਮ, ਜਿ਼ਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤਾ ਵਿਭਾਗ, ਪੈਨਸ਼ਨਾਂ, ਖੇਤੀਬਾੜੀ, ਸਹਿਕਾਰਤਾ, ਭੂਮੀ ਸੁਰੱਖਿਆ ਆਦਿ ਸਮੇਤ ਹੋਰ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ ।

Advertisement
Advertisement
Advertisement
Advertisement
Scroll to Top