Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Wednesday, 19 Aug 2026 | 7:49 pm

+91 90915 01313 , +91 90916 01313

punjabbanni@gmail.com
punjabbani@yahoo.com

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਅੱਠ ਹੋਰ ਕੈਡਿਟਾਂ ਦੀ ਐਨ.ਡੀ.ਏ. ਲਈ ਚੋਣ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਅੱਠ ਹੋਰ ਕੈਡਿਟਾਂ ਦੀ ਐਨ.ਡੀ.ਏ. ਲਈ ਚੋਣ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਅੱਠ ਹੋਰ ਕੈਡਿਟਾਂ ਦੀ ਐਨ.ਡੀ.ਏ. ਲਈ ਚੋਣ
ਹੁਣ ਤੱਕ ਸੰਸਥਾ ਦੇ 160 ਸਾਬਕਾ ਕੈਡਿਟ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫ਼ਸਰ ਵਜੋਂ ਹੋਏ ਸ਼ਾਮਲ: ਅਮਨ ਅਰੋੜਾ
ਰੋਜ਼ਗਾਰ ਉਤਪਤੀ ਮੰਤਰੀ ਅਮਨ ਅਰੋੜਾ ਵੱਲੋਂ ਕੈਡਿਟਾਂ ਨੂੰ ਸੁਨਹਿਰੀ ਭਵਿੱਖ ਲਈ ਸ਼ੁੱਭਕਾਮਨਾਵਾਂ
ਚੰਡੀਗੜ੍ਹ, 18 ਜੁਲਾਈ : ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸ.ਏ.ਐਸ. ਨਗਰ ਦੇ ਅੱਠ ਹੋਰ ਸਾਬਕਾ ਕੈਡਿਟਾਂ ਦੀ ਇਸੇ ਮਹੀਨੇ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਅਤੇ ਹੋਰ ਸਰਵਿਸ ਸਿਖਲਾਈ ਅਕੈਡਮੀਆਂ ਲਈ ਚੋਣ ਹੋਈ ਹੈ। ਇਨ੍ਹਾਂ ਵਿੱਚੋਂ ਕੈਡਿਟ ਨਵਜੋਤ ਸਿੰਘ ਗਿੱਲ ਨੇ ਆਲ ਇੰਡੀਆ ਮੈਰਿਟ ਵਿੱਚ 11ਵਾਂ ਰੈਂਕ ਹਾਸਲ ਕੀਤਾ ਹੈ । ਇਨ੍ਹਾਂ ਕੈਡਿਟਾਂ ਨੂੰ ਹਥਿਆਰਬੰਦ ਸੈਨਾਵਾਂ ਵਿੱਚ ਕਮਿਸ਼ਨਡ ਅਫ਼ਸਰ ਬਣਨ ਲਈ ਐਨ.ਡੀ.ਏ. ਵਿੱਚ ਸ਼ਾਮਲ ਹੋਣ ‘ਤੇ ਵਧਾਈ ਦਿੰਦਿਆਂ ਪੰਜਾਬ ਦੇ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਇਨ੍ਹਾਂ 08 ਕੈਡਿਟਾਂ- ਨਵਜੋਤ ਸਿੰਘ ਗਿੱਲ, ਵਿਵਾਨ ਸੂਦਨ, ਕਰਨਵੀਰ ਸਿੰਘ ਗਿੱਲ, ਪ੍ਰਤਿਊਸ਼ ਸਿੰਘ ਬੇਦੀ, ਮਨਕਰਨ ਸਿੰਘ ਢਿੱਲੋਂ, ਅਨਮੋਲ ਬਾਂਕਾ, ਪ੍ਰਣਵ ਠਾਕੁਰ ਅਤੇ ਅੱਕੀਰੇਡੀ ਸਾਈ ਵੇਦਾਂਸ਼, ਦੀ ਚੋਣ ਨਾਲ ਇਸ ਸੰਸਥਾ ਦੀ ਸਥਾਪਨਾ ਤੋਂ ਹੁਣ ਤੱਕ ਇਸ ਦੇ ਕੁੱਲ 237 ਕੈਡਿਟ ਵੱਖ-ਵੱਖ ਸਰਵਿਸਿਜ਼ ਸਿਖਲਾਈ ਅਕੈਡਮੀਆਂ ਵਿੱਚ ਸ਼ਾਮਲ ਹੋਏ ਹਨ । ਉਨ੍ਹਾਂ ਦੱਸਿਆ ਕਿ ਇਸ ਸੰਸਥਾ ਦੇ 160 ਸਾਬਕਾ ਕੈਡਿਟ ਰੱਖਿਆ ਸੇਵਾਵਾਂ ਵਿੱਚ ਅਫ਼ਸਰ ਵਜੋਂ ਨਿਯੁਕਤ ਹੋ ਚੁੱਕੇ ਹਨ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰੱਖਿਆ ਸੇਵਾਵਾਂ ਵਿੱਚ ਸ਼ਾਮਲ ਹੋਣ ਦੇ ਚਾਹਵਾਨ ਨੌਜਵਾਨਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਹ ਸੂਬੇ ਲਈ ਮਾਣ ਵਾਲੀ ਗੱਲ ਹੈ ਕਿ 56.64 ਫ਼ੀਸਦੀ ਚੋਣ ਦਰ ਨਾਲ ਇਹ ਸੰਸਥਾ ਦੇਸ਼ ਵਿੱਚ ਆਪਣੀ ਕਿਸਮ ਦੀ ਸਭ ਤੋਂ ਸਫ਼ਲ ਸੰਸਥਾ ਹੈ।
ਮਹਾਰਾਜਾ ਰਣਜੀਤ ਸਿੰਘ ਏ.ਐਫ.ਪੀ.ਆਈ. ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ. ਚੌਹਾਨ (ਸੇਵਾਮੁਕਤ) ਨੇ ਇਹਨਾਂ ਕੈਡਿਟਾਂ ਨੂੰ ਦੇਸ਼ ਦੇ ਸੱਚੇ ਸਿਪਾਹੀਆਂ ਬਣਨ ਦੀ ਪ੍ਰੇਰਨਾ ਦਿੰਦਿਆਂ ਕਿਹਾ ਕਿ ਇਹ ਸਾਡੇ ਦੇਸ਼ ਦਾ ਸਰਮਾਇਆ ਹਨ। ਉਨ੍ਹਾਂ ਦੱਸਿਆ ਕਿ ਕੋਰਸਾਂ ਲਈ ਐਸ.ਐਸ.ਬੀਜ਼ ਚੱਲ ਰਹੀ ਹੈ, ਜਿਸ ਵਿੱਚ ਇਸ ਸੰਸਥਾ ਦੇ ਕੈਡਿਟਾਂ ਦੀ ਚੋਣ ਕੀਤੀ ਜਾ ਰਹੀ ਹੈ। ਕੈਡਿਟਾਂ ਨੂੰ ਕਾਲ ਲੈਟਰ ਮਿਲਣ ਤੋਂ ਪਹਿਲਾਂ ਮੈਡੀਕਲ ਕਰਵਾਉਣਾ ਲਾਜ਼ਮੀ ਹੈ ।

Advertisement
Advertisement
Advertisement
Advertisement
Scroll to Top