ਸੁਖਬੀਰ ਬਾਦਲ ਆਪਣੇ ਅਹੁਦੇ ਤੋਂ ਅਸਤੀਫਾ ਦੇਣ : ਚੰਦੂਮਾਜਰਾ

ਦੁਆਰਾ: Punjab Bani ਪ੍ਰਕਾਸ਼ਿਤ :Friday, 19 July, 2024, 11:03 AM

ਸੁਖਬੀਰ ਬਾਦਲ ਆਪਣੇ ਅਹੁਦੇ ਤੋਂ ਅਸਤੀਫਾ ਦੇਣ : ਚੰਦੂਮਾਜਰਾ
ਪਟਿਆਲਾ, 19 ਜੁਲਾਈ () : ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਦੇ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ’ਚ ਅਕਾਲੀ ਦਲ ਦੀ ਹਾਰ ਨੂੰ ਦੇਖਦਿਆਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਪਣੇ ਆਹੁਦੇ ਤੋਂ ਅਸਤੀਫਾ ਦੇਣ। ਪ੍ਰੇਮ ਸਿੰਘ ਚੰਦੂਮਾਜਰਾ ਨੇ ਪਿੰਡ ਅਲੀਪੁਰ ਵਜ਼ੀਰ ਸਾਹਿਬ ਵਿਖੇ ਆਪਣੇ ਸਾਥੀਆਂ ਨਾਲ ਮੀਟਿੰਗ ਮਗਰੋਂ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਵਿਧਾਨ ਸਭਾ, ਲੋਕ ਸਭਾ ਚੋਣਾਂ ਤੇ ਜ਼ਿਮਨੀ ਚੋਣ ਵਿੱਚ ਅਕਾਲੀ ਦਲ ਦੀ ਮਾੜੀ ਕਾਰਗੁਜ਼ਾਰੀ ਕਾਰਨ ਸ਼ਰਮਨਾਕ ਹਾਰਾਂ ਹੋਈਆਂ ਹਨ। ਇਸ ਕਰਕੇ ਮੌਜੂਦਾ ਪ੍ਰਧਾਨ ਦਾ ਪਾਰਟੀ ਪ੍ਰਧਾਨ ਦੇ ਆਹੁਦੇ ’ਤੇ ਬੈਠਣ ਦਾ ਕੋਈ ਅਧਿਕਾਰ ਨਹੀਂ ਰਹਿ ਜਾਂਦਾ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਝੂੰਦਾ ਕਮੇਟੀ ਅਨੁਸਾਰ ਵੀ ਸੁਖਬੀਰ ਸਿੰਘ ਬਾਦਲ ਨੂੰ ਪਾਰਟੀ ਪ੍ਰਧਾਨ ਤੋਂ ਅਸਤੀਫਾ ਦੇਣਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਨਾਲ ਹਰਿੰਦਰਪਾਲ ਸਿੰਘ ਚੰਦੂਮਾਜਰਾ, ਜਗਜੀਤ ਸਿੰਘ ਕੋਹਲੀ, ਵਰਿੰਦਰ ਸਿੰਘ ਡਕਾਲਾ, ਸ਼ਾਨਵੀਰ ਸਿੰਘ ਬ੍ਰਹਮਪੁਰ, ਬਿਕਰਮ ਸਿੰਘ ਫਰੀਦਪੁਰ, ਹਰਵਿੰਦਰ ਸਿੰਘ ਡੰਡੋਆ ਆਦਿ ਵੀ ਹਾਜ਼ਰ ਸਨ।