ਥਾਣਾ ਪਾਤੜਾਂ ਪੁਲਸ ਨੇ ਕੀਤਾ ਚਾਰ ਵਿਅਕਤੀਆਂ ਵਿਰੁੱਧ ਕੇਸ ਦਰਜ

ਦੁਆਰਾ: Punjab Bani ਪ੍ਰਕਾਸ਼ਿਤ :Friday, 19 July, 2024, 11:18 AM

ਥਾਣਾ ਪਾਤੜਾਂ ਪੁਲਸ ਨੇ ਕੀਤਾ ਚਾਰ ਵਿਅਕਤੀਆਂ ਵਿਰੁੱਧ ਕੇਸ ਦਰਜ
ਪਾਤੜਾਂ, 19 ਜੁਲਾਈ () : ਥਾਣਾ ਪਾਤੜਾਂ ਦੀ ਪੁਲਸ ਨੇ ਮਹਿਲਾ ਸਿ਼ਕਾਇਤਕਰਤਾ ਦੀ ਸਿ਼ਕਾਇਤ ਦੇ ਆਧਾਰ ਤੇ ਚਾਰ ਵਿਅਕਤੀਆਂ ਵਿਰੁੱਧ ਧਾਰਾ 376, 354 ਏ, 354 ਡੀ., 451, 511, 34 ਆਈ. ਪੀ. ਸੀ. ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਸੁਖਦੇਵ ਪੁੱਤਰ ਦਰਸ਼ਨ ਰਾਮ, ਗੁਰਨਾਮ ਪੁੱਤਰ ਦਰਸ਼ਨ ਰਾਮ, ਕਸ਼ਮੀਰ ਪੁੱਤਰ ਬੱਟੂ ਰਾਮ, ਸੁਰਜੀਤ ਰਾਮ ਪੁੱਤਰ ਪ੍ਰਕਾਸ਼ ਰਾਮ ਵਾਸੀਆਨ ਪਿੰਡ ਅਰਨੋ ਥਾਣਾ ਪਾਤੜਾਂ ਸ਼ਾਮਲ ਹਨ।ਪੁਲਸ ਨੂੰ ਦਿੱਤੀ ਸਿ਼ਕਾਇਤ ਵਿਚ ਮਹਿਲਾ ਸਿ਼ਕਾਇਤਕਰਤਾ ਨੇ ਦੱਸਿਆ ਕਿ ਉਸਦਾ ਵਿਆਹ ਸਾਲ 2013 ਵਿਚ ਜਗਦੀਸ਼ ਰਾਮ ਪੁੱਤਰ ਬੱਟੂ ਰਾਮ ਨਾਲ ਹੋਇਆ ਸੀ ਤੇ ਉਸਦੇ ਪਤੀ ਦੀ ਮੌਤ ਹੋਣ ਤੋਂ ਬਾਅਦ ਉਪਰੋਕਤ ਵਿਅਕਤੀਆਂ ਨੇ ਉਸਦੇ ਘਰ ਆ ਕੇ ਉਸ ਨਾਲ ਛੇੜਛਾੜ ਅਤੇ ਅਸ਼ਲੀਲ ਹਰਕਤ ਕਰਦੇ ਰਹਿੰਦੇ ਸਨ। ਮਹਿਲਾ ਸਿ਼ਕਾਇਤਕਰਤਾ ਨੇ ਦੱਸਿਆ ਕਿ ਇਥੇ ਹੀ ਬਸ ਨਹੀਂ ਸੁਰਜੀਤ ਰਾਮ ਨੇ ਤਾਂ ਉਸ ਨਾਲ ਜ਼ਬਰਦਸਤੀ ਕਰਨ ਦੀ ਕੋਸਿ਼ਸ਼ ਵੀ ਕੀਤੀ। ਜਿਸ ਦੇ ਚਲਦਿਆਂ ਪੁਲਸ ਥਾਣਾ ਚੀਕਾ ਵਿਚ ਮਾਮਲਾ ਦਰਜ ਕੀਤਾ ਗਿਆ ਹੈ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।