ਥਾਣਾ ਲਾਹੌਰੀ ਗੇਟ ਨੇ ਕੀਤਾ ਕਾਰ ਦੇ ਅਣਪਛਾਤੇ ਚਾਲਕ ਵਿਰੁੱਧ ਫੇਟ ਮਾਰਨ ਤੇ ਕੇਸ ਦਰਜ

ਦੁਆਰਾ: Punjab Bani ਪ੍ਰਕਾਸ਼ਿਤ :Friday, 19 July, 2024, 12:17 PM

ਥਾਣਾ ਲਾਹੌਰੀ ਗੇਟ ਨੇ ਕੀਤਾ ਕਾਰ ਦੇ ਅਣਪਛਾਤੇ ਚਾਲਕ ਵਿਰੁੱਧ ਫੇਟ ਮਾਰਨ ਤੇ ਕੇਸ ਦਰਜ
ਪਟਿਆਲਾ, 19 ਜੁਲਾਈ () : ਥਾਣਾ ਲਾਹੌਰੀ ਗੇਟ ਪਟਿਆਲਾ ਦੀ ਪੁਲਸ ਨੇ ਼ਿਸ਼ਕਾਇਤਕਰਤਾ ਕੁਸ਼ਮਾ ਰਾਣੀ ਪਤਨੀ ਮੋਹਿੰਦਰਪ੍ਰੀਤ ਸ਼ਰਮਾ ਵਾਸੀ ਗੁਰੂ ਨਾਨਕ ਨਗਰ ਪਟਿਆਲਾ ਦੀ ਸਿ਼ਕਾਇਤ ਦੇ ਆਧਾਰ ਤੇ ਕਾਰ ਦੇ ਅਣਪਛਾਤੇ ਚਾਲਕ ਵਿਰੁੱਧ ਧਾਰਾ 279, 337, 427 ਆਈ. ਪੀ. ਸੀ. ਤਹਿਤ ਕੇਸ ਦਰਜ ਕੀਤਾ ਹੈ। ਪੁਲਸ ਨੂੰ ਦਿੱਤੀ ਸਿ਼ਕਾਇਤ ਵਿਚ ਕੁਸ਼ਮਾ ਰਾਣੀ ਨੇ ਦੱਸਿਆ ਕਿ 17 ਮਈ ਨੂੰ ਜਦੋਂ ਉਹ ਆਪਣੀ ਸਕੂਟਰੀ ਤੇ ਸਵਾਰ ਹੋ ਕੇ ਦੇਸੀ ਮਹਿਮਾਨਦਾਰੀ ਪਟਿਆਲਾ ਕੋਲ ਜਾ ਰਹੀ ਸੀ ਤਾਂ ਕਾਰ ਦੇ ਅਣਪਛਾਤੇ ਚਾਲਕ ਨੇ ਆਪਣੀ ਕਾਰ ਤੇਜ ਰਫ਼ਤਾਰ ਤੇ ਲਾਪ੍ਰਵਾਹੀ ਨਾਲ ਲਿਆ ਕੇ ਉਸ ਵਿਚ ਮਾਰੀ, ਜਿਸ ਕਾਰਨ ਉਸਦੇ ਕਾਫੀ ਸੱਟਾਂ ਲੱਗੀਆਂ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।