ਭਲਕੇ ਚੰਡੀਗੜ੍ਹ ਤੋਂ ਕਿਸਾਨ ਅੰਦੋਲਨ ਨੂੰ ਲੈ ਕੇ ਵੱਡੇ ਐਲਾਨ ਕਰਨਗੇ ਸਰਵਣ ਸਿੰਘ ਪੰਧੇਰ

ਭਲਕੇ ਚੰਡੀਗੜ੍ਹ ਤੋਂ ਕਿਸਾਨ ਅੰਦੋਲਨ ਨੂੰ ਲੈ ਕੇ ਵੱਡੇ ਐਲਾਨ ਕਰਨਗੇ ਸਰਵਣ ਸਿੰਘ ਪੰਧੇਰ
ਚੰਡੀਗੜ੍ਹ,: ਪਿਛਲੇ ਕਈ ਮਹੀਨਿਆਂ ਤੋਂ ਲਗਾਤਾਰ ਸੰਭੁ ਬਾਰਡਰ ਤੇ ਕਿਸਾਨ ਧਰਨਾ ਪ੍ਰਦਰਸ਼ਨ ਕਰ ਰਹੇ ਕਿਸਾਨ ਆਗੂਆਂ ਦੀ ਅਗਵਾਈ ਕਰ ਰਹੇ ਕਿਸਾਨ ਆਗੂ ਸਵਰਨ ਸਿੰਘ ਪੰਧੇਰ ਨੇ ਅੰਦੋਲਨ ਦੀ ਰਣਨੀਤੀ ਤਿਆਰੀ ਕਰਨ ਸਬੰਧੀ ਆਖਿਆ ਹੈ ਕਿ 22 ਜੁਲਾਈ ਨੂੰ ਦਿੱਲੀ ਵਿਚ ਐਮ. ਐਸ. ਪੀ. ਨੂੰ ਲੈ ਕੇ ਕਨਵੋਕੇਸ਼ਨ ਕੀਤੀ ਜਾਵੇਗੀ ਤੇ ਨਾਲ ਹੀ ਸੱਤਾ ਵਿਰੋਧੀ ਧਿਰ ਦੇ ਵੱਡੇ ਆਗੂਆਂ ਨਾਲ ਵੀ ਮੁਲਾਕਾਤ ਕਰਨ ਦੀ ਯੋਜਨਾ ਬਣਾਈ ਗਈ। ਪੰਧੇਰ ਨੇ ਆਖਿਆ ਹੈ ਕਿ ਕੇਂਦਰ ਅਤੇ ਹਰਿਆਣਾ ਸਰਕਾਰ ਵਲੋਂ ਬਾਰਡਰ ਬੰਦ ਕੀਤਾ ਗਿਆ ਹੈ ਅਤੇ ਉਨ੍ਹਾਂ ਕਰਕੇ ਹੀ ਵਪਾਰੀਆਂ ਅਤੇ ਟ੍ਰਾਂਸਪੋਟਰਾਂ ਦਾ ਨੁਕਸਾਨ ਹੋ ਰਿਹਾ ਹੈ। ਪੰਜਾਬ ਦਾ ਨੁਕਸਾਨ ਕਰ ਰਹੇ ਹਨ ਇਸ ਦੇ ਲਈ ਸਰਕਾਰ ਨੂੰ ਜਵਾਬ ਦੇਣਾ ਹੋਵਗਾ। ਪੰਜਾਬ ਸਰਕਾਰ ਨੂੰ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਅਪੀਲ ਕੀਤੀ ਹੈ ਅਤੇ ਨਰਮੇ ਨੂੰ ਬਚਾਉਣ ਲਈ ਕਿਹਾ ਹੈ। ਭਲਕੇ ਚੰਡੀਗੜ੍ਹ ‘ਚ ਕਿਸਾਨ ਆਗੂ ਸਰਵਨ ਸਿੰਘ ਪੰਧੇਰ ਮੀਡੀਆ ਨੂੰ ਮੁਖ਼ਾਤਿਬ ਹੋਣਗੇ ਅਤੇ ਕਈ ਕਿਸਾਨੀ ਮਸਲੇ ਤੇ ਅੰਦੋਲਨ ਸੰਬਧੀ ਰਣਨੀਤੀ ਦੱਸਣਗੇ।
