Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 9:47 pm

+91 90915 01313 , +91 90916 01313

punjabbanni@gmail.com
punjabbani@yahoo.com

ਪਟਿਆਲਾ ਪੁਲਿਸ ਵੱਲੋ ਦੋ ਵਿਅਕਤੀਆਂ ਪਾਸੋਂ 06 ਕਿਲੋ ਗ੍ਰਾਮ ਅਫੀਮ ਸਮੇਤ ਗ੍ਰਿਫਤਾਰ

ਪਟਿਆਲਾ ਪੁਲਿਸ ਵੱਲੋ ਦੋ ਵਿਅਕਤੀਆਂ ਪਾਸੋਂ 06 ਕਿਲੋ ਗ੍ਰਾਮ ਅਫੀਮ ਸਮੇਤ ਗ੍ਰਿਫਤਾਰ

ਪਟਿਆਲਾ ਪੁਲਿਸ ਵੱਲੋ ਦੋ ਵਿਅਕਤੀਆਂ ਪਾਸੋਂ 06 ਕਿਲੋ ਗ੍ਰਾਮ ਅਫੀਮ ਸਮੇਤ ਗ੍ਰਿਫਤਾਰ
ਪਟਿਆਲਾ : ਮੁਹੰਮਦ ਸਰਫਰਾਜ਼ ਆਲਮ ਐਸ.ਪੀ. ਸਿਟੀ ਪਟਿਆਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਨਯੋਗ ਡੀ.ਜੀ.ਪੀ. ਪੰਜਾਬ ਜੀ ਦੀਆਂ ਹਦਾਇਤਾਂ ਅਨੁਸਾਰ, ਸ੍ਰ: ਹਰਚਰਨ ਸਿੰਘ ਭੁੱਲਰ IPS, ਡੀ.ਆਈ.ਜੀ. ਪਟਿਆਲਾ ਰੇਂਜ ਪਟਿਆਲਾ ਅਤੇ ਸ੍ਰੀ ਵਰੁਣ ਸ਼ਰਮਾ IPS ਐਸ.ਐਸ.ਪੀ. ਪਟਿਆਲਾ ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਪਟਿਆਲਾ ਪੁਲਿਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਕਿ ਜਦੋ ਸ੍ਰੀ ਯੋਗੇਸ਼ ਸ਼ਰਮਾ, ਪੀ.ਪੀ.ਐਸ,ਕਪਤਾਨ ਪੁਲਿਸ (ਇੰਨਵੈਸਟੀਗੇਸਨ) ਪਟਿਆਲਾ ਅਤੇ ਸ੍ਰੀ ਬਿਕਰਮਜੀਤ ਸਿੰਘ ਬਰਾੜ, ਪੀ.ਪੀ.ਐਸ, ਉਪ ਕਪਤਾਨ ਪੁਲਿਸ ਰਾਜਪੁਰਾ ਦੀ ਯੋਗ ਅਗਵਾਈ ਹੇਠ ਇੰਸਪੈਕਟਰ ਅਮਨਦੀਪ ਸਿੰਘ ਮੁੱਖ ਅਫਸਰ ਥਾਣਾ ਸਿਟੀ ਰਾਜਪੁਰਾ ਵੱਲੋਂ ਨਸ਼ਾ ਰੋਕਣ ਸਬੰਧੀ ਕੀਤੇ ਜਾ ਰਹੇ ਉਪਰਾਲਿਆ ਤਹਿਤ ਮਿਤੀ 11.07.2024 ਨੂੰ ਵਕਤ ਕਰੀਬ 04:00 ਪੀ.ਐਮ ਪਰ ਏ.ਐਸ.ਆਈ ਗੁਰਵਿੰਦਰ ਸਿੰਘ ਇੰਚਾਰਜ ਪੁਲਿਸ ਚੌਂਕੀ ਕੇ.ਐਸ.ਐਮ. ਰਾਜੁਪਰਾ ਸਮੇਤ ਪੁਲਿਸ ਪਾਰਟੀ ਦੋਰਾਨੇ ਨਾਕਾਬੰਦੀ ਨੇੜੇ ਟੀ ਪੁਆਇੰਟ ਜੰਡੋਲੀ ਰੋਡ ਮੋਜੂਦ ਸੀ ਤਾਂ ਇੱਕ ਵਰਨਾ ਕਾਰ ਰੰਗ ਚਿੱਟਾ ਨੰਬਰੀ HR-51-BN-1161 ਜਿਸ ਵਿੱਚ ਸਵਾਰ ਦੋ ਵਿਅਕਤੀ ਸਵਾਰ ਸਨ ਆਉਦੇ ਦਿਖਾਈ ਦਿੱਤੇ ਤਾਂ ਪੁਲਿਸ ਪਾਰਟੀ ਵੱਲੋਂ ਗੱਡੀ ਨੂੰ ਰੋਕ ਕੇ ਚੈੱਕ ਕੀਤਾ ਤਾਂ ਡਰਾਇਵਰ ਸੀਟ ਪਰ ਬੈਠੇ ਵਿਅਕਤੀ ਨੇ ਆਪਣਾ ਨਾਮ ਸੁਖਵੀਰ ਸਿੰਘ ਪੁੱਤਰ ਲਾਭ ਸਿੰਘ ਵਾਸੀ ਪਿੰਡ ਮੰਡੋਲੀ ਥਾਣਾ ਖੇੜੀ ਗੰਡਿਆ ਦੱਸਿਆ ਅਤੇ ਕੰਡਕਟਰ ਸੀਟ ਪਰ ਬੈਠੇ ਵਿਅਕਤੀ ਨੇ ਆਪਣਾ ਨਾਮ ਗੁਰਪ੍ਰੀਤ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਪਿੰਡ ਮੰਡੋਲੀ ਥਾਣਾ ਖੇੜੀ ਗੰਡਿਆ ਦੱਸਿਆ। ਗੱਡੀ ਦੀ ਹਸਬ ਜਾਬਤਾ ਤਲਾਸੀ ਕਰਨ ਪਰ ਡਰਾਇਵਰ ਅਤੇ ਕੰਡਕਟਰ ਸੀਟ ਵਿਚਕਾਰ ਬਣੀ ਜਗ੍ਹਾ ਵਿੱਚੋ ਇੱਕ ਕਾਲੇ ਰੰਗ ਦੇ ਪਿੱਠੂ ਬੈਗ ਵਿੱਚੋ 6 ਕਿਲੋ ਅਫੀਮ ਬਰਾਮਦ ਹੋਈ। ਜਿਸ ਪਰ ਦੋਸ਼ੀਆਨ ਸੁਖਵੀਰ ਸਿੰਘ ਅਤੇ ਗੁਰਪ੍ਰੀਤ ਸਿੰਘ ਉਕਤ ਦੇ ਖਿਲਾਫ ਮੁਕਦਮਾ ਨੰਬਰ 129 ਮਿੱਤੀ 11.07.2024 18/61/85 ਐਨ.ਡੀ.ਪੀ.ਐਸ ਐਕਟ ਥਾਣਾ ਸਿਟੀ ਰਾਜਪੁਰਾ ਦਰਜ ਰਜਿਸਟਰ ਕੀਤਾ ਗਿਆ। ਦੋਸੀਆਨ ਨੂੰ ਮਾਨਯੋਗ ਅਦਾਲਤ ਵਿੱਚ ਪੇਸ ਕਰਕੇ 05 ਦਿਨ ਦਾ ਪੁਲਿਸ ਰਿਮਾਡ ਹਾਸਲ ਕਰਕੇ ਪੁੱਛਗਿੱਛ ਕੀਤੀ ਜਾ ਰਹੀ ਹੈ।

Advertisement
Advertisement
Advertisement
Advertisement
Scroll to Top