Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 4:24 am

+91 90915 01313 , +91 90916 01313

punjabbanni@gmail.com
punjabbani@yahoo.com

ਭਾਸ਼ਾ ਵਿਭਾਗ ਵੱਲੋਂ ਵਾਤਾਵਰਣ ਸੰਭਾਲ ਲਈ ਰੁੱਖ ਲਗਾਉਣ ਦੀ ਪ੍ਰੀਕ੍ਰਿਆ ਦਾ ਆਰੰਭ

ਭਾਸ਼ਾ ਵਿਭਾਗ ਵੱਲੋਂ ਵਾਤਾਵਰਣ ਸੰਭਾਲ ਲਈ ਰੁੱਖ ਲਗਾਉਣ ਦੀ ਪ੍ਰੀਕ੍ਰਿਆ ਦਾ ਆਰੰਭ

ਭਾਸ਼ਾ ਵਿਭਾਗ ਵੱਲੋਂ ਵਾਤਾਵਰਣ ਸੰਭਾਲ ਲਈ ਰੁੱਖ ਲਗਾਉਣ ਦੀ ਪ੍ਰੀਕ੍ਰਿਆ ਦਾ ਆਰੰਭ
ਪਟਿਆਲਾ,13 ਜੁਲਾਈ : ਗਲੋਬਲ ਵਾਰਮਿੰਗ ਦੇ ਚਲਦਿਆਂ ਸੰਸਾਰ ਭਰ ਵਿਚ ਵਾਤਾਵਰਣ ਸੰਭਾਲ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇਸ ਦੇ ਮੱਦੇਨਜ਼ਰ ਮੁੱਖ ਮੰਤਰੀ, ਪੰਜਾਬ ਸਰਕਾਰ ਸ. ਭਗਵੰਤ ਸਿੰਘ ਮਾਨ ਵੱਲੋਂ ਸਮੁੱਚੇ ਪੰਜਾਬ ਵਿਚ ਸਮੂਹ ਵਿਭਾਗਾਂ/ਸਰਕਾਰੀ ਦਫ਼ਤਰੀ ਵਿਚ ਖ਼ਾਲੀ ਪਈਆਂ ਥਾਵਾਂ ਦਾ ਨਿਰੀਖਣ ਕਰਨ ਉਪਰੰਤ ਰੁੱਖ ਲਗਾਉਣ ਲਈ ਪ੍ਰੇਰਿਆ ਜਾ ਰਿਹਾ ਹੈ। ਜ਼ਿਲ੍ਹਾ ਪ੍ਰਸ਼ਾਸਨ, ਪਟਿਆਲਾ ਦੇ ਸਹਿਯੋਗ ਨਾਲ ਜਸਵੰਤ ਸਿੰਘ ਜ਼ਫ਼ਰ ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ ਦੀ ਸੁਯੋਗ ਅਗਵਾਈ ਅਧੀਨ ਭਾਸ਼ਾ ਭਵਨ, ਸ਼ੇਰਾਂਵਾਲਾ ਗੇਟ, ਪਟਿਆਲਾ ਵਿਖੇ ਰੁੱਖ ਲਗਾਉਣ ਦਾ ਪ੍ਰੋਗਰਾਮ ਉਲੀਕਿਆ ਗਿਆ। ਇਸ ਸਮੇਂ ਵਿਭਾਗ ਦੇ ਸਮੂਹ ਅਧਿਕਾਰੀ ਮੌਜੂਦ ਸਨ। ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ ਸਮੇਤ ਸਮੂਹ ਅਧਿਕਾਰੀਆਂ ਨੇ ਭਾਸ਼ਾ ਭਵਨ ਕੰਪਲੈਕਸ ਦੇ ਅਹਾਤੇ ਵਿਚ ਖ਼ਾਲੀ ਪਈਆਂ ਥਾਵਾਂ ਤੇ ਸੌ ਤੋਂ ਵੱਧ ਵੱਖ ਵੱਖ ਤਰ੍ਹਾਂ ਦੇ ਰੁੱਖ ਲਗਾਏ।
ਇਸ ਮੌਕੇ ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ ਨੇ ਸੰਦੇਸ਼ ਦਿੰਦਿਆਂ ਕਿਹਾ ਕਿ ਗਲੋਬਲ ਵਾਰਮਿੰਗ ਦੌਰਾਨ ਸਮੁੱਚਾ ਸੰਸਾਰ ਅਤਿ ਦੀ ਗਰਮੀ ਦੇ ਨਾਲ ਨਾਲ ਸ਼ੁੱਧ ਹਵਾ ਅਤੇ ਪਾਣੀ ਦੀਆਂ ਸਮੱਸਿਆਂਵਾਂ ਨਾਲ ਜੂਝ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਦਾ ਕਾਰਨ ਵੱਡੀਆਂ-2 ਇਮਾਰਤਾਂ ਬਣਾੳਣ ਲਈ ਰੁੱਖਾਂ ਦੀ ਕਟਾਈ ਹੈ। ਇਸ ਸਮੱਸਿਆ ਤੋਂ ਨਿਜ਼ਾਤ ਪਾਉਣ ਲਈ ਪੰਜਾਬ ਵਿਚ ਹੀ ਨਹੀਂ ਸਗੋਂ ਸਮੁੱਚੇ ਭਾਰਤ ਵਿਚ ਵੀ ਸਾਨੂੰ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ ਅਤੇ ਹੋਰਨਾਂ ਨੂੰ ਵੀ ਇਸ ਕਾਰਜ ਲਈ ਪ੍ਰੇਰਨਾ ਚਾਹੀਦਾ ਹੈ ਤਾਂ ਜੋ ਅਸੀਂ ਆਪਣੀ ਆਉਣ ਵਾਲੀ ਪੀੜ੍ਹੀ ਲਈ ਵਧੀਆ ਤੇ ਸਾਫ਼ ਸੁਥਰੇ ਵਾਤਾਵਰਣ ਦੀ ਸਿਰਜਨਾ ਕਰ ਸਕੀਏ। ਉਨ੍ਹਾਂ ਨੇ ਇਹ ਵੀ ਕਿਹਾ ਕਿ ਅਜਿਹਾ ਕਰਨ ਨਾਲ ਜਿਥੇ ਸਾਨੂੰ ਗਲੋਬਲ ਵਾਰਮਿੰਗ ਕਾਰਨ ਦਰਪੇਸ਼ ਆ ਰਹੀਆਂ ਮੁਸ਼ਕਿਲਾਂ ਤੋਂ ਰਾਹਤ ਮਿਲੇਗੀ ਉਥੇ ਹੀ ਅਸੀਂ ਘਟ ਰਹੇ ਜ਼ਮੀਨੀ ਪਾਣੀ ਦੀ ਵੀ ਸੰਭਾਲ ਕਰ ਸਕਣ ਦੇ ਸਮਰੱਥ ਬਣਾਂਗੇ।
ਅੰਤ ਵਿਚ ਉਨ੍ਹਾਂ ਨੇ ਮਾਣਯੋਗ ਮੁੱਖ ਮੰਤਰੀ ਜੀ ਵੱਲੋਂ ਵਾਤਾਵਰਣ ਸੰਭਾਲਣ ਪ੍ਰਤੀ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ ਅਤੇ ਸਮੁੱਚੇ ਜਨ ਸਮੂਹ ਨੂੰ ਇਸ ਕਾਰਜ ਲਈ ਵੱਧ ਤੋਂ ਵੱਧ ਸਹਿਯੋਗ ਦੇਣ ਲਈ ਅਪੀਲ ਕੀਤੀ।

Advertisement
Advertisement
Advertisement
Advertisement
Scroll to Top