Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 19 Aug 2026 | 9:18 am

+91 90915 01313 , +91 90916 01313

punjabbanni@gmail.com
punjabbani@yahoo.com

ਲਹਿਰਾਗਾਗਾ `ਚ ਝੋਨਾ ਲਾਉਣ ਸਮੇਂ ਸੱਪ ਲੜਨ ਨਾਲ ਵਿਅਕਤੀ ਦੀ ਮੌਤ, ਪਰਿਵਾਰ `ਚ ਸੋਗ ਦੀ ਲਹਿਰ

ਲਹਿਰਾਗਾਗਾ `ਚ ਝੋਨਾ ਲਾਉਣ ਸਮੇਂ ਸੱਪ ਲੜਨ ਨਾਲ ਵਿਅਕਤੀ ਦੀ ਮੌਤ, ਪਰਿਵਾਰ `ਚ ਸੋਗ ਦੀ ਲਹਿਰ

ਲਹਿਰਾਗਾਗਾ `ਚ ਝੋਨਾ ਲਾਉਣ ਸਮੇਂ ਸੱਪ ਲੜਨ ਨਾਲ ਵਿਅਕਤੀ ਦੀ ਮੌਤ, ਪਰਿਵਾਰ `ਚ ਸੋਗ ਦੀ ਲਹਿਰ
ਲਹਿਰਾਗਾਗ : ਪਿੰਡ ਖੰਡੇਬਦ ਵਿਖੇ ਇੱਕ ਮਜ਼ਦੂਰ ਦੀ ਖੇਤ ਵਿੱਚ ਝੋਨਾ ਲਾਉਣ ਸਮੇਂ ਜ਼ਹਿਰੀਲਾ ਸੱਪ ਲੜਨ ਕਾਰਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਇਹਨਾਂ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਜਰਨੈਲ ਸਿੰਘ ਪੁੱਤਰ ਸਾਧੂ ਸਿੰਘ ਜੋ ਪ੍ਰਜਾਪਤ ਬਰਾਦਰੀ ਨਾਲ ਸਬੰਧ ਰੱਖਦਾ ਸੀ, ਪਿੰਡ ਖੰਡੇਬਦ ਦੇ ਹੀ ਇੱਕ ਕਿਸਾਨ ਦੇ ਖੇਤ ਵਿੱਚ ਝੋਨਾ ਲਾਉਣ ਸਮੇਂ ਉਸਦੇ ਸੱਪ ਲੜ ਗਿਆ।ਜਿਸ ਕਾਰਨ ਉਸਨੂੰ ਪਹਿਲਾਂ ਬਡਰੁੱਖਾਂ ਅਤੇ ਫਿਰ ਮੂਨਕ ਲਿਜਾਇਆ ਗਿਆ, ਜਿੱਥੇ ਕੱਲ੍ਹ ਸ਼ਾਮ ਨੂੰ ਉਸਦੀ ਮੌਤ ਹੋ ਗਈ। ਜ਼ਿਕਰਯੋਗ ਹੈ ਕਿ ਇਹ ਮਜ਼ਦੂਰ ਬਹੁਤ ਗਰੀਬ ਪਰਿਵਾਰ ਨਾਲ ਸਬੰਧ ਰੱਖਦਾ ਹੈ ਅਤੇ ਇਹ ਆਪਣੇ ਪਿੱਛੇ ਇੱਕ ਗੂੰਗੀ ਬਹਿਰੀ ਪਤਨੀ ਅਤੇ ਇੱਕ ਪੰਜਵੀਂ ਕਲਾਸ ਵਿੱਚ ਪੜ੍ਹਦਾ ਮੁੰਡਾ ਛੱਡ ਗਿਆ ਹੈ। ਪਿੰਡ ਵਾਸੀਆਂ ਦੇ ਦੱਸਣ ਮੁਤਾਬਕ ਇਹਨਾਂ ਕੋਲ ਪੇਟ ਪਾਲਣ ਲਈ ਹੁਣ ਕੋਈ ਸਾਧਨ ਨਹੀਂ ਰਹਿ ਗਿਆ। ਇਸ ਲਈ ਪਿੰਡ ਦੇ ਸਰਪੰਚ ਕਾਮਰੇਡ ਸਤਵੰਤ ਸਿੰਘ, ਸਾਬਕਾ ਪੰਚ ਬਲਜਿੰਦਰ ਸਿੰਘ, ਮੈਂਬਰ ਬਲਵਿੰਦਰ ਸਿੰਘ, ਸਾਬਕਾ ਪੰਚ ਚਾਨਣ ਸਿੰਘ ਸਮੇਤ ਹੋਰ ਵੀ ਮੋਹਤਬਰ ਵਿਅਕਤੀਆਂ ਨੇ ਸਰਕਾਰ ਕੋਲੋਂ ਆਰਥਿਕ ਮਦਦ ਦੀ ਮੰਗ ਕੀਤੀ ਹੈ ਤਾਂ ਜੋ ਇਸਦੀ ਗੂੰਗੀ ਬਹਿਰੀ ਪਤਨੀ ਆਪਣੇ ਛੋਟੇ ਬੱਚੇ ਨੂੰ ਪੜ੍ਹਾ ਸਕੇ ਅਤੇ ਆਪਣੇ ਪਰਿਵਾਰ ਦਾ ਪੇਟ ਵੀ ਪਾਲ ਸਕੇ।

Advertisement
Advertisement
Advertisement
Advertisement
Scroll to Top