Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 8:23 pm

+91 90915 01313 , +91 90916 01313

punjabbanni@gmail.com
punjabbani@yahoo.com

ਜਲੰਧਰ ਕਮਿਸ਼ਨਰੇਟ ਪੁਲਸ ਨੇ ਲਖਬੀਰ ਲੰਡਾ ਗੈਂਗ ਦੇ ਪੰਜ ਹੋਰ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋ ਤਿੰਨ ਪਿਸਤੌਲ ਅਤੇ ਕਾਰਤੂਸ ਬਰਾਮਦ ਕੀਤੇ

ਜਲੰਧਰ ਕਮਿਸ਼ਨਰੇਟ ਪੁਲਸ ਨੇ ਲਖਬੀਰ ਲੰਡਾ ਗੈਂਗ ਦੇ ਪੰਜ ਹੋਰ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋ ਤਿੰਨ ਪਿਸਤੌਲ ਅਤੇ ਕਾਰਤੂਸ ਬਰਾਮਦ ਕੀਤੇ

ਜਲੰਧਰ ਕਮਿਸ਼ਨਰੇਟ ਪੁਲਸ ਨੇ ਲਖਬੀਰ ਲੰਡਾ ਗੈਂਗ ਦੇ ਪੰਜ ਹੋਰ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋ ਤਿੰਨ ਪਿਸਤੌਲ ਅਤੇ ਕਾਰਤੂਸ ਬਰਾਮਦ ਕੀਤੇ
ਜਲੰਧਰ, 14 ਜੁਲਾਈ : ਪੁਲਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਸ ਨੇ ਲਖਬੀਰ ਲੰਡਾ ਗੈਂਗ ਦੇ ਪੰਜ ਹੋਰ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋ ਤਿੰਨ ਪਿਸਤੌਲ ਅਤੇ ਕਾਰਤੂਸ ਬਰਾਮਦ ਕੀਤੇ ਹਨ। ਪੁਲਸ ਕਮਿਸ਼ਨਰ ਨੇ ਦੱਸਿਆ ਕਿ ਪੁਲੀਸ ਨੇ ਇਨ੍ਹਾਂ ਖ਼ੌਫ਼ਨਾਕ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਕਤਲ ਅਤੇ ਫਿਰੌਤੀ ਵਰਗੇ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਸਨ। ਇਸ ਗਿਰੋਹ ਦੇ 13 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੁਲਸ ਕਮਿਸ਼ਨਰ ਨੇ ਦੱਸਿਆ ਕਿ ਪੁਲਸ ਨੇ ਹੁਣ ਸਿਮਰਨਜੀਤ ਸਿੰਘ ਉਰਫ਼ ਸਿੰਮਾ ਪੁੱਤਰ ਸਵਰਗੀ ਸਵਰਨ ਸਿੰਘ ਵਾਸੀ ਪਿੰਡ ਸੰਗਤਪੁਰਾ ਜ਼ਿਲ੍ਹਾ ਤਰਨਤਾਰਨ, ਪਰਮਜੀਤ ਸਿੰਘ ਉਰਫ਼ ਪੰਮਾ ਪੁੱਤਰ ਨਿਸ਼ਾਨ ਸਿੰਘ ਵਾਸੀ ਪਿੰਡ ਯਮਾਰਾਏ ਜ਼ਿਲ੍ਹਾ ਤਰਨਤਾਰਨ, ਦਿਲਬਾਗ ਸਿੰਘ ਉਰਫ਼ ਬਾਗਾ ਪੁੱਤਰ ਟਹਿਲ ਸਿੰਘ ਵਾਸੀ ਪਿੰਡ ਬਡੇ ਸਭਰਾ ਥਾਣਾ ਸਦਰ ਤਰਨ ਤਾਰਨ, ਦਿਲਪ੍ਰੀਤ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਪਿੰਡ ਹਰੀਕੇ, ਜ਼ਿਲ੍ਹਾ ਤਰਨਤਾਰਨ ਅਤੇ ਸਾਜਨਦੀਪ ਸਿੰਘ ਉਰਫ਼ ਸਾਜਨ ਪੁੱਤਰ ਸੁਖਵੰਤ ਸਿੰਘ ਵਾਸੀ ਪਿੰਡ ਕੁੱਤੀਵਾਲਾ ਜ਼ਿਲ੍ਹਾ ਤਰਨਤਾਰਨ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਪਰਮਜੀਤ ਸਿੰਘ ਉਰਫ ਪੰਮਾ ਨੇ 30 ਬੋਰ ਦਾ ਇੱਕ ਪਿਸਤੌਲ ਅਤੇ ਇੱਕ ਕਾਰਤੂਸ ਅਤੇ ਇੱਕ ਹੋਰ ਮੁਲਜ਼ਮ ਸਿਮਰਨਜੀਤ ਸਿੰਘ ਉਰਫ਼ ਸਿੰਮਾ ਨੇ 32 ਬੋਰ ਦਾ ਇੱਕ ਪਿਸਤੌਲ ਅਤੇ ਇੱਕ ਕਾਰਤੂਸ ਰੱਖਣ ਦੀ ਗੱਲ ਕਬੂਲ ਕੀਤੀ। ਸ੍ਰੀ ਸ਼ਰਮਾ ਨੇ ਦੱਸਿਆ ਕਿ ਦਿਲਪ੍ਰੀਤ ਸਿੰਘ ਲਖਵੀਰ ਸਿੰਘ ਉਰਫ ਲੰਡਾ ਦੇ ਸੰਪਰਕ ਵਿੱਚ ਸੀ ਅਤੇ ਉਸ ਦੇ ਕਹਿਣ ’ਤੇ ਤਰਨਤਾਰਨ ਅਤੇ ਅੰਮ੍ਰਿਤਸਰ ਵਿੱਚ ਵਪਾਰੀਆਂ ਅਤੇ ਦੁਕਾਨਦਾਰਾਂ ਨੂੰ ਧਮਕੀਆਂ ਦਿੰਦਾ ਸੀ ਅਤੇ ਉਸ ਕੋਲੋਂ 30 ਬੋਰ ਦੇ ਜਿੰਦਾ ਰੌਂਦ ਬਰਾਮਦ ਹੋਏ ਸਨ। ਪੁਲੀਸ ਕਮਿਸ਼ਨਰ ਨੇ ਦੱਸਿਆ ਕਿ ਦਿਲਬਾਗ ਸਿੰਘ ਉਰਫ਼ ਬੱਗਾ ਲਖਵੀਰ ਸਿੰਘ ਉਰਫ਼ ਲੰਡਾ ਦੇ ਸੰਪਰਕ ਵਿੱਚ ਸੀ ਅਤੇ ਤਰਨਤਾਰਨ ਅਤੇ ਅੰਮ੍ਰਿਤਸਰ ਵਿੱਚ ਵਪਾਰੀਆਂ ਅਤੇ ਦੁਕਾਨਦਾਰਾਂ ਤੋਂ ਫਿਰੌਤੀ ਦੀ ਮੰਗ ਕਰਦਾ ਸੀ ਅਤੇ ਉਸ ਕੋਲੋਂ 30 ਬੋਰ ਦਾ ਇੱਕ ਪਿਸਤੌਲ ਅਤੇ ਇੱਕ ਕਾਰਤੂਸ ਬਰਾਮਦ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਸਾਜਨਦੀਪ ਸਿੰਘ ਉਰਫ ਸਾਜਨ ਵੀ ਲਖਵੀਰ ਸਿੰਘ ਉਰਫ ਲੰਡਾ ਦੇ ਸੰਪਰਕ ਵਿੱਚ ਸੀ ਅਤੇ ਤਰਨਤਾਰਨ ਅਤੇ ਅੰਮ੍ਰਿਤਸਰ ਵਿੱਚ ਵਪਾਰੀਆਂ, ਆੜ੍ਹਤੀਆਂ ਅਤੇ ਦੁਕਾਨਦਾਰਾਂ ਤੋਂ ਫਿਰੌਤੀ ਮੰਗਦਾ ਸੀ ਅਤੇ ਉਸ ਦੇ ਕਬਜ਼ੇ ਵਿੱਚੋਂ ਇੱਕ ਕਾਰਤੂਸ ਬਰਾਮਦ ਹੋਇਆ ਸੀ।

Advertisement
Advertisement
Advertisement
Advertisement
Scroll to Top