ਮੱਧ ਪ੍ਰਦੇਸ਼ ਵਿੱਚ ਸੜਕ ਹਾਦਸਿਆਂ ਵਿਚ ਤਿੰਨ ਹਲਾਕ
ਦੁਆਰਾ: Punjab Bani ਪ੍ਰਕਾਸ਼ਿਤ :Sunday, 14 July, 2024, 03:35 PM

ਮੱਧ ਪ੍ਰਦੇਸ਼ ਵਿੱਚ ਸੜਕ ਹਾਦਸਿਆਂ ਵਿਚ ਤਿੰਨ ਹਲਾਕ
ਜਬਲਪੁਰ, 14 ਜੁਲਾਈ : ਭਿੰਡ ਅਤੇ ਜਬਲਪੁਰ ਜਿਲ੍ਹਿਆਂ ਵਿਚ ਅੱਜ ਦੋ ਸੜਕ ਹਾਦਸਿਆਂ ਵਿਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਸੱਤ ਜ਼ਖ਼ਮੀ ਹੋ ਗਏ। ਪੁਲਸ ਸੁਪਰਡੈਂਟ ਅਸਿਤ ਯਾਦਵ ਨੇ ਦੱਸਿਆ ਕਿ ਅੱਜ ਸਵੇਰੇ ਪੰਜ ਵਜੇ ਭਿੰਡ ਦੇ ਬਰਹਦ ਪਿੰਡ ’ਚ ਮਜ਼ਦੂਰਾਂ ਨੂੰ ਲੈ ਕੇ ਗਵਾਲੀਅਰ ਜਾ ਰਹੀ ਇਕ ਵੈਨ ਦੂਜੇ ਪਾਸੇ ਤੋਂ ਆ ਰਹੇ ਇਕ ਟਰੱਕ ਨਾਲ ਟਕਰਾ ਗਈ। ਇਸ ਤੋਂ ਇਲਾਵਾ ਬਰੇਲਾ ਪਿੰਡ ਨੇੜੇ ਦੋ ਟਰੱਕਾਂ ਦੀ ਟੱਕਰ ਹੋ ਗਈ ਅਤੇ ਅੱਗ ਲੱਗ ਗਈ। ਉਨ੍ਹਾਂ ਕਿਹਾ ਕਿ ਇਕ ਵਾਹਨ ਦੇ ਡਰਾਈਵਰ ਦੀ ਝੁਲਸਣ ਤੋਂ ਬਾਅਦ ਮੌਤ ਹੋ ਗਈ। ਹਾਲੇ ਤਕ ਮ੍ਰਿਤਕ ਦੀ ਪਛਾਣ ਨਹੀਂ ਹੋਈ। ਪੁਲੀਸ ਨੇ ਦੱਸਿਆ ਕਿ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।
