Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Wednesday, 19 Aug 2026 | 2:19 pm

+91 90915 01313 , +91 90916 01313

punjabbanni@gmail.com
punjabbani@yahoo.com

ਅੱਗਾਂ, ਗੈਸਾਂ, ਬਿਜਲੀ ਘਟਨਾਵਾਂ ਰੋਕਣ ਅਤੇ ਬਚਾਓ ਲਈ ਮੌਕ ਡਰਿੱਲ ਕਰਵਾਈ : ਪ੍ਰਿੰਸੀਪਲ ਨਰਿੰਦਰ ਕੁਮਾਰ

ਅੱਗਾਂ, ਗੈਸਾਂ, ਬਿਜਲੀ ਘਟਨਾਵਾਂ ਰੋਕਣ ਅਤੇ ਬਚਾਓ ਲਈ ਮੌਕ ਡਰਿੱਲ ਕਰਵਾਈ : ਪ੍ਰਿੰਸੀਪਲ ਨਰਿੰਦਰ ਕੁਮਾਰ

ਅੱਗਾਂ, ਗੈਸਾਂ, ਬਿਜਲੀ ਘਟਨਾਵਾਂ ਰੋਕਣ ਅਤੇ ਬਚਾਓ ਲਈ ਮੌਕ ਡਰਿੱਲ ਕਰਵਾਈ : ਪ੍ਰਿੰਸੀਪਲ ਨਰਿੰਦਰ ਕੁਮਾਰ
ਪਟਿਆਲਾ : ਵੱਧ ਰਹੀਆਂ ਕੁਦਰਤੀ ਅਤੇ ਮਨੁੱਖੀ ਘਟਨਾਵਾਂ, ਘਰਾਂ ਸੰਸਥਾਵਾਂ ਵਿਖ਼ੇ ਅੱਗਾਂ ਲਗਣ ਗੈਸਾਂ ਲੀਕ ਹੋਣ ਬਿਜਲੀ ਸ਼ਾਟ ਸਰਕੱਟ ਆਦਿ ਕਾਰਨ ਅਚਾਨਕ ਹੋ ਰਹੀਆਂ ਮੌਤਾਂ ਅਤੇ ਪ੍ਰਾਪਰਟੀਆਂ ਦੀ ਤਬਾਹੀਆਂ ਹੋ ਜਾਂਦੀਆਂ ਹਨ ਕਿਉਂਕਿ ਅੱਗਾਂ ਲਗਣ, ਗੈਸਾਂ ਲੀਕ ਹੋਣ, ਬਿਜਲੀ ਸ਼ਾਟ ਸਰਕੱਟ ਦੇ ਕਾਰਨਾਂ ਅਤੇ ਬਚਾਅ ਮਦਦ ਬਾਰੇ ਜਾਣਕਾਰੀ ਨਹੀਂ ਹੁੰਦੀ ਇਸ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਤ੍ਰਿਪਤੀ ਪਟਿਆਲਾ ਵਿਖੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੀਆਂ 10 ਪ੍ਰਕਾਰ ਦੀਆਂ ਟੀਮਾਂ ਬਣਾਕੇ ਮੌਕ ਡਰਿੱਲ ਕਰਵਾਈ ਗਈ, ਪ੍ਰਿੰਸੀਪਲ ਸ਼੍ਰੀ ਨਰਿੰਦਰ ਕੁਮਾਰ ਨੇ ਦੱਸਿਆ ਕਿ ਸ਼੍ਰੀ ਕਾਕਾ ਰਾਮ ਵਰਮਾ ਸੇਵਾ ਮੁਕਤ ਜਿਲਾ ਟ੍ਰੇਨਿੰਗ ਅਫ਼ਸਰ ਰੈੰਡ ਕਰਾਸ ਅਤੇ ਆਫ਼ਤ ਪ੍ਰਬੰਧਨ ਸਿਵਲ ਡਿਫੈਂਸ ਫਸਟ ਏਡ ਟ੍ਰੇਨਰ ਵਲੋਂ 10 ਟੀਮਾਂ ਬਣਾਈਆਂ ਜਿਵੇਂ ਕੰਟਰੋਲ ਰੂਮ, ਖ਼ਤਰੇ ਦਾ ਸਾਇਰਨ ਬਜਾਉਣਾ, ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਅਸੈਂਬਲੀ ਪੁਆਇੰਟ ਤੇ ਇਕਠੇ ਹੋਣਾ, ਗਿਣਤੀ ਕਰਨੀ, ਰੈਸਕਿਯੂ ਟੀਮਾਂ ਰਾਹੀਂ ਪੀੜਤਾਂ ਨੂੰ ਬਾਹਰ ਕੱਢਕੇ, ਫ਼ਸਟ ਏਡ ਪੋਸਟ ਤੇ ਬੈਠੀ ਟੀਮ ਨੂੰ ਪੀੜਤਾਂ ਦੀ ਮੁੱਢਲੀ ਸਹਾਇਤਾ ਕਰਨੀ, ਅੱਗਾਂ ਬੁਝਾਉਣ ਵਾਲੀ ਟੀਮ ਵਲੋਂ ਪਾਣੀ, ਰੇਤਾ ਮਿੱਟੀ ਅੱਗਾਂ ਨੂੰ ਭੁੱਖਾ ਮਾਰਨਾ, ਅੱਗ ਬੁਝਾਉਣ ਵਾਲੇ ਸਿਲੰਡਰਾਂ ਦੀ ਵਰਤੋਂ, ਸਪੰਰਕ ਟੀਮ ਵਲੋਂ ਪੁਲਿਸ ਐਂਬੂਲੈਂਸ ਫਾਇਰ ਬ੍ਰਿਗੇਡ, ਉੱਚ ਅਧਿਕਾਰੀਆਂ ਅਤੇ ਨੇੜੇ ਦੇ ਹਸਪਤਾਲਾਂ ਨੂੰ ਜਾਣਕਾਰੀ ਦੇਣਾ, ਚੋਰਾਂ ਅਤੇ ਗ਼ਲਤ ਅਨਸਰਾਂ ਨੂੰ ਨੱਥ ਪਾਉਣਾ ਆਦਿ। ਸ਼੍ਰੀ ਕਾਕਾ ਰਾਮ ਵਰਮਾ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਬਿਜਲੀ ਕਰੰਟ ਲੱਗਣ ਤੇ ਪੀੜਤਾਂ ਨੂੰ ਬਚਾਉਣ, ਸੀ ਪੀ ਆਰ ਰਿਕਵਰੀ ਪੁਜੀਸ਼ਨ ਵੈਂਟੀਲੇਟਰ ਬਣਾਉਟੀ ਸਾਹ ਕਿਰਿਆ ਦੀ ਟ੍ਰੇਨਿੰਗ ਦਿੱਤੀ ਅਤੇ ਵਿਦਿਆਰਥੀਆਂ ਵਲੋਂ ਪੌੜੀ, ਬਾਸਾ ਚਾਦਰਾਂ ਰਸੀਆ ਦੀ ਵਰਤੋਂ ਕਰਕੇ, ਚੰਗੇ ਪ੍ਰਦਰਸ਼ਨ ਕੀਤੇ। ਇਸ ਮੌਕੇ ਭਾਰਤ ਸਕਾਉਟ ਗਾਈਡਜ਼ ਦੇ ਸਾਬਕਾ ਟ੍ਰੇਨਿੰਗ ਕਮਿਸ਼ਨਰ ਸ੍ਰੀਮਤੀ ਰਾਵਿੰਦਰ ਕੋਰ ਸਿੱਧੂ ਅਤੇ ਸਾਬਕਾ ਸਬ ਇੰਸਪੈਕਟਰ ਗੁਰਜਾਪ ਸਿੰਘ ਨੇ ਇਸ ਮੌਕ ਡਰਿੱਲ ਦੌਰਾਨ ਬੱਚਿਆਂ ਨੂੰ ਅੱਗਾਂ, ਗੈਸਾਂ, ਬਿਜਲੀ ਪੈਟਰੋਲ ਆਦਿ ਦੀ ਠੀਕ ਵਰਤੋਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਜਿਹੜੇ ਵਿਦਿਆਰਥੀ ਸੰਕਟ ਸਮੇਂ ਪੀੜਤਾਂ ਦੀ ਸਹਾਇਤਾ ਕਰਨਗੇ ਤਾਂ ਉਨ੍ਹਾਂ ਨੂੰ ਡੈਡੀਕੇਟਿਡ ਬ੍ਰਦਰਜ਼ ਗਰੁੱਪ ਪੰਜਾਬ ਵਲੋਂ ਪ੍ਰਸ਼ੰਸਾ ਪੱਤਰ ਅਤੇ ਗੋਲਡ ਮੈਡਲ ਦੇਕੇ ਸਨਮਾਨਿਤ ਕੀਤਾ ਜਾਵੇਗਾ।

Advertisement
Advertisement
Advertisement
Advertisement
Scroll to Top