ਸਜ਼ਾ ਪੂਰੀ ਕਰ ਚੁੱਕੇ ਜੇਲਾਂ ਵਿਚ ਬੰਦ ਪਾਕਿਸਤਾਨੀਆਂ ਨੂੰ ਪਾਕਿਸਤਾਨ ਭੇਜੇ ਸਰਕਾਰ : ਹਾਈਕੋਰਟ

ਦੁਆਰਾ: Punjab Bani ਪ੍ਰਕਾਸ਼ਿਤ :Tuesday, 16 July, 2024, 02:20 PM

ਸਜ਼ਾ ਪੂਰੀ ਕਰ ਚੁੱਕੇ ਜੇਲਾਂ ਵਿਚ ਬੰਦ ਪਾਕਿਸਤਾਨੀਆਂ ਨੂੰ ਪਾਕਿਸਤਾਨ ਭੇਜੇ ਸਰਕਾਰ : ਹਾਈਕੋਰਟ
ਚੰਡੀਗੜ੍ਹ : ਕਿਸ਼ੋਰ ਘਰ ਵਿਚ ਬੰਦ ਦੋ ਪਾਕਿਸਤਾਨੀ ਨਾਬਾਲਗਾਂ ਨੂੰ ਜਦੋਂ ਜਸਟਿਸ ਐਨ. ਐਸ. ਸ਼ੇਖਾਵਤ ਅੱਗੇ ਪੇਸ਼ ਕੀਤਾ ਗਿਆ ਤਾਂ ਉਨ੍ਹਾਂ ਦੋਹਾਂ ਨੇ ਜੰਜ ਸਾਹਿਬ ਨੂੰ ਦੱਸਿਆ ਕਿ ਉਨ੍ਹਾਂ ਨੂੰ 2023 ਵਿਚ ਬਰੀ ਹੋਣ ਤੋਂ ਬਾਅਦ ਵੀ ਹਿਰਾਸਤ ਵਿਚ ਰੱਖਿਆ ਗਿਆ ਸੀ ਤੇ ਉਨ੍ਹਾਂ ਦੀ ਵਾਪਸੀ ਦਾ ਮਾਮਲਾ ਵੀ ਸਮਾਜਿਕ ਸੁਰੱਖਿਆ ਵਿਭਾਗ ਅਤੇ ਪੰਜਾਬ ਦੇ ਇਸਤਰੀ ਤੇ ਬਾਲ ਵਿਕਾਸ ਡਾਇਰੈਕਟੋਰੇਟ ਕੋਲ ਵਿਚਾਰ ਅਧੀਨ ਹੈ ਦੇ ਚਲਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕੇਂਦਰ ਸਰਕਾਰ ਨੂੰ ਸਪੱਸ਼ਟ ਆਖਿਆ ਹੈ ਕਿ ਉਹ ਸਜ਼ਾ ਪੂਰੀ ਕਰਨ ਦੇ ਬਾਵਜੂਦ ਹਿਰਾਸਤ ਵਿਚ ਬੰਦ ਪਾਕਿਸਤਾਨੀ ਕੈਦੀਆਂ ਨੂੰ ਵਾਪਸ ਭੇਜਣ ਦੇ ਸੰਵੇਦਨਸ਼ੀਲ ਮੁੱਦੇ `ਤੇ ਜੋ ਢਿੱਲਮੱਠ ਅਪਣਾ ਰਹੀ ਹੈ ਤੇ ਜੇਕਰ ਅਗਲੀ ਸੁਣਵਾਈ ਤੱਕ ਕਾਰਵਾਈ ਨਾ ਕੀਤੀ ਗਈ ਤਾਂ ਸਖ਼ਤ ਜ਼ੁਰਮਾਨਾ ਲਗਾਇਆ ਜਾਵੇਗਾ। ਦੂਜੇ ਪਾਸੇ ਕੇਂਦਰ ਸਰਕਾਰ ਨੇ ਹਾਈ ਕੋਰਟ ਨੂੰ ਸੂਚਿਤ ਕੀਤਾ ਕਿ 30 ਵਿੱਚੋਂ 6 ਪਾਕਿਸਤਾਨੀ ਕੈਦੀਆਂ ਨੂੰ 26 ਜੁਲਾਈ ਨੂੰ ਵਾਪਸ ਭੇਜਿਆ ਜਾ ਸਕਦਾ ਹੈ ਅਤੇ ਬਾਕੀ 24 ਦੇ ਮਾਮਲੇ ਨੂੰ ਸਰਗਰਮੀ ਨਾਲ ਵਿਚਾਰਿਆ ਜਾ ਰਿਹਾ ਹੈ।