Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Wednesday, 19 Aug 2026 | 2:23 pm

+91 90915 01313 , +91 90916 01313

punjabbanni@gmail.com
punjabbani@yahoo.com

ਬਿਹਾਰ ਦੇ ਸਾਬਕਾ ਮੰਤਰੀ ਮੁਕੇਸ਼ ਸਾਹਨੀ ਦੇ ਪਿਤਾ ਦਾ ਹੋਇਆ ਬੇਰਹਿਮੀ ਨਾਲ ਕਤਲ

ਬਿਹਾਰ ਦੇ ਸਾਬਕਾ ਮੰਤਰੀ ਮੁਕੇਸ਼ ਸਾਹਨੀ ਦੇ ਪਿਤਾ ਦਾ ਹੋਇਆ ਬੇਰਹਿਮੀ ਨਾਲ ਕਤਲ

ਬਿਹਾਰ ਦੇ ਸਾਬਕਾ ਮੰਤਰੀ ਮੁਕੇਸ਼ ਸਾਹਨੀ ਦੇ ਪਿਤਾ ਦਾ ਹੋਇਆ ਬੇਰਹਿਮੀ ਨਾਲ ਕਤਲ
ਪਟਨਾ, 16 ਜੁਲਾਈ () : ਵੀ. ਆਈ. ਪੀ. ਪਾਰਟੀ ਦੇ ਮੁਖੀ ਅਤੇ ਸਾਬਕਾ ਮੰਤਰੀ ਮੁਕੇਸ਼ ਸਾਹਨੀ ਦੇ ਪਿਤਾ ਜੀਤਨ ਸਾਹਨੀ ਦਾ ਬਿਹਾਰ ਦੇ ਦਰਭੰਗਾ ਵਿੱਚ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ ਦੀ ਲਾਸ਼ ਘਰ ਵਿਚੋਂ ਮਿਲੀ ਹੈ। ਪੁਲਸ ਦਾ ਕਹਿਣਾ ਹੈ ਕਿ ਦੋਸ਼ੀਆਂ ਨੇ ਘਰ ਵਿਚ ਦਾਖਲ ਹੋ ਕੇ ਕਤਲ ਕੀਤਾ ਹੈ । ਹਾਲਾਂਕਿ ਕਤਲ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਜਾਣਕਾਰੀ ਅਨੁਸਾਰ ਤੇਜ਼ਧਾਰ ਹਥਿਆਰਾਂ ਨਾਲ ਕਤਲ ਕੀਤਾ ਗਿਆ ਹੈ। ਦਰਭੰਗਾ ਦੇ ਐਸ. ਐਸ. ਪੀ. ਨੇ ਇਸ ਮਾਮਲੇ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਮੁਕੇਸ਼ ਸਾਹਨੀ ਦੇ ਪਿਤਾ ਦੀ ਲਾਸ਼ ਕੱਟੀ ਹੋਈ ਹਾਲਤ ਵਿੱਚ ਮਿਲੀ ਹੈ। ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਕਤਲ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਸ ਨੇ ਐਸ. ਆਈ. ਟੀ. ਬਣਾ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਦੋਂਕਿ ਮੁਕੇਸ਼ ਸਾਹਨੀ ਮੁੰਬਈ ਤੋਂ ਦਰਭੰਗਾ ਆਉਣ ਲਈ ਰਵਾਨਾ ਹੋ ਗਏ ਹਨ। ਵਿਕਾਸਸ਼ੀਲ ਇੰਸਾਨ ਪਾਰਟੀ ਦੇ ਸੰਸਥਾਪਕ ਮੁਕੇਸ਼ ਸਾਹਨੀ ਦੀ ਮਾਂ ਦਾ 10 ਸਾਲ ਪਹਿਲਾਂ ਦੇਹਾਂਤ ਹੋ ਗਿਆ ਸੀ। ਪੁਲਸ ਦਾ ਕਹਿਣਾ ਹੈ ਕਿ ਜੀਤਨ ਸਾਹਨੀ ਘਰ ‘ਚ ਇੱਕਲੇ ਰਹਿੰਦੇ ਸਨ । ਕੁਝ ਨੌਕਰ ਦਿਨ ਵੇਲੇ ਉਸ ਦੇ ਘਰ ਰਹਿੰਦੇ ਸਨ ਅਤੇ ਰਾਤ ਨੂੰ ਚਲੇ ਜਾਂਦੇ ਸਨ। ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁੱਟ ਗਈ ਹੈ। ਕਤਲ ਦੇ ਕਾਰਨਾਂ ਦਾ ਪਤਾ ਲਗਾਉਣ ਦੇ ਨਾਲ-ਨਾਲ ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਉਸ ਦਾ ਕਤਲ ਕਿਸ ਨੇ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਸਰੀਰ ‘ਤੇ ਚਾਕੂ ਦੇ ਕਈ ਜ਼ਖਮ ਸਨ। ਸਰੀਰ ‘ਤੇ ਜ਼ਖ਼ਮਾਂ ਦੇ ਕਈ ਨਿਸ਼ਾਨ ਹਨ। ਕਤਲ ਦੀ ਸੂਚਨਾ ਮਿਲਣ ਤੋਂ ਬਾਅਦ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਹੈ।

Advertisement
Advertisement
Advertisement
Advertisement
Scroll to Top