Breaking News ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਅਮਨ ਅਰੋੜਾ ਅਤੇ ਬਰਿੰਦਰ ਗੋਇਲ ਦੀ ਮੌਜੂਦਗੀ ਵਿੱਚ ਪ੍ਰੋ. ਜਸਵੀਰ ਕੌਰ ਸ਼ੇਰਗਿੱਲ ਨੇ ਮਾਰਕੀਟ ਕਮੇਟੀ ਦਿੜ੍ਹਬਾ ਦੇ ਚੇਅਰਪਰਸਨ ਵਜੋ ਅਹੁਦਾ ਸੰਭਾਲਿਆਖ਼ਾਲਸਾ ਅਕਾਲ ਪੁਰਖ਼ ਕੀ ਫ਼ੌਜ ਸੁਸਾਇਟੀ ਨੇ ਵਿਸਾਖੀ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਹੋਤੀ ਮਰਦਾਨ ਸਾਹਿਬ ਤੋਂ ਨਗਰ ਕੀਰਤਨ ਸਜਾਇਆਜੇਕਰ ਤਰੱਕੀ ਕਰਨੀ ਹੈ ਤਾਂ ਮਾਤਾ ਪਿਤਾ ਅਤੇ ਅਧਿਆਪਕਾਂ ਦਾ ਸਨਮਾਨ ਕਰੋ : ਕੁਲਤਾਰ ਸਿੰਘ ਸੰਧਵਾਂਡਾ. ਬਲਬੀਰ ਸਿੰਘ ਵੱਲੋਂ ਖ਼ਾਲਸਾ ਸਾਜਨਾ ਦਿਵਸ ਤੇ ਵਿਸਾਖੀ ਮੌਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਹੋਣ ਦਾ ਸੱਦਾਪਟਿਆਲਾ ਪੁਲਿਸ ਨੇ ਰਾਤ ਸਮੇਂ ਗਸ਼ਤ ਕਰਕੇ ਨੱਪੀ ਅਪਰਾਧੀਆਂ ਦੀ ਪੈੜਪੰਜਾਬੀ ਯੂਨੀਵਰਸਿਟੀ ਦਾ ਨਾਮ ਅਤੇ ਲੋਗੋ ਵਰਤ ਕੇ ਕੁੱਝ ਵੈਬਸਾਈਟਾਂ ਦਾਖ਼ਲਿਆਂ ਲਈ ਕਰ ਰਹੀਆਂ ਹਨ ਗੁਮਰਾਹਪੀ. ਐਸ. ਪੀ. ਸੀ. ਐਲ. ਨੇ ਕਣਕ ਦੀਆਂ ਫਸਲਾਂ ਨੂੰ ਅੱਗ ਤੋਂ ਬਚਾਉਣ ਲਈ ਵਿਸ਼ੇਸ਼ ਮੁਹਿੰਮ ਕੀਤੀ ਸ਼ੁਰੂ : ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ. ਓ.ਸ਼ੋ੍ਰਮਣੀ ਅਕਾਲੀ ਦਲ ਦੇ ਮੁੜ ਪ੍ਰਧਾਨ ਬਣੇ ਸੁਖਬੀਰ ਬਾਦਲਵਿਧਾਇਕ ਨਰਿੰਦਰ ਕੌਰ ਭਰਾਜ ਨੇ ਭਵਾਨੀਗੜ੍ਹ ਅਨਾਜ ਮੰਡੀ ਵਿੱਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ

ਪੰਜਾਬ ਅੰਦਰ ਸੜ੍ਹਕੀ ਨੈਟਵਰਕ ਦੀ ਮਜ਼ਬੂਤੀ ਸਬੰਧੀ ਕੌਮੀ ਰਾਜਮਾਰਗ ਮੰਤਰੀ ਦੀ ਅਗਵਾਈ ਹੇਠ ਉਚ-ਪੱਧਰੀ ਮੀਟਿੰਗ

ਦੁਆਰਾ: Punjab Bani ਪ੍ਰਕਾਸ਼ਿਤ :Tuesday, 16 July, 2024, 06:29 PM

ਪੰਜਾਬ ਅੰਦਰ ਸੜ੍ਹਕੀ ਨੈਟਵਰਕ ਦੀ ਮਜ਼ਬੂਤੀ ਸਬੰਧੀ ਕੌਮੀ ਰਾਜਮਾਰਗ ਮੰਤਰੀ ਦੀ ਅਗਵਾਈ ਹੇਠ ਉਚ-ਪੱਧਰੀ ਮੀਟਿੰਗ
ਲੋਕ ਨਿਰਮਾਣ ਮੰਤਰੀ ਵੱਲੋਂ ਸੂਬਾ ਸਰਕਾਰ ਨਾਲ ਸਬੰਧਤ ਮਾਮਲਿਆਂ ਨੂੰ ਸਮਾਂ-ਬੱਧ ਤਰੀਕੇ ਨਾਲ ਹੱਲ ਕਰਨ ਦਾ ਭਰੋਸਾ
ਨਵੀਂ ਦਿੱਲੀ/ਚੰਡੀਗੜ੍ਹ, 16 ਜੁਲਾਈ : ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਬੀਤੀ ਸ਼ਾਮ ਸੂਬੇ ਵਿੱਚ ਸੜ੍ਹਕੀ ਨੈਟਵਰਕ ਦੇ ਬੁਨਿਆਦੀ ਢਾਂਚੇ ਨੂੰ ਹੋਰ ਸੁਧਾਰਨ ਲਈ ਸੂਬੇ ਵਿੱਚ ਪੈਂਦੇ ਕੌਮੀ ਰਾਜ ਮਾਰਗ ਪ੍ਰੋਜੈਕਟਾਂ ਬਾਰੇ ਨਵੀਂ ਦਿੱਲੀ ਵਿਖੇ ਹੋਈ ਉੱਚ-ਪੱਧਰੀ ਸਮੀਖਿਆ ਮੀਟਿੰਗ ਵਿੱਚ ਸ਼ਾਮਿਲ ਹੋਏ। ਰਾਜਮਾਰਗ ਅਤੇ ਟਰਾਂਸਪੋਰਟ ਬਾਰੇ ਕੇਂਦਰੀ ਮੰਤਰੀ ਸ਼੍ਰੀ ਨਿਤਿਨ ਗਡਕਰੀ ਦੀ ਅਗਵਾਈ ਹੇਠ ਹੋਈ ਇਸ ਮੀਟਿੰਗ ਵਿੱਚ ਕੇਂਦਰੀ ਰਾਜ ਮੰਤਰੀ ਸ਼੍ਰੀ ਅਜੈ ਟਮਟਾ, ਸ਼੍ਰੀ ਹਰਸ਼ ਮਲਹੋਤਰਾ, ਕੇਂਦਰ ਅਤੇ ਰਾਜ ਦੇ ਪ੍ਰਬੰਧਕੀ ਸਕੱਤਰ, ਸੜ੍ਹਕੀ ਆਵਾਜਾਈ ਬਾਰੇ ਕੇਂਦਰੀ ਮੰਤਰਾਲੇ, ਐਨ.ਐਚ.ਏ.ਆਈ, ਪੰਜਾਬ ਲੋਕ ਨਿਰਮਾਣ ਵਿਭਾਗ ਦੇ ਉੱਚ ਅਧਿਕਾਰੀ, ਕੰਸੈਸ਼ਨੇਅਰ/ਠੇਕੇਦਾਰ ਅਤੇ ਕੰਨਸਲਟੈਂਟ ਆਦਿ ਮੌਜੂਦ ਸਨ । ਸਮੀਖਿਆ ਦੌਰਾਨ ਇਹ ਦੱਸਿਆ ਗਿਆ ਕਿ ਪੰਜਾਬ ਵਿਖੇ ਮੌਜੂਦਾ ਸਮੇਂ 1438 ਕਿ.ਮੀ ਕੌਮੀ ਰਾਜਮਾਰਗਾਂ ਦੇ ਕੰਮ ਲਗਭੱਗ 45000 ਕਰੋੜ ਰੁਪਏ ਨਾਲ ਕੀਤੇ ਜਾ ਰਹੇ ਹਨ। ਇਨ੍ਹਾਂ ਕਾਰਜਾ ਨੂੰ ਨੇਪਰੇ ਚਾੜ੍ਹਨ ਲਈ ਐਕਊਆਇਰ ਕੀਤੀ ਜ਼ਮੀਨ ਦਾ ਕਬਜਾ ਜਲਦ ਤੋਂ ਜਲਦ ਮੁਹੱਇਆ ਕਰਵਾਉਣ, ਮੁਆਵਜਾ ਰਾਸ਼ੀ ਦੀ ਵੰਡ ਪ੍ਰਕ੍ਰਿਆ ਹੋਰ ਤੇਜ਼ ਕਰਨ, ਜੰਗਲਾਤ ਦੀ ਐਕਊਆਇਰ ਕੀਤੀ ਜ਼ਮੀਨ ਦੇ ਬਦਲ ਵਿੱਚ ਦੇਣ ਲਈ ਗੈਰ-ਜੰਗਲਾਤ ਜ਼ਮੀਨ ਦਾ ਲੈਂਡ ਬੈਂਕ ਤਿਆਰ ਕਰਨ ਅਤੇ ਥਰਮਲ ਪਾਵਰ ਪਲਾਂਟਾਂ ਤੋਂ ਰਾਖ ਦੀ ਉਪਲੱਬਧਤਾ ਆਦਿ ਬਾਰੇ ਵਿਸਥਾਰ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ। ਇਸੇ ਦੌਰਾਨ ਕੁਝ ਪ੍ਰੋਜੈਕਟਾਂ ਲਈ ਲੌੜੀਂਦੀ ਭੌਂ ਪ੍ਰਾਪਤੀ ਨਾ ਹੋਣ ਕਾਰਨ ਹੋ ਰਹੀ ਦੇਰੀ ਦੇ ਮਾਮਲੇ ਨੂੰ ਗੰਭੀਰਤਾ ਨਾਲ ਵਿਚਾਰਦਿਆਂ ਇੰਨ੍ਹਾਂ ਦਾ ਜਲਦੀ ਹੱਲ ਕੱਢਣ ਦੀ ਲੋੜ ਤੇ ਜੋਰ ਦਿੱਤਾ ਗਿਆ । ਕੇਂਦਰੀ ਮੰਤਰੀ ਵਲੋਂ ਪੰਜਾਬ ਸਰਕਾਰ ਨਾਲ ਸਬੰਧਤ ਸਾਂਝੇ ਕੀਤੇ ਗਏ ਮੁੱਦਿਆਂ ਬਾਰੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਸੂਬਾ ਸਰਕਾਰ ਵੱਲੋਂ ਇੰਨ੍ਹਾਂ ਸਾਰੇ ਮਾਮਲਿਆਂ ਨੂੰ ਸਮਾਂ-ਬੱਧ ਤਰੀਕੇ ਨਾਲ ਹੱਲ ਕਰਨ ਦਾ ਵਿਸ਼ਵਾਸ ਦਿਵਾਇਆ ਗਿਆ ਤਾਂ ਜੋ ਸੂਬੇ ਵਿੱਚ ਲੋਕਾਂ ਦੀ ਸਹੂਲਤ ਲਈ ਆਵਾਜਾਈ ਨੂੰ ਹੋਰ ਸੁਖਾਵਾਂ ਬਣਾਇਆ ਜਾ ਸਕੇ। ਇਸ ਤੋਂ ਇਲਾਵਾ ਪੰਜਾਬ ਵਿੱਚ ਰਾਜ ਮਾਰਗਾਂ ਨੂੰ ਹੋਰ ਚੰਗੇ ਢੰਗ ਨਾਲ ਜੋੜਨ ਅਤੇ ਸੜ੍ਹਕ ਸੁਰੱਖਿਆ ਨੂੰ ਸੁਧਾਰਨ ਲਈ ਖਾਨ-ਕੋਟ ਵਿਖੇ ਵਹਿਕਲਰ ਅੰਡਰ ਪਾਸ (ਵੀ.ਯੂ.ਪੀ) ਉਸਾਰਣ ਆਦਿ ਪ੍ਰੋਜੈਕਟ ਕੇਂਦਰੀ ਮੰਤਰੀ ਦੇ ਧਿਆਨ ਵਿੱਚ ਲਿਆਂਦੇ ਗਏ ।