ਜਲੰਧਰ ‘ਚ ‘ਆਪ’ ਦੀ ਹੋਈ ਸ਼ਾਨਦਾਰ ਜਿੱਤ ਦੀ ਖੁਸ਼ੀ ਵਿੱਚ ਘਨੌਰ 'ਚ ਵੰਡੇ ਲੱਡੂ

ਜਲੰਧਰ ‘ਚ ‘ਆਪ’ ਦੀ ਹੋਈ ਸ਼ਾਨਦਾਰ ਜਿੱਤ ਦੀ ਖੁਸ਼ੀ ਵਿੱਚ ਘਨੌਰ ‘ਚ ਵੰਡੇ ਲੱਡੂ
ਘਨੌਰ, 15 ਜੁਲਾਈ () ਆਮ ਆਦਮੀ ਪਾਰਟੀ ਦੀ ਜਲੰਧਰ ਵਿੱਚ ਹੋਈ ਸ਼ਾਨਦਾਰ ਜਿੱਤ ਦੀ ਖੁਸ਼ੀ ਵਿੱਚ ਘਨੌਰ ‘ਚ ਆੜਤੀ ਐਸੋਸੀਏਸ਼ਨ ਦੇ ਪ੍ਰਧਾਨ ਕਸਮੀਰੀ ਲਾਲ ਕਪੂਰੀ ਦੀ ਅਗਵਾਈ ਹੇਠ ਲੱਡੂ ਵੰਡੇ ਗਏ। ਇਸ ਮੌਕੇ ਪ੍ਰਧਾਨ ਕਸਮੀਰੀ ਲਾਲ ਨੇ ਕਿਹਾ ਕਿ ਜਲੰਧਰ ‘ਚ ਪਾਰਟੀ ਦੇ ਉਮੀਦਵਾਰ ਮੋਹਿੰਦਰ ਭਗਤ ਦੀ ਜਿਮਨੀ ਚੋਣ ਦੌਰਾਨ ਹੋਈ ਸ਼ਾਨਦਾਰ ਜਿੱਤ ਵਿਚ ਵਾਰਡ ਨੰਬਰ 42 ‘ਚ ਅਹਿਮ ਰੋਲ ਹਲਕਾ ਵਿਧਾਇਕ ਗੁਰਲਾਲ ਘਨੌਰ ਦਾ ਰਿਹਾ ਹੈ। ਜਿਨ੍ਹਾਂ ਨੇ ਪੂਰੀ ਮਿਹਨਤ ਨਾਲ ਉਥੋਂ ਦੇ ਲੋਕਾਂ ਨੂੰ ਮਿਲ ਕੇ ਅਤੇ ਵਾਰਡ ਵਿਚ ਵੱਖ ਵੱਖ ਘਰਾਂ ‘ਚ ਜਾ ਕੇ ਲੋਕਾਂ ‘ਚ ਵਿਚਰੇ ਹਨ ਅਤੇ ਆਪਣੀ ਡਿਊਟੀ ਨੂੰ ਤਨਦੇਹੀ ਨਾਲ ਨਿਭਾਇਆ ਹੈ।
ਇਸ ਮੌਕੇ ਪ੍ਰਧਾਨ ਕਸ਼ਮੀਰ ਲਾਲ ਕਪੂਰੀ ਨੇ ਸਮੂਹ ਵਲੰਟੀਅਰਾਂ ਅਤੇ ਪਾਰਟੀ ਹਾਈਕਮਾਨ ਸਮੇਤ ਸਾਰੇ ਸ਼ੁੱਭ ਚਿੰਤਕਾਂ ਨੂੰ ਵਧਾਈ ਦਿੰਦਿਆਂ ਹਲਕਾ ਵਿਧਾਇਕ ਗੁਰਲਾਲ ਘਨੌਰ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਕਿਹਾ ਕਿ ਇਹ ਜਿੱਤ ਇਮਾਨਦਾਰੀ ਦੀ ਜਿੱਤ ਹੋਈ ਹੈ। ਉਨ੍ਹਾਂ ਕਿਹਾ ਕਿ ਇਹ ਜਿੱਤ 2024 ਵਿੱਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਦਾ ਮੁੜ ਆਮ ਆਦਮੀ ਪਾਰਟੀ ਦੀ ਹੋਣ ਵਾਲੀ ਜਿੱਤ ਦਾ ਮੁੱਢ ਬੰਨ ਗਈ ਹੈ ਅਤੇ ਹੁਣ ਪੰਜਾਬ ਦੇ ਲੋਕਾਂ ਨੂੰ ਵੀ ਇਸ ਗੱਲ ਦੀ ਸਮਝ ਆ ਚੁੱਕੀ ਹੈ ਕਿ ਪੰਜਾਬ ਸਿਰਫ ਆਮ ਆਦਮੀ ਪਾਰਟੀ ਦੇ ਹੱਥਾਂ ਵਿੱਚ ਸੁਰੱਖਿਅਤ ਹੈ।
ਉਨ੍ਹਾਂ ਕਿਹਾ ਕਿ ਜਲੰਧਰ ਦੇ ਸੂਝਵਾਨ ਵੋਟਰਾਂ ਨੇ ਸਿਆਸੀ ਪਾਰਟੀਆਂ ਨੂੰ ਮੂੰਹ ਤੋੜਵਾਂ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸੂਝਵਾਨ ਲੋਕ ਆਉਣ ਵਾਲੇ ਸਮੇਂ ਵਿੱਚ ਵੀ ਆਮ ਆਦਮੀ ਪਾਰਟੀ ਨੂੰ ਇਸੇ ਤਰ੍ਹਾਂ ਸਹਿਯੋਗ ਅਤੇ ਸਮਰਥਨ ਦਿੰਦੇ ਰਹਿਣਗੇ।
ਇਸ ਮੌਕੇ ਅਸ਼ਵਨੀ ਕੁਮਾਰ ਸਨੌਲੀਆਂ, ਸੁਰਿੰਦਰ ਸਿੰਘ ਸਰਵਾਰਾ, ਹੈਪੀ ਰਾਮਪੁਰ, ਨਰੇਸ਼ ਕੁਮਾਰ ਕਪੂਰੀ, ਜਸਵੀਰ ਸਿੰਘ ਝੂੰਗੀਆਂ, ਅੰਕਿਤ ਸੂਦ, ਹਰਚਰਨ ਸਿੰਘ ਸੌਟਾਂ, ਬਿੰਨੀ ਬਾਂਸਲ, ਮੋਦਾ ਕਾਮੀ ਆਦਿ ਵਰਕਰ ਮੌਜੂਦ ਸਨ।
