ਦੂਜੇ ਦਿਨ ਵੀ ਅੰਮ੍ਰਿਤਪਾਲ ਸਿੰਘ ਖਿਲਾਫ਼ ਪੰਜਾਬ ਪੁਲਿਸ ਦੇ ਪੈਰਾ ਮਿਲਟਰੀ ਫੋਰਸ ਦਾ ਆਪ੍ਰੇਸ਼ਨ ਜਾਰੀ

ਦੁਆਰਾ: News ਪ੍ਰਕਾਸ਼ਿਤ :Sunday, 19 March, 2023, 04:41 PM

ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਖਿਲਾਫ਼ ਕੀਤਾ ਇੱਕ ਹੋਰ ਮਾਮਲਾ ਦਰਜ
– ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਉਸਦੇ ਸਾਥੀਆਂ ਕੋਲੋਂ ਨਜਾਇਜ ਅਸਲਾ ਹੋਇਆ ਬਰਾਮਦ
– ਅੰਮ੍ਰਿਤਪਾਲ ਦੇ ਕਾਫਿਲੇ ਦੇ ਨਾਲ ਸਨ ਸਾਰੇ ਵਿਅਕਤੀ
ਅੰਮ੍ਰਿਤਸਰ, 19 ਮਾਰਚ :
ਪੰਜਾਬ ਪੁਲਿਸ ਵੱਲੋਂ ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਕਈ ਸਮਰੱਥਕਾਂ ਖਿਲਾਫ ਵੱਡੀ ਕਾਰਵਾਈ ਤੋਂ ਬਾਅਦ ਅੱਜ ਦੂਸਰੇ ਦਿਨ ਵੀ ਪੰਜਾਬ ਪੁਲਿਸ ਤੇ ਪੈਰਾ ਮਿਲਟਰੀ ਫੋਰਸ ਦਾ ਆਪ੍ਰੇਸ਼ਨ ਜਾਰੀ ਰਿਹਾ, ਜਿਸ ਤਹਿਤ ਅੰਮ੍ਰਿਤਪਾਲ ਦੇ ਖਿਲਾਫ ਅੱਜ ਪੁਲਿਸ ਨੇ ਇੱਕ ਹੋਰ ਮਾਮਲਾ ਦਰਜ ਕਰ ਲਿਆ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਸਤੇਂਦਰ ਸਿੰਘ ਐਸਐਸਪੀ ਅੰਮ੍ਰਿਤਸਰ ਦਿਹਾਤੀ ਨੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਉਨ੍ਹਾਂ ਦੀ ਟੀਮ ਨੇ ਲੰਘੇ ਕੱਲ੍ਹ ਅੰਮ੍ਰਿਤਪਾਲ ਦੇ ਸੱਤ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਨ੍ਹਾਂ ਦੇ ਕੋਲੋਂ ਨਜਾਇਜ਼ ਅਸਲਾ ਬਰਾਮਦ ਹੋਇਆ ਹੈ।
ਐਸਐਸਪੀ ਸਤੇਂਦਰ ਸਿੰਘ ਨੇ ਦੱਸਿਆ ਕਿ, ਗ੍ਰਿਫਤਾਰ ਕੀਤੇ ਗਏ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਦੀ ਪਛਾਣ ਅਜੇਪਾਲ ਸਿੰਘ, ਗੁਰਵੀਰ ਸਿੰਘ, ਬਲਜਿੰਦਰ ਸਿੰਘ, ਹਰਵਿੰਦਰ ਸਿੰਘ, ਗੁਰਲਾਲ ਸਿੰਘ, ਸਵਰੀਤ ਸਿੰਘ, ਅਮਨਦੀਪ ਸਿੰਘ ਵਜੋਂ ਹੋਈ ਹੈ, ਜਿਨ੍ਹਾਂ ਕੋਲੋਂ ਨਜਾਇਜ਼ ਅਸਲੇ ਬਰਾਮਦ ਹੋਇਆ ਹੈ। ਪੁਲਿਸ ਨੇ ਦੱਸਿਆ ਕਿ ਉਕਤ ਸਾਰੇ ਫੜੇ ਗਏ ਵਿਅਕਤੀ ਅੰਮ੍ਰਿਤਪਾਲ ਸਿੰਘ ਦੇ ਕਾਫ਼ਲੇ ਦੇ ਨਾਲ ਸੀ।
ਡੱਬੀ
ਪੰਜਾਬ ਪੁਲਿਸ ਵੱਲੋਂ ਭਾਲ ਜਾਰੀ
ਪੰਜਾਬ ਪੁਲਿਸ ਵਲੋਂ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੀ ਭਾਲ ਵਿੱਚ ਅਜੇ ਤੱਕ ਜਾਰੀ ਹੈ। ਪੰਜਾਬ ਪੁਲਿਸ ਵੱਲੋਂ ਉਸਨੂੰ ਭਗੌੜਾ ਐਲਾਨ ਦਿੱਤਾ ਗਿਆ ਹੈ। ਉਸ ਦੀ ਭਾਲ ਵਿੱਚ ਪੁਲਿਸ ਵਲੋਂ ਪੰਜਾਬ ਭਰ ੋਚ ਸਰਚ ਆਪਰੇਸ਼ਨ ਜਾਰੀ ਹੈ।ਜ਼ਿਕਰਯੋਗ ਹੈ ਕਿ ਕੱਲ੍ਹ ਯਾਨੀ ਸ਼ਨੀਵਾਰ ਨੂੰ ਉਸਦੇ 78 ਸਾਥੀਆਂ ਨੂੰ ਪੁਲਿਸ ਵੱਲੋਂ ਹਿਰਾਸਤ ਵਿੱਚ ਲਿਆ ਗਿਆ ਸੀ ਪਰ ਅੰਮ੍ਰਿਤਪਾਲ ਸਿੰਘ ਭੱਜਣ ਵਿੱਚ ਕਾਮਯਾਬ ਹੋ ਗਿਆ ਸੀ।
ਡੱਬੀ
4 ਸਾਥੀਆਂ ਨੂੰ ਆਸਾਮ ਲੈ ਕੇ ਪੁੱਜੀ ਪੁਲਿਸ
ਅੰਮ੍ਰਿਤਪਾਲ ਸਿੰਘ ਦੇ ਕੱਲ੍ਹ ਗ੍ਰਿਫਤਾਰ ਕੀਤੇ ਗਏ ਚਾਰ ਸਾਥੀਆਂ ਨੂੰ ਲੈ ਕੇ ਪੰਜਾਬ ਪੁਲਿਸ ਦੀ ਟੀਮ ਆਸਾਮ ਦੇ ਡਿਬਰੂਗੜ੍ਹ ਵਿਚ ਪਹੁੰਚੀ ਹੈ। ਇਹਨਾਂ ਚਾਰਾਂ ਨੂੰ ਇਸੇ ਡਿਬਰੂਗੜ੍ਹ ਜੇਲ੍ਹ ਵਿਚ ਰੱਖਿਆ ਜਾਵੇਗਾ। ਐਸ ਪੀ ਪੱਧਰ ਦੇ ਪੰਜਾਬ ਪੁਲਿਸ ਅਫਸਰ ਨੇ ਆਸਾਮ ਵਿਚ ਮੀਡੀਆ ਨੂੰ ਦੱਸਿਆ ਕਿ ਅੰਮ੍ਰਿਤਪਾਲ ਦੇ 4 ਸਾਥੀ ਲਿਆਂਦੇ ਗਏ ਹਨ ਜਿਹਨਾਂ ਨੂੰ ਡਿਬਰੂਗੜ੍ਹ ਜੇਲ੍ਹ ਵਿਚ ਰੱਖਿਆ ਜਾਵੇਗਾ।
ਡੱਬੀ
ਮੇਰਾ ਪੁੱਤਰ ਪੁਲਿਸ ਹਿਰਾਸਤ ਵਿੱਚ ਹੈ : ਅੰਮ੍ਰਿਤਪਾਲ ਦੇ ਪਿਤਾ
ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕਿਹਾ ਕਿ ਮੇਰਾ ਪੁੱਤਰ ਪੁਲਿਸ ਰਿੁਹਾਸਤ ਵਿਚ ਹੈ। ਇੱਥੇ ਉਨ੍ਹਾਂ ਕਿਹਾ ਮੇਰੇ ਪੁੱਤਰ ਨੂੰ ਪੁਲਿਸ ਨੇ ਕੱਲ੍ਹ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਸੀ ਪਰ ਪੁਲਿਸ ਇਸ ਨੂੰ ਦੱਲ ਨਹੀਂ ਰਹੀ। ਮੀਡੀਆ ਸੂਤਰਾਂ ਮੁਤਾਬਕ ਪੰਜਾਬ ਪੁਲਿਸ ਵਲੋਂ ਉਸ ਦੇ ਇਕ ਹੋਰ ਸਾਥੀ ਦਲਜੀਤ ਕਲਸੀ ਨੂੰ ਦੇਰ ਰਾਤ ਹਿਰਾਸਤ ਵਿਚ ਲਿਆ ਗਿਆ ਹੈ। ਦਲਜੀਤ ਕਲਸੀ ਅੰਮ੍ਰਿਤਪਾਲ ਸਿੰਘ ਦਾ ਬੇਹੱਦ ਕਰੀਬੀ ਮੰਨਿਆ ਜਾਂਦਾ ਹੈ। ਉਸ ਨੂੰ ਗੁਰੂਗ੍ਰਾਮ ਤੋਂ ਹਿਰਾਸਤ ਵਿਚ ਲਿਆ ਗਿਆ ਹੈ।