ਸੁਖਬੀਰ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਸਿਫ਼ 15 ਦਿਨਾਂ ਅੰਦਰ ਦੇਣ ਲਿਖਤ ਵਿਚ ਜਵਾਬ

ਸੁਖਬੀਰ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਸਿਫ਼ 15 ਦਿਨਾਂ ਅੰਦਰ ਦੇਣ ਲਿਖਤ ਵਿਚ ਜਵਾਬ
ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਕੁਝ ਸੀਨੀਅਰ ਆਗੂਆਂ ਦੀ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੁੱਜੀ ਸਿ਼ਕਾਇਤ ਤੋਂ ਬਾਅਦ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਲਗਾਏ ਗਏ ਦੋਸ਼ਾਂ ਤੇ ਸਪਸ਼ਟੀਕਰਨ ਦੇਣ ਦੇ ਲਈ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਬੁਲਾਇਆ ਗਿਆ ਹੈ ਤੇ ਨਾਲ ਹੀ ਆਖਿਆ ਗਿਆ ਹੈ ਕਿ 15 ਦਿਨਾਂ ਦੇ ਅੰਦਰ ਅੰਦਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਜਵਾਬ ਲਿਖਤੀ ਤੌਰ ਤੇ ਦਿੱਤਾ ਜਾਵੇ। ਆਗੂਆਂ ਨੇ ਸੁਖਬੀਰ ਸਿੰਘ ਬਾਦਲ ਤੇ ਦੋਸ਼ ਲਗਾਏ ਹਨ ਕਿ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਰਹਿੰਦਿਆਂ ਪੰਥਕ ਭਾਵਨਾਵਾਂ ਦੀ ਤਰਜਮਾਨੀ ਨਹੀਂ ਕੀਤੀ ਤੇ ਨਾਲ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 90 ਲੱਖ ਰੁਪਏ ਦੇ ਇਸ਼ਤਿਹਾਰਾਂ ਨੂੰ ਲੈ ਕੇ ਵੀ ਸਪਸੱ਼ਟੀਕਰਨ ਮੰਗਿਆ ਗਿਆ ਹੈ।
ਦੱਸਣਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਘੱਟ ਹੁੰਦੀਆਂ ਨਜ਼ਰ ਨਹੀਂ ਆ ਰਹੀਆਂ। ਉਹਨਾਂ ਨੂੰ ਪਾਰਟੀ ਦੇ ਅੰਦਰੂਨੀ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਗੁੱਟ ਵੱਲੋਂ ਲਗਾਤਾਰ ਸੁਖਬੀਰ ਸਿੰਘ ਬਾਦਲ ਦੇ ਖਿਲਾਫ ਸਿਆਸੀ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ ਤੇ ਹੁਣ ਉਹਨਾਂ ਲਈ ਇੱਕ ਹੋਰ ਚੁਣੌਤੀ ਖੜੀ ਹੋ ਗਈ ਹੈ।
