ਕੇਂਦਰੀ ਜਾਂਚ ਏਜੰਸੀ ਈ. ਡੀ. ਕੀਤੀ ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਘਰ ਤੇ ਕਾਰੋਬਾਰਾਂ ’ਤੇ ਰੇਡ

ਦੁਆਰਾ: Punjab Bani ਪ੍ਰਕਾਸ਼ਿਤ :Tuesday, 16 July, 2024, 12:18 PM

ਕੇਂਦਰੀ ਜਾਂਚ ਏਜੰਸੀ ਈ. ਡੀ. ਕੀਤੀ ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਘਰ ਤੇ ਕਾਰੋਬਾਰਾਂ ’ਤੇ ਰੇਡ
ਫਰੀਦਕੋਟ, 16 ਜੁਲਾਈ : ਕੇਂਦਰੀ ਜਾਂਚ ਏਜੰਸੀ ਐਨਫੋਰਸਮੈਂਟ ਡਾਇਰੈਕਟੋਰੇਟ ਜਿਸਨੂੰ ਈ. ਡੀ. ਵੱਲੋਂ ਜਾਣਿਆਂ ਜਾਂਦਾ ਹੈ ਵਲੋਂ ਅੱਜ ਪੰਜਾਬ ਦੇ ਫਰੀਦਕੋਟ ਸ਼ਹਿਰ ਦੇ ਸਾਬਕਾ ਅਕਾਲੀ ਵਿਧਾਇਕ ਅਤੇ ਸ਼ਰਾਬ ਦੇ ਉਘੇ ਕਾਰੋਬਾਰੀ ਦੀਪ ਮਲੋਹਤਰਾ ਦੇ ਘਰ ਰੇਡ ਕਰਨ ਤੋਂ ਇਲਾਵਾ ਉਸ ਦੀ ਜ਼ੀਰਾ ਸਥਿਤ ਸ਼ਰਾਬ ਫੈਕਟਰੀ ’ਤੇ ਵੀ ਛਾਪਾ ਮਾਰਿਆ। ਪ੍ਰਾਪਤ ਜਾਣਕਾਰੀ ਅਨੁਸਾਰ ਈ. ਡੀ. ਦੀ ਟੀਮ ਨੇ ਦੀਪ ਮਲੋਹਤਰਾ ਦੇ ਸਾਥੀ ਕਾਰੋਬਾਰੀਆਂ ਅਤੇ ਹਿੱਸੇਦਾਰਾਂ ਦੇ ਘਰ ਵਿੱਚ ਵੀ ਰੇਡ ਕੀਤੀ ਹੈ ਅਤੇ ਜ਼ਰੂਰੀ ਕਾਗਜ਼ਾਤ ਅਤੇ ਹੋਰ ਸਮਾਨ ਨੂੰ ਆਪਣੇ ਕਬਜ਼ੇ ਵਿੱਚ ਲਿਆ ਹੈ। ਇਸ ਤੋਂ ਪਹਿਲਾਂ ਇਨਕਮ ਟੈਕਸ ਵਿਭਾਗ ਵੀ ਦੀਪ ਮਲਹੋਤਰਾ ਦੇ ਘਰ ਛਾਪੇਮਾਰੀ ਕਰ ਚੁੱਕਾ ਹੈ। ਈ. ਡੀ. ਦੀ ਟੀਮ ਨੇ ਇਸ ਛਾਪੇਮਾਰੀ ਬਾਰੇ ਕਿਸੇ ਨੂੰ ਕੋਈ ਸੂਚਨਾ ਨਹੀਂ ਦਿੱਤੀ ਅਤੇ ਨਾ ਹੀ ਇਸ ਮੁੱਦੇ ਤੇ ਕਿਸੇ ਨਾਲ ਕੋਈ ਗੱਲਬਾਤ ਕੀਤੀ। ਈਡੀ ਦੀ ਟੀਮ ਨਾਲ ਖੁਫੀਆ ਵਿਭਾਗ ਅਤੇ ਜ਼ਿਲ੍ਹਾ ਪੁਲੀਸ ਤੋਂ ਇਲਾਵਾ ਬਾਕੀ ਸੂਬਿਆਂ ਦੀ ਪੁਲੀਸ ਵੀ ਮੌਜੂਦ ਸੀ।