Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 1:34 am

+91 90915 01313 , +91 90916 01313

punjabbanni@gmail.com
punjabbani@yahoo.com

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਹਲਕਾ ਸੁਨਾਮ ਦੇ 29 ਪਿੰਡਾਂ ਵਿੱਚ 1.54 ਕਰੋੜ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ, ਇੱਕ ਮਹੀਨੇ ਅੰਦਰ ਹੋਣਗੇ ਮੁਕੰਮਲ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਹਲਕਾ ਸੁਨਾਮ ਦੇ 29 ਪਿੰਡਾਂ ਵਿੱਚ 1.54 ਕਰੋੜ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ, ਇੱਕ ਮਹੀਨੇ ਅੰਦਰ ਹੋਣਗੇ ਮੁਕੰਮਲ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਹਲਕਾ ਸੁਨਾਮ ਦੇ 29 ਪਿੰਡਾਂ ਵਿੱਚ 1.54 ਕਰੋੜ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ, ਇੱਕ ਮਹੀਨੇ ਅੰਦਰ ਹੋਣਗੇ ਮੁਕੰਮਲ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਮੁੱਖ ਏਜੰਡੇ ਵਿਕਾਸ ਨੂੰ ਹਲਕਾ ਸੁਨਾਮ ਵਿੱਚ ਬਣਾਇਆ ਜਾ ਰਿਹਾ ਹੈ ਯਕੀਨੀ- ਅਮਨ ਅਰੋੜਾ
ਨਾਗਰਿਕਾਂ ਦੀਆਂ ਚਿਰਾਂ ਤੋਂ ਅਣਗੌਲੀਆਂ ਜਾ ਰਹੀਆਂ ਮੁਢਲੀਆਂ ਲੋੜਾਂ ਵਾਲੇ ਹਰ ਕੰਮ ਨੂੰ ਕਰ ਰਹੇ ਹਾਂ ਪੂਰਾ- ਕੈਬਨਿਟ ਮੰਤਰੀ ਅਮਨ ਅਰੋੜਾ
ਸੁਨਾਮ ਊਧਮ ਸਿੰਘ ਵਾਲਾ, 21 ਜੁਲਾਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਸੀਂ ਵਿਧਾਨ ਸਭਾ ਹਲਕਾ ਸੁਨਾਮ ਦੇ ਨਿਵਾਸੀਆਂ ਦੀ ਹਰ ਇੱਕ ਉਸ ਜਰੂਰਤ ਨੂੰ ਪੂਰਾ ਕਰਨ ਲਈ ਵਚਨਬੱਧ ਅਤੇ ਤਨਦੇਹੀ ਨਾਲ ਸਮਰਪਿਤ ਹਾਂ ਜੋ ਲੋਕਾਂ ਦੀ ਸੁਵਿਧਾ ਨੂੰ ਯਕੀਨੀ ਬਣਾਉਣ ਵਿੱਚ ਕਿਸੇ ਨਾ ਕਿਸੇ ਪੱਧਰ ਦੀ ਰੁਕਾਵਟ ਪੈਦਾ ਕਰ ਰਹੀ ਹੈ। ਇਹ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਵਿਧਾਨ ਸਭਾ ਹਲਕਾ ਸੁਨਾਮ ਦੇ 29 ਪਿੰਡਾਂ ਵਿੱਚ 1.54 ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਦੀ, ਪਿੰਡ ਅਕਬਰਪੁਰ ਤੋਂ ਸ਼ੁਰੂਆਤ ਕਰਦਿਆਂ ਕੀਤਾ । ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਪਿੰਡਾਂ ਵਿੱਚ ਉਹਨਾਂ ਦੁਆਰਾ ਸਮੇਂ ਸਮੇਂ ਉਤੇ ਕੀਤੇ ਜਾਂਦੇ ਦੌਰਿਆਂ ਦੇ ਦੌਰਾਨ ਜਿਹੜੇ ਵੀ ਨਿਵਾਸੀ ਉਹਨਾਂ ਨੂੰ ਜ਼ਿੰਦਗੀ ਬਤੀਤ ਕਰਨ ਲਈ ਮੁਢਲੀਆਂ ਸਹੂਲਤਾਂ ਦੀ ਅਣਹੋਂਦ ਬਾਰੇ ਜਾਣੂ ਕਰਵਾਉਂਦੇ ਹਨ, ਉਨਾਂ ਸਹੂਲਤਾਂ ਨੂੰ ਘੱਟ ਤੋਂ ਘੱਟ ਸਮੇਂ ਅੰਦਰ ਯਕੀਨੀ ਬਣਾਉਣ ਵਾਸਤੇ ਉਹ ਵਚਨਬੱਧ ਹਨ ਅਤੇ ਇਸੇ ਲੜੀ ਤਹਿਤ ਅੱਜ 29 ਪਿੰਡਾਂ ਵਿੱਚ 50 ਦੇ ਕਰੀਬ ਅਜਿਹੇ ਕੰਮਾਂ ਦੀ ਸ਼ੁਰੂਆਤ ਕੀਤੀ ਗਈ ਹੈ ਜੋ ਮੁਢਲੀਆਂ ਸਹੂਲਤਾਂ ਵੱਜੋਂ ਲੋਕਾਂ ਦੀ ਵੱਡੀ ਲੋੜ ਹਨ ।
ਅਮਨ ਅਰੋੜਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲਈ ਪੰਜਾਬ ਸਰਕਾਰ ਦਾ ਮੁੱਖ ਏਜੰਡਾ ਪੰਜਾਬ ਦਾ ਸਰਵਪੱਖੀ ਵਿਕਾਸ ਕਰਨਾ ਹੈ ਅਤੇ ਇਸ ਏਜੰਡੇ ਨੂੰ ਹਲਕਾ ਸੁਨਾਮ ਵਿੱਚ ਸਫਲਤਾ ਨਾਲ ਲਾਗੂ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਵਿਧਾਨ ਸਭਾ ਹਲਕਾ ਸੁਨਾਮ ਦੇ ਅਧੀਨ ਆਉਂਦੇ ਬਲਾਕ ਭਵਾਨੀਗੜ੍ਹ ਦੇ 3 ਪਿੰਡਾਂ, ਬਲਾਕ ਸੰਗਰੂਰ ਦੇ 13 ਪਿੰਡਾਂ ਅਤੇ ਬਲਾਕ ਸੁਨਾਮ ਦੇ 13 ਪਿੰਡਾਂ ਵਿੱਚ ਇਹ ਵਿਕਾਸ ਕਾਰਜ ਆਰੰਭ ਹੋ ਗਏ ਹਨ ਜਿਨਾਂ ਨੂੰ ਅਗਲੇ ਇੱਕ ਮਹੀਨੇ ਦੇ ਅੰਦਰ ਅੰਦਰ ਮੁਕੰਮਲ ਕਰਨ ਤੇ ਆਦੇਸ਼ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਦਿੱਤੇ ਗਏ ਹਨ। ਅਮਨ ਅਰੋੜਾ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਸੁਨਾਮ ਦੇ ਦਿਹਾਤੀ ਅਤੇ ਸ਼ਹਿਰੀ ਖੇਤਰਾਂ ਵਿੱਚ ਵਸਦੇ ਲੋਕ ਉਹਨਾਂ ਦਾ ਆਪਣਾ ਪਰਿਵਾਰ ਹਨ ਅਤੇ ਆਪਣੇ ਇਸ ਪਰਿਵਾਰ ਦੀ ਹਰ ਲੋੜ ਨੂੰ ਪੂਰਾ ਕਰਨ ਵਿੱਚ ਉਹ ਕੋਈ ਕਸਰ ਬਾਕੀ ਨਹੀਂ ਛੱਡ ਰਹੇ । ਉਹਨਾਂ ਦੱਸਿਆ ਕਿ ਨਿਵਾਸੀਆਂ ਦੀ ਹਰ ਮੰਗ ਉੱਤੇ ਧਿਆਨ ਕੇਂਦਰਿਤ ਕਰਦੇ ਹੋਏ ਪੜਾਅਵਾਰ ਢੰਗ ਨਾਲ ਕੰਮ ਕਰਵਾਏ ਜਾ ਰਹੇ ਹਨ ਅਤੇ ਅੱਜ ਤੋਂ ਆਰੰਭ ਹੋ ਰਹੇ ਇਹ ਵਿਕਾਸ ਕਾਰਜ ਲੰਬੇ ਸਮੇਂ ਤੋਂ ਅਣਗੌਲੇ ਜਾਣ ਕਾਰਨ ਪਿੰਡਾਂ ਦੇ ਲੋਕਾਂ ਲਈ ਮੁਸ਼ਕਲਾਂ ਪੈਦਾ ਕਰ ਰਹੇ ਸਨ ਜਿਨਾਂ ਵਿੱਚ ਪਿੰਡਾਂ ਦੇ ਗੰਦੇ ਪਾਣੀ ਦੇ ਨਿਕਾਸ ਦੇ ਪੁਖਤਾ ਪ੍ਰਬੰਧ , ਪਿੰਡਾਂ ਵਿੱਚ ਬਣੀਆਂ ਧਰਮਸ਼ਾਲਾਵਾਂ ਦੇ ਕੰਮਾਂ ਨੂੰ ਪੂਰਾ ਕਰਨ ਤੇ ਮੁਰੰਮਤ, ਆਵਾਜਾਈ ਲਈ ਮਿਆਰੀ ਰਸਤੇ ਬਣਾਉਣ , ਗਲੀਆਂ ਦੇ ਖੜਵੰਜੇ ਆਦਿ ਜ਼ਰੂਰਤਾਂ ਸ਼ਾਮਲ ਹਨ। ਵੱਖ ਵੱਖ ਪਿੰਡਾਂ ਵਿੱਚ ਕੀਤੇ ਦੌਰੇ ਦੌਰਾਨ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪਿੰਡਾਂ ਦੇ ਨਿਵਾਸੀਆਂ ਨੂੰ ਪੰਜਾਬ ਸਰਕਾਰ ਦੁਆਰਾ ਕੀਤੇ ਜਾ ਰਹੇ ਵੱਖ-ਵੱਖ ਮਹੱਤਵਪੂਰਨ ਕਾਰਜਾਂ ਅਤੇ ਭਲਾਈ ਯੋਜਨਾਵਾਂ ਬਾਰੇ ਵੀ ਜਾਣੂ ਕਰਵਾਇਆ।
ਇਸ ਮੌਕੇ ਬਲਜਿੰਦਰ ਸਿੰਘ ਬਲਾਕ ਪ੍ਰਧਾਨ, ਗੁਰਿੰਦਰ ਸਿੰਘ ਬਲਾਕ ਪ੍ਰਧਾਨ, ਸੁੱਖ ਸਾਹੋਕੇ ਬਲਾਕ ਪ੍ਰਧਾਨ, ਜਗਵੀਰ ਸਿੰਘ ਅਕਬਰਪੁਰ, ਗੁਰਦੀਪ ਸਿੰਘ ਤਕੀਪੁਰ, ਗੁਰਤੇਜ ਸਿੰਘ, ਅਵਤਾਰ ਸਿੰਘ ਤਾਰੀ, ਕੁਲਵਿੰਦਰ ਸਿੰਘ ਫੌਜੀ, ਜੱਗਾ ਝਾੜੋਂ, ਮਨਜੀਤ ਢੱਡਰੀਆਂ, ਗੋਪੀ ਢੱਡਰੀਆਂ, ਦਵਿੰਦਰ ਸਿੰਘ, ਸਾਹਿਬ ਸਿੰਘ, ਜੱਗਾ ਸਾਹੋਕੇ, ਜੋਧ ਸਿੰਘ ਵੀ ਹਾਜ਼ਿਰ ਸਨ ।

Advertisement
Advertisement
Advertisement
Advertisement
Scroll to Top