Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 08 Oct 2026 | 10:38 am

+91 90915 01313 , +91 90916 01313

punjabbanni@gmail.com
punjabbani@yahoo.com

ਵਿਜੀਲੈਂਸ ਬਿਊਰੋ ਨੇ ਪਰਲਜ਼ ਘੁਟਾਲੇ ਵਿੱਚ ਬੇਲਾ ਵਿਸਟਾ ਦੇ ਡਿਵੈਲਪਰ ਪ੍ਰਸ਼ਾਂਤ ਮੰਜਰੇਕਰ ਨੂੰ ਮੁੰਬਈ ਤੋਂ ਕੀਤਾ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਨੇ ਪਰਲਜ਼ ਘੁਟਾਲੇ ਵਿੱਚ ਬੇਲਾ ਵਿਸਟਾ ਦੇ ਡਿਵੈਲਪਰ ਪ੍ਰਸ਼ਾਂਤ ਮੰਜਰੇਕਰ ਨੂੰ ਮੁੰਬਈ ਤੋਂ ਕੀਤਾ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਨੇ ਪਰਲਜ਼ ਘੁਟਾਲੇ ਵਿੱਚ ਬੇਲਾ ਵਿਸਟਾ ਦੇ ਡਿਵੈਲਪਰ ਪ੍ਰਸ਼ਾਂਤ ਮੰਜਰੇਕਰ ਨੂੰ ਮੁੰਬਈ ਤੋਂ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ, 19 ਜੁਲਾਈ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਗਠਿਤ ਵਿਸ਼ੇਸ਼ ਜਾਂਚ ਟੀਮ (ਐਸ. ਆਈ. ਟੀ.) ਨੇ ਇਮੀਗ੍ਰੇਸ਼ਨ ਟੀਮ ਦੇ ਸਹਿਯੋਗ ਨਾਲ ਪਰਲਜ਼ ਐਗਰੋਟੈਕ ਕਾਰਪੋਰੇਸ਼ਨ ਲਿਮਿਟੇਡ (ਪੀ. ਏ. ਸੀ. ਐਲ.) ਮੁਕੱਦਮੇ ਵਿੱਚ ਸਨਰੰਜੀਵਨ ਇਨਫਰਾਸਟ੍ਰਕਚਰ ਐਂਡ ਪ੍ਰਾਜੈਕਟ ਪ੍ਰਾਈਵੇਟ ਲਿਮਟਿਡ ਦੇ ਲੋੜੀਂਦੇ ਭਗੌੜੇ ਮੁਲਜ਼ਮ ਡਾਇਰੈਕਟਰ ਪ੍ਰਸ਼ਾਂਤ ਮੰਜਰੇਕਰ ਨੂੰ ਮੁੰਬਈ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ। ਮੁਲਜ਼ਮ ਆਪਣੀ ਗ੍ਰਿਫ਼ਤਾਰੀ ਤੋਂ ਬਚਣ ਲਈ ਮੁੰਬਈ ਹਵਾਈ ਅੱਡੇ ਤੋਂ ਦੁਬਈ ਫਰਾਰ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ, ਪਿੰਡ ਘੋਲੂਮਾਜਰਾ, ਤਹਿਸੀਲ ਡੇਰਾਬੱਸੀ, ਜ਼ਿਲ੍ਹਾ ਐਸ.ਏ.ਐਸ.ਨਗਰ ਵਿੱਚ ਪੀ.ਏ.ਸੀ.ਐਲ. ਲਿਮਟਿਡ ਦੀਆਂ ਜਾਇਦਾਦਾਂ ਦੀ ਗੈਰ-ਕਾਨੂੰਨੀ ਵਿਕਰੀ ਵਿੱਚ ਸ਼ਮੂਲੀਅਤ ਸਬੰਧੀ ਥਾਣਾ ਸਦਰ ਸਿਟੀ ਜ਼ੀਰਾ, ਜ਼ਿਲ੍ਹਾ ਫਿਰੋਜ਼ਪੁਰ ਵਿਖੇ ਐਫ.ਆਈ.ਆਰ. ਨੰਬਰ 79 ਮਿਤੀ 16-07-2020 ਨੂੰ ਆਈ.ਪੀ.ਸੀ. ਦੀ ਧਾਰਾ 406, 420, 467, 468, 471 ਅਤੇ 120-ਬੀ ਤਹਿਤ ਦਰਜ ਮੁਕੱਦਮੇ ਵਿੱਚ ਲੋੜੀਂਦਾ ਸੀ। ਮੁਲਜ਼ਮ ਇਸ ਗੱਲ ਤੋਂ ਜਾਣੂ ਸੀ ਕਿ ਸੁਪਰੀਮ ਕੋਰਟ ਨੇ ਪਹਿਲਾਂ ਹੀ ਪੀ. ਏ. ਸੀ. ਐਲ. ਲਿਮਟਿਡ ਨੂੰ ਪਿੰਡ ਘੋਲੂਮਾਜਰਾ ਅਤੇ ਹੋਰ ਥਾਵਾਂ ਉਤੇ ਪੀਏਸੀਐਲ ਕੰਪਨੀ ਦੀਆਂ ਕਿਸੇ ਵੀ ਤਰ੍ਹਾਂ ਦੀਆਂ ਜਾਇਦਾਦਾਂ ਨੂੰ ਵੇਚਣ ਅਦਿ ‘ਤੇ ਰੋਕ ਲਗਾਈ ਹੋਈ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਫੀਨੋਮੀਨਲ ਕੰਸਟਰੱਕਸ਼ਨ ਪ੍ਰਾਈਵੇਟ ਲਿਮਟਿਡ ਅਤੇ ਸਨਰੰਜੀਵਨ ਇਨਫਰਾਸਟਰੱਕਚਰ ਐਂਡ ਪ੍ਰਾਜੈਕਟ ਪ੍ਰਾਈਵੇਟ ਲਿਮਟਿਡ ਦੇ ਡਾਇਰੈਕਟਰਾਂ/ਪ੍ਰਮੋਟਰਾਂ ਨੇ ਹੋਰਨਾਂ ਦੀ ਮਿਲੀਭੁਗਤ ਨਾਲ ਸਾਲ 2018-19 ਵਿੱਚ ਪਿੰਡ ਘੋਲੂਮਾਜਰਾ ਵਿਖੇ ਪੀ.ਏ.ਸੀ.ਐਲ. ਦੀ ਅਦਾਲਤ ਵੱਲੋਂ ਵਿਵਾਦਿਤ ਕਰਾਰ ਦਿੱਤੀ 115 ਵਿੱਘੇ ਜ਼ਮੀਨ ‘ਤੇ ਬੇਲਾ ਵਿਸਟਾ-01 ਅਤੇ ਬੇਲਾ ਵਿਸਟਾ-02 ਨਾਮਕ ਦੋ ਕਲੋਨੀਆਂ ਤਿਆਰ ਕੀਤੀਆਂ ਸਨ। ਮੁਲਜ਼ਮ ਡਿਵੈਲਪਰਾਂ ਨੇ ਦੋਵਾਂ ਕਲੋਨੀਆਂ ਵਿੱਚ ਲੋਕਾਂ ਨੂੰ ਪਲਾਟ/ਮਕਾਨ ਵੇਚ ਕੇ ਮੋਟਾ ਪੈਸਾ ਕਮਾਇਆ ਜਿਸ ਕਰਕੇ ਵਿਜੀਲੈਂਸ ਬਿਊਰੋ ਵੱਲੋਂ ਉਕਤ ਮੁਕੱਦਮੇ ਵਿੱਚ ਇਨ੍ਹਾਂ ਕੰਪਨੀਆਂ ਦੇ ਪ੍ਰਮੋਟਰਾਂ ਨੂੰ ਨਾਮਜ਼ਦ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਪੀ.ਏ.ਸੀ.ਐਲ. ਲਿਮਟਿਡ ਦੀਆਂ ਜਾਇਦਾਦਾਂ ਨੂੰ ਵੇਚਣ ਅਤੇ ਇਸ ਵਿਕਰੀ ਨਾਲ ਇਕੱਤਰ ਕੀਤੀ ਰਾਸ਼ੀ ਇਸ ਕੰਪਨੀ ਵੱਲੋਂ ਪੇਸ਼ ਕੀਤੀ ਸਮੂਹਿਕ ਨਿਵੇਸ਼ ਯੋਜਨਾ ਵਿੱਚ ਆਪਣੀ ਮਿਹਨਤ ਦੀ ਕਮਾਈ ਲਗਾਉਣ ਵਾਲੇ ਨਿਵੇਸ਼ਕਾਂ ਨੂੰ ਵਾਪਸ ਕਰਨ ਸਬੰਧੀ ਸੁਪਰੀਮ ਕੋਰਟ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਜਸਟਿਸ (ਸੇਵਾਮੁਕਤ) ਆਰ.ਐਮ. ਲੋਢਾ ਦੀ ਪ੍ਰਧਾਨਗੀ ਹੇਠ ਕਮੇਟੀ ਦਾ ਗਠਨ ਕੀਤਾ ਗਿਆ ਸੀ।
ਬੁਲਾਰੇ ਨੇ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਦਾ ਟਰਾਂਜ਼ਿਟ ਰਿਮਾਂਡ ਲੈ ਲਿਆ ਗਿਆ ਹੈ ਅਤੇ ਉਸ ਨੂੰ ਪੰਜਾਬ ਦੀ ਸਬੰਧਤ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Advertisement
Advertisement
Advertisement
Advertisement
Scroll to Top