Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Wednesday, 19 Aug 2026 | 10:55 pm

+91 90915 01313 , +91 90916 01313

punjabbanni@gmail.com
punjabbani@yahoo.com

ਥਾਣਾ ਕੋਤਵਾਲੀ ਨਾਭਾ ਨੇ ਕੀਤਾ ਦੋ ਵਿਅਕਤੀਆਂ ਵਿਰੁੱਧ ਕੇਸ ਦਰਜ

ਥਾਣਾ ਕੋਤਵਾਲੀ ਨਾਭਾ ਨੇ ਕੀਤਾ ਦੋ ਵਿਅਕਤੀਆਂ ਵਿਰੁੱਧ ਕੇਸ ਦਰਜ

ਥਾਣਾ ਕੋਤਵਾਲੀ ਨਾਭਾ ਨੇ ਕੀਤਾ ਦੋ ਵਿਅਕਤੀਆਂ ਵਿਰੁੱਧ ਕੇਸ ਦਰਜ
ਨਾਭਾ, 20 ਜੁਲਾਈ () : ਥਾਣਾ ਕੋਤਵਾਲੀ ਨਾਭਾ ਦੀ ਪੁਲਸ ਨੇ ਸਿ਼ਕਾਇਤਕਰਤਾ ਮਨਪ੍ਰੀਤ ਕੌਰ ਪੁੱਤਰੀ ਹਾਕਮ ਸਿੰਘ ਵਾਸੀ 40 ਨੰ ਫਾਟਕ ਗੋਬਿੰਦ ਨਗਰ ਨਾਭਾ ਦੀ ਸਿ਼ਕਾਇਤ ਦੇ ਆਧਾਰ ਤੇ ਦੋ ਵਿਅਕਤੀਆਂ ਵਿਰੁੱਧ ਧਾਰਾ 109, 115, 119 (1), 127 (2), 333, 3 (50 ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਿਵਅਕਤੀਆਂ ਵਿਰੁੱਧ ਕੇ ਸ ਦਰਜ ਕੀਤਾ ਗਿਆ ਹੈ ਵਿਚ ਜਸਪ੍ਰੀਤ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਗੁਰਦੇਵ ਕੌਰ ਕਲੋਨੀ ਅਨਾਜ ਮੰਡੀ ਰੋਡ ਨਾਭਾ, ਟਵਿੰਕਲ ਵਾਸੀ ਕੱਚੇ ਘਰ ਬੋੜਾ ਗੇਟ ਨਾਭਾ ਸ਼ਾਮਲ ਹੈ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਮਨਪ੍ਰੀਤ ਕੌਰ ਨੇ ਦੱਸਿਆ ਕਿ ਜਸਪ੍ਰੀਤ ਸਿੰਘ ਜੋ ਕਿ ਉਸਦਾ ਪਤੀ ਹੈ ਨਾਲ ਉਸਦਾ ਵੱਖ ਰਹਿਣ ਲਈ ਕੋਰਟ ਵਿਚ ਕੇਸ ਵੀ ਚੱਲ ਰਿਹਾ ਹੈ। ਸਿ਼ਕਾਇਤਕਰਤਾ ਮਨਪ੍ਰੀਤ ਕੌਰ ਨੇ ਦੱਸਿਆ ਕਿ ਥੂਹੀ ਰੋਡ ਨਾਭਾ ਵਿਖੇ ਸਹਿਜ ਐਚ. ਡੀ. ਬਿਊਟੀ ਸਟੂਡੀਓ ਦੇ ਨਾਮ ਤੇ ਉਸਦੀ ਸੈਲੂਨ ਦੀ ਦੁਕਾਨ ਹੈ ਤੇ 19 ਜੁਲਾਈ ਨੂੰ ਜਦੋਂ ਉਹ ਆਪਣੀ ਦੁਕਾਨ ਤੇ ਮੌਜੂਦ ਸੀ ਤਾਂ ਜਸਪ੍ਰੀਤ ਸਿੰਘ ਮੋਟਰਸਾਈਕਲ ਤੇ ਸਵਾਰ ਹੋ ਕੇ ਉਸਦੀ ਦੁਕਾਨ ਅੰਦਰ ਆ ਗਿਆਅਤੇ ਅੰਦਰੋਂ ਦੁਕਾਨ ਦਾ ਸ਼ਟਰ ਸੁੱਟ ਕੇ ਆਪਣੀ ਜੇਬ ਵਿਚੋਂ ਕਿਰਚ ਕੱਢ ਕੇ ਜਾਨੋਂ ਮਾਰਨ ਦੀ ਨੀਅਤ ਨਾਲ ਉਸ ਤੇ ਕਈ ਵਾਰ ਕੀਤੇ ਅਤੇ ਉਸਨੂੰ ਬੇਹੋਸ਼ੀ ਦੀ ਹਾਲਤ ਵਿਚ ਦੁਕਾਨ ਤੋਂ ਬਾਹਰ ਲਿਆ ਕੇ ਦੁਕਾਨ ਦੇ ਬਾਹਰ ਖੜ੍ਹੇ ਆਪਣੇ ਦੋਸਤ ਟਵਿੰਕਲ ਦੀ ਮਦਦ ਨਾਲ ਉਸਨੂੰ ਰਾਜਿੰਦਰਾ ਹਸਪਤਾਲ ਪਟਿਆਲਾ ਦੀ ਐਮਰਜੈਂਸੀ ਵਿਚ ਛੱਡ ਕੇ ਫਰਾਰ ਹੋ ਗਏ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Advertisement
Advertisement
Advertisement
Advertisement
Scroll to Top