ਕੇਂਦਰੀ ਜਾਂਚ ਏਜੰਸੀ ਈ. ਡੀ. ਨੇ ਕੀਤਾ ਹਰਿਆਣਾ ਦੇ ਕਾਂਗਰਸੀ ਵਿਧਾਇਕ ਸੁਰਿੰਦਰ ਪੰਵਾਰ ਨੂੰ ਗ੍ਰਿਫ਼ਤਾਰ

ਦੁਆਰਾ: Punjab Bani ਪ੍ਰਕਾਸ਼ਿਤ :Saturday, 20 July, 2024, 11:03 AM

ਕੇਂਦਰੀ ਜਾਂਚ ਏਜੰਸੀ ਈ. ਡੀ. ਨੇ ਕੀਤਾ ਹਰਿਆਣਾ ਦੇ ਕਾਂਗਰਸੀ ਵਿਧਾਇਕ ਸੁਰਿੰਦਰ ਪੰਵਾਰ ਨੂੰ ਗ੍ਰਿਫ਼ਤਾਰ
ਚੰਡੀਗੜ੍ਹ, 20 ਜੁਲਾਈ : ਭਾਰਤ ਦੀ ਕੇਂਦਰੀ ਜਾਂਚ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਹਰਿਆਣਾ ਦੇ ਕਾਂਗਰਸੀ ਵਿਧਾਇਕ ਸੁਰਿੰਦਰ ਪੰਵਾਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੋਨੀਪਤ ਦੇ ਵਿਧਾਇਕ ਨੂੰ ਗੈਰ ਕਾਨੂੰਨੀ ਮਾਈਨਿੰਗ ਦੇ ਮਾਮਲੇ ਵਿਚ ਬੀਤੀ ਅੱਧੀ ਰਾਤ ਨੂੰ ਗੁਰੂਗ੍ਰਾਮ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਈ. ਡੀ. ਨੇ ਇਸ ਸਾਲ ਜਨਵਰੀ ਮਹੀਨੇ ਦੌਰਾਨ ਵਿਧਾਇਕ ਦੇ ਘਰ ਅਤੇ ਦਫ਼ਤਰ ‘ਤੇ ਛਾਪੇਮਾਰੀ ਕੀਤੀ ਸੀ। ਇਹ ਛਾਪੇ ਸੋਨੀਪਤ ਅਤੇ ਹੋਰ ਜਿਲ੍ਹਿਆਂ ਵਿੱਚ ਗ਼ੈਰਕਾਨੂੰਨੀ ਮਾਈਨਿੰਗ ਲਈ ਹਰਿਆਣਾ ਪੁਲੀਸ ਦੁਆਰਾ ਦਰਜ ਕੀਤੀਆਂ ਗਈਆਂ ਕਈ ਐਫਆਈਆਰਜ਼ ਤੋਂ ਬਾਅਦ ਮਾਰੇ ਗਏ ਸਨ।