Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Wednesday, 19 Aug 2026 | 10:55 pm

+91 90915 01313 , +91 90916 01313

punjabbanni@gmail.com
punjabbani@yahoo.com

ਥਾਣਾ ਸਦਰ ਪਟਿਆਲਾ ਨੇ ਕੀਤਾ ਛੇ ਵਿਅਕਤੀਆਂ ਵਿਰੁੱਧ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ

ਥਾਣਾ ਸਦਰ ਪਟਿਆਲਾ ਨੇ ਕੀਤਾ ਛੇ ਵਿਅਕਤੀਆਂ ਵਿਰੁੱਧ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ

ਥਾਣਾ ਸਦਰ ਪਟਿਆਲਾ ਨੇ ਕੀਤਾ ਛੇ ਵਿਅਕਤੀਆਂ ਵਿਰੁੱਧ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ
ਪਟਿਆਲਾ, 20 ਜੁਲਾਈ () : ਥਾਣਾ ਸਦਰ ਪਟਿਆਲਾ ਦੀ ਪੁਲਸ ਨੇ ਸਿ਼ਕਾਇਤਕਰਤਾ ਸਿ਼ਵ ਕੁਮਾਰ ਪੁੱਤਰ ਲੁਰੁਧ ਕੁਮਾਰ ਵਾਸੀ ਰਾਜਾ ਫਾਰਮ ਬਹਾਦਰਗੜ੍ਹ ਥਾਣਾ ਸਦਰ ਪਟਿਆਲਾ ਦੀ ਸਿ਼ਕਾਇਤ ਦੇ ਆਧਾਰ ਤੇ ਧਾਰਾ 74, 115, 126, 190 ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਗਿਆ ਹੈ ਵਿਚ ਰਾਮ ਪੁੱਤਰ ਓਮ ਪ੍ਰਕਾਸ਼, ਨਿੱਖਲ, ਵਿਜੈ ਕੁਮਾਰ, ਅਜੈ ਕੁਮਾਰ ਪੁੱਤਰਾਨ ਹਰੀ ਰਾਮ, ਓਮ ਪ੍ਰਕਾਸ਼ ਪੁੱਤਰ ਛੱਤਰਪਾਲ ਵਾਸੀਆਨ ਰਾਜਾ ਫਾਰਮ ਬਹਾਦਰਗੜ੍ਹ , ਅਜੈ ਕੁਮਾਰ ਵਾਸੀ ਸੂਲਰ ਪਟਿਆਲਾ ਸ਼ਾਮਲ ਹਨ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਵ ਕੁਮਾਰ ਸਿ਼ਕਾਇਤਕਰਤਾ ਨੇ ਦੱਸਿਆ ਕਿ 19 ਜੁਲਾਈ ਨੂੰ ਉਸਨੇ ਦੇਖਿਆ ਕਿ ਉਸਦੀ 19 ਸਾਲਾ ਭਤੀਜੀ ਅੰਸਿ਼ਕਾ ਘਰ ਨਹੀਂ ਸੀ ਤੇ ਜਦੋਂ ਭਾਲ ਕੀਤੀ ਗਈ ਤਾਂ ਪਤਾ ਲੱਗਿਆ ਕਿ ਉਪਰੋਕਤ ਵਿਅਕਤੀ ਉਸਦੀ ਭਤੀਜੀ ਨੂੰ ਆਪਣੇ ਨਾਲ ਲੈ ਗਏ ਹਨ ਤੇ ਜਦੋਂ ਉਹ ਆਪਣੇ ਪਰਿਵਾਰ ਸਮੇਤ ਅੰਸਿ਼ਕਾ ਦੀ ਭਾਲ ਕਰਦੇ ਹੋਏ ਫੋਰਟ ਪੈਲੇਸ ਦੇ ਕੋਲ ਪਹੁੰਚੇ ਤਾਂ ਦੇਖਿਆ ਕਿ ਉਕਤ ਵਿਅਕਤੀ ਮੋਟਰਸਾਈਕਲ ਸਮੇਤ ਉਸਦੀ ਭਤੀਜੀ ਨਾਲ ਖੜ੍ਹੇ ਸਨ ਤੇ ਸਾਨੂੰ ਦੇਖ ਕੇ ਫਰਾਰ ਹੋਗਏ। ਸਿ਼ਕਾਇਤਕਰਤਾ ਸਿ਼ਵ ਕੁਮਾਰ ਨੇ ਦੱਸਿਆ ਕਿ ਪਰ ਉਸਨੇ ਰਾਮ ਨੂੰ ਆਪਣੀ ਭਤੀਜੀ ਸਣੇ ਫੜ ਲਿਆ ਤਾਂ ਰਾਮ ਨੇ ਆਪਣੇ ਹੱਥ ਵਿਚ ਫੜੀ ਤਿੱਖੀ ਚੀਜ਼ ਨਾਲ ਉਸ ਤੇ ਵਾਰ ਕੀਤਾ ਅਤੇ ਮੌਕੇ ਤੋਂ ਫਰਾਰ ਹੋ ਗਿਆ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Advertisement
Advertisement
Advertisement
Advertisement
Scroll to Top