Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Wednesday, 19 Aug 2026 | 11:43 pm

+91 90915 01313 , +91 90916 01313

punjabbanni@gmail.com
punjabbani@yahoo.com

ਬੰਗਲਾਦੇਸ਼ ਵਿਚ ਹਿੰਸਕ ਅੰਦੋਲਨ ਦੇ ਚਲਦਿਆਂ ਪੂਰੇ ਦੇਸ਼ ਵਿਚ ਲਗਾਇਆ ਕਰਫਿਊ

ਬੰਗਲਾਦੇਸ਼ ਵਿਚ ਹਿੰਸਕ ਅੰਦੋਲਨ ਦੇ ਚਲਦਿਆਂ ਪੂਰੇ ਦੇਸ਼ ਵਿਚ ਲਗਾਇਆ ਕਰਫਿਊ

ਬੰਗਲਾਦੇਸ਼ ਵਿਚ ਹਿੰਸਕ ਅੰਦੋਲਨ ਦੇ ਚਲਦਿਆਂ ਪੂਰੇ ਦੇਸ਼ ਵਿਚ ਲਗਾਇਆ ਕਰਫਿਊ
ਢਾਕਾ (ਬੰਗਲਾਦੇਸ਼), 20 ਜੁਲਾਈ : ਸਰਕਾਰੀ ਨੌਕਰੀਆਂ ਵਿਚ ਕੋਟੇ ਨੂੰ ਲੈ ਕੇ ਸਰਕਾਰ ਵਿਰੋਧੀ ਪ੍ਰਦਰਸ਼ਨਾਂ ਨੂੰ ਦੇਖਦਿਆਂ ਪੂਰੇ ਬੰਗਲਾਦੇਸ਼ ਵਿਚ ਦੇਸ਼ ਵਿਚ ਕਰਫਿਊ ਲਾਗੂ ਕਰਦਿਆਂ ਇੰਟਰਨੈੱਟ ਸੇਵਾਵਾਂ ਵੀ ਬੰਦ ਕਰ ਦਿੱਤੀਆਂ ਗਈਆਂ ਹਨ। ਸਕੂਲਾਂ ਅਤੇ ਕਾਲਜਾਂ ਨੂੰ ਅਗਲੇ ਹੁਕਮਾਂ ਤੱਕ ਬੰਦ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਪ੍ਰਦਰਸ਼ਨਕਾਰੀਆਂ ਨੇ ਢਾਕਾ ਵਿੱਚ ਸਰਕਾਰੀ ਟੈਲੀਵਿਜ਼ਨ ਹੈੱਡਕੁਆਰਟਰ ‘ਤੇ ਹਮਲਾ ਕੀਤਾ ਸੀ ਅਤੇ ਪੁਲਸ ਬੂਥਾਂ ਨੂੰ ਅੱਗਾਂ ਲਗਾ ਦਿੱਤੀਆਂ ਸਨ। ਪ੍ਰਾਪਤ ਜਾਣਕਾਰੀ ਮੁਤਾਬਕ ਸਰਕਾਰ ਵਲੋਂ ਫੌਜ ਤੱਕ ਨੂੰ ਸੱਦ ਲਿਆ ਗਿਆ ਹੈ ਅਤੇ ਉਹ ਥਾਂ ਥਾਂ ’ਤੇ ਗਸ਼ਤ ਕਰਕੇ ਪ੍ਰਦਰਸ਼ਨਕਾਰੀਆਂ ਨੂੰ ਖਿੰਡਾਉਣ ਦੇ ਕਾਰਜ ਨੂੰ ਜੰਗੀ ਪੱਧਰ ਤੇ ਕਰ ਰਹੀ ਹੈ। ਵਾਸ਼ਿੰਗਟਨ ਪੋਸਟ ਨੇ ਬੰਗਲਾਦੇਸ਼ੀ ਮੀਡੀਆ ਦਾ ਹਵਾਲਾ ਦਿੰਦੇ ਹੋਏ, ਸੁਰੱਖਿਆ ਬਲਾਂ ਵੱਲੋਂ ਰਬੜ ਦੀਆਂ ਗੋਲੀਆਂ ਅਤੇ ਅੱਥਰੂ ਗੈਸ ਦੇ ਗੋਲੇ ਦਾਗ਼ਣ ਦਾ ਦਾਅਵਾ ਕੀਤਾ ਹੈ। ਕਈ ਇਲਾਕਿਆਂ ਵਿੱਚ ਜਨ-ਜੀਵਨ ਪੂਰੀ ਤਰ੍ਹਾਂ ਠੱਪ ਹੋ ਗਿਆ ਹੈ। ਇਸ ਦੌਰਾਨ ਕਈ ਪ੍ਰਮੁੱਖ ਬੰਗਲਾਦੇਸ਼ੀ ਅਖਬਾਰਾਂ ਦੀਆਂ ਵੈੱਬਸਾਈਟਾਂ ਵੀਰਵਾਰ ਤੋਂ ਅਪਡੇਟ ਨਹੀਂ ਕੀਤੀਆਂ ਗਈਆਂ ਹਨ ਜਾਂ ਪੂਰੀ ਤਰ੍ਹਾਂ ਪਹੁੰਚ ਤੋਂ ਬਾਹਰ ਹਨ। ਇਸ ਦੇ ਨਾਲ ਹੀ ਟੀਵੀ ਚੈੱਨਲਾਂ ਨੇ ਵੀ ਪ੍ਰਸਾਰਣ ਬੰਦ ਕਰ ਦਿੱਤਾ ਹੈ।

Advertisement
Advertisement
Advertisement
Advertisement
Scroll to Top