Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 6:22 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਵਿੱਚ ਸੜਕ ਹਾਦਸਿਆਂ ਦੇ ਪੀੜਤਾਂ ਲਈ ਐਮਰਜੈਂਸੀ ਦੇਖਭਾਲ ਤੇ ਸਕੀਮਾਂ ਬਾਰੇ ਵਰਕਸ਼ਾਪ 20 ਅਗਸਤ ਨੂੰ

ਪੰਜਾਬ ਵਿੱਚ ਸੜਕ ਹਾਦਸਿਆਂ ਦੇ ਪੀੜਤਾਂ ਲਈ ਐਮਰਜੈਂਸੀ ਦੇਖਭਾਲ ਤੇ ਸਕੀਮਾਂ ਬਾਰੇ ਵਰਕਸ਼ਾਪ 20 ਅਗਸਤ ਨੂੰ

ਪੰਜਾਬ ਵਿੱਚ ਸੜਕ ਹਾਦਸਿਆਂ ਦੇ ਪੀੜਤਾਂ ਲਈ ਐਮਰਜੈਂਸੀ ਦੇਖਭਾਲ ਤੇ ਸਕੀਮਾਂ ਬਾਰੇ ਵਰਕਸ਼ਾਪ 20 ਅਗਸਤ ਨੂੰ
ਚੰਡੀਗੜ੍ਹ, 19 ਅਗਸਤ : ਸੂਬੇ ਵਿੱਚ ਸੜਕ ਹਾਦਸਿਆਂ ਦੇ ਪੀੜਤਾਂ ਲਈ ਐਮਰਜੈਂਸੀ ਦੇਖਭਾਲ ਅਤੇ ਮੁਆਵਜ਼ਾ ਸਕੀਮਾਂ ਨੂੰ ਹੋਰ ਸੁਚਾਰੂ ਢੰਗ ਨਾਲ ਲਾਗੂ ਕਰਨ ਅਤੇ ਇਨ੍ਹਾਂ ਸਬੰਧੀ ਸਮਝ ਹੋਰ ਪਕੇਰੀ ਕਰਨ ਦੇ ਮਕਸਦ ਨਾਲ ਪੰਜਾਬ ਸੜਕ ਸੁਰੱਖਿਆ ਕੌਂਸਲ ਵੱਲੋਂ “ਪੰਜਾਬ ‘ਚ ਸੜਕ ਹਾਦਸਿਆਂ ਦੇ ਪੀੜਤਾਂ ਲਈ ਐਮਰਜੈਂਸੀ ਦੇਖਭਾਲ ਅਤੇ ਸਕੀਮਾਂ ਬਾਰੇ ਵਰਕਸ਼ਾਪ” 20 ਅਗਸਤ, 2024 ਨੂੰ ਮਹਾਤਮਾ ਗਾਂਧੀ ਇੰਸਟੀਚਿਊਟ ਆਫ ਪਬਲਿਕ ਐਡਮਿਨੀਸਟ੍ਰੇਸ਼ਨ (ਮਗਸੀਪਾ) ਆਡੀਟੋਰੀਅਮ, ਸੈਕਟਰ-26, ਚੰਡੀਗੜ੍ਹ ਵਿਖੇ ਕਰਵਾਈ ਜਾ ਰਹੀ ਹੈ । ਟਰਾਂਸਪੋਰਟ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵਰਕਸ਼ਾਪ ਦਾ ਉਦਘਾਟਨ ਕਰਨਗੇ ਜਦਕਿ ਟਰਾਂਸਪੋਰਟ ਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਸਮਾਪਤੀ ਸਮਾਰੋਹ ਦੀ ਪ੍ਰਧਾਨਗੀ ਕਰਨਗੇ । ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀ (ਐਸ.ਡੀ.ਐਮ. ਅਤੇ ਇਸ ਤੋਂ ਉੱਪਰ), ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ, ਜ਼ਿਲ੍ਹਾ ਟਰੈਫ਼ਿਕ ਪੁਲਿਸ ਅਫ਼ਸਰ (ਡੀ.ਐੱਸ.ਪੀ. ਅਤੇ ਇਸ ਤੋਂ ਉੱਪਰ), ਸਿਹਤ ਵਿਭਾਗ ਦੇ ਅਧਿਕਾਰੀ (ਸਹਾਇਕ ਸਿਵਲ ਸਰਜਨ ਅਤੇ ਇਸ ਤੋਂ ਉੱਪਰ), ਟਰਾਂਸਪੋਰਟ ਅਫ਼ਸਰ (ਆਰ.ਟੀ.ਓ. ਅਤੇ ਇਸ ਤੋਂ ਉੱਪਰ), ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀਆਂ ਦੇ ਸਕੱਤਰ, ਸੜਕ ਸੁਰੱਖਿਆ ਫੋਰਸ ਦੇ ਹਾਈਵੇ ਪੈਟਰੌਲਿੰਗ ਵਾਹਨਾਂ ਦੇ ਇੰਚਾਰਜ ਅਤੇ ਸੜਕ ਸੁਰੱਖਿਆ ਲਈ ਕੰਮ ਕਰਨ ਵਾਲੀਆਂ ਗ਼ੈਰ-ਸਰਕਾਰੀ ਸੰਸਥਾਵਾਂ ਦੇ ਨੁਮਾਇੰਦੇ ਇਸ ਇੱਕ ਰੋਜ਼ਾ ਵਰਕਸ਼ਾਪ ਵਿੱਚ ਹਿੱਸਾ ਲੈਣਗੇ । ਵਰਕਸ਼ਾਪ ਦੌਰਾਨ ਪੀ.ਜੀ.ਆਈ. ਦੇ ਡਾਕਟਰਾਂ ਦੀ ਟੀਮ ਵੱਲੋਂ “ਐਮਰਜੈਂਸੀ ਦੇਖਭਾਲ ਸਬੰਧੀ ਜ਼ਰੂਰੀ ਨੁਕਤੇ”, ਰਾਜ ਸਿਹਤ ਅਥਾਰਟੀ ਵੱਲੋਂ “ਪੰਜਾਬ ‘ਚ ਫਰਿਸ਼ਤੇ ਸਕੀਮ ਦਾ ਲਾਗੂਕਰਨ”, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਵਧੀਕ ਮੈਂਬਰ ਸਕੱਤਰ ਮੈਡਮ ਸਮ੍ਰਿਤੀ ਧੀਰ ਵੱਲੋਂ “ਹਿੱਟ ਐਂਡ ਰਨ ਮੋਟਰ ਐਕਸੀਡੈਂਟ ਸਕੀਮ ਦੇ ਮੁਆਵਜ਼ੇ ਦੇ ਲਾਗੂਕਰਨ” ਅਤੇ ਮੈਡਮ ਮਧੂਲਿਕਾ ਭਾਸਕਰ, ਡਿਪਟੀ ਸਕੱਤਰ, ਜਨਰਲ ਇੰਸ਼ੋਰੈਂਸ ਕੌਂਸਲ, ਮੁੰਬਈ ਵੱਲੋਂ “ਹਿੱਟ ਐਂਡ ਰਨ ਸਕੀਮ ਅਧੀਨ ਮੁਆਵਜ਼ੇ ਦੇ ਤਬਾਦਲੇ” ਵਰਗੇ ਅਹਿਮ ਮੁੱਦਿਆਂ ‘ਤੇ ਚਾਨਣਾ ਪਾਇਆ ਜਾਵੇਗਾ। ਹਰ ਪੇਸ਼ਕਾਰੀ ਤੋਂ ਬਾਅਦ ਮਹਿਮਾਨ ਬੁਲਾਰਿਆਂ ਨਾਲ ਪੈਨਲ ਵਿਚਾਰ ਚਰਚਾ ਵੀ ਕੀਤੀ ਜਾਵੇਗੀ।

Advertisement
Advertisement
Advertisement
Advertisement
Scroll to Top