ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਨੇ ਕੀਤੀ ਪੱਛਮੀ ਬੰਗਾਲ ਸਰਕਾਰ ਤੋਂ ਪੀੜ੍ਹਤ ਡਾਕਟਰ ਦੇ ਮਾਪਿਆਂ ਲਈ 10 ਕਰੋੜ ਦੀ ਮੰਗ
ਦੁਆਰਾ: Punjab Bani ਪ੍ਰਕਾਸ਼ਿਤ :Tuesday, 20 August, 2024, 08:44 AM

ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਨੇ ਕੀਤੀ ਪੱਛਮੀ ਬੰਗਾਲ ਸਰਕਾਰ ਤੋਂ ਪੀੜ੍ਹਤ ਡਾਕਟਰ ਦੇ ਮਾਪਿਆਂ ਲਈ 10 ਕਰੋੜ ਦੀ ਮੰਗ
ਚੰਡੀਗੜ੍ਹ : ਭਾਰਤ ਦੇਸ਼ ਦੇ ਕੋਲਕਾਤਾ ’ਚ ਮਹਿਲਾ ਡਾਕਟਰ ਦੀ ਜਬਰ-ਜ਼ਨਾਹ ਤੋਂ ਬਾਅਦ ਹੱਤਿਆ ਦੇ ਮਾਮਲੇ ’ਚ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕੇਂਦਰ ਤੇ ਪੱਛਮੀ ਬੰਗਾਲ ਸਰਕਾਰ ਤੋਂ ਪੀੜਤ ਡਾਕਟਰ ਦੇ ਮਾਪਿਆਂ ਲਈ 10 ਕਰੋੜ ਰੁਪਏ ਦੇ ਐਕਸ-ਗ੍ਰੇਸ਼ੀਆ ਤੋਂ ਇਲਾਵਾ ਪੀੜਤ ਲਈ ਜਲਦੀ ਨਿਆਂ ਤੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਦੇਸ਼ ਭਰ ’ਚ ਮੈਡੀਕਲ ਪੇਸ਼ੇਵਰਾਂ ਵਿਰੁੱਧ ਹਿੰਸਾ ਰੋਕਣ ਲਈ ਸਖ਼ਤ ਕੇਂਦਰੀ ਕਾਨੂੰਨ ਲਿਆਉਣ ਦੀ ਵੀ ਅਪੀਲ ਕੀਤੀ।