Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 4:42 pm

+91 90915 01313 , +91 90916 01313

punjabbanni@gmail.com
punjabbani@yahoo.com

ਜਰਮਨੀ ਦੇ ਲੀਪਜਿਗ ਸ਼ਹਿਰ ਵਿਖੇ ਸੰਗੀਤ ਸਮਾਗਮ ਵਿੱਚ ਅੱਗ ਲੱਗਣ ਕਾਰਨ ਘੱਟ ਤੋਂ ਘੱਟ 23 ਲੋਕ ਜ਼ਖਮੀ ਹੋਏ

ਜਰਮਨੀ ਦੇ ਲੀਪਜਿਗ ਸ਼ਹਿਰ ਵਿਖੇ ਸੰਗੀਤ ਸਮਾਗਮ ਵਿੱਚ ਅੱਗ ਲੱਗਣ ਕਾਰਨ ਘੱਟ ਤੋਂ ਘੱਟ 23 ਲੋਕ ਜ਼ਖਮੀ ਹੋਏ

ਜਰਮਨੀ ਦੇ ਲੀਪਜਿਗ ਸ਼ਹਿਰ ਵਿਖੇ ਸੰਗੀਤ ਸਮਾਗਮ ਵਿੱਚ ਅੱਗ ਲੱਗਣ ਕਾਰਨ ਘੱਟ ਤੋਂ ਘੱਟ 23 ਲੋਕ ਜ਼ਖਮੀ ਹੋਏ
ਜਰਮਨੀ : ਵਿਦੇਸ਼ੀ ਧਰਤੀ ਜਰਮਨੀ ਦੇ ਸ਼ਹਿਰ ਲੀਪਜਿਗ ਨੇੜੇ ਇੱਕ ਸੰਗੀਤ ਸਮਾਗਮ ਵਿੱਚ ਅੱਗ ਲੱਗਣ ਕਾਰਨ ਘੱਟ ਤੋਂ ਘੱਟ 23 ਲੋਕ ਜ਼ਖਮੀ ਹੋ ਗਏ। `ਹਾਈਫੀਲਡ` ਰੌਕ ਐਂਡ ਪੌਪ ਫੈਸਟੀਵਲ ਵਿਚ ਫੈਰਿਸ ਵ੍ਹੀਲ ਦੇ ਗੰਡੋਲਾ ਨੂੰ ਸਥਾਨਕ ਸਮੇਂ ਮੁਤਾਬਕ ਸ਼ਨੀਵਾਰ ਰਾਤ 9 ਵਜੇ ਅੱਗ ਲੱਗ ਗਈ ਤੇ ਇਹ ਅੱਗੇ ਫੈਲ ਗਈ। ਸਿਨਹੂਆ ਨਿਊਜ਼ ਏਜੰਸੀ ਨੇ ਡੀਪੀਏ ਦੇ ਹਵਾਲੇ ਨਾਲ ਦੱਸਿਆ ਕਿ ਦੋਵੇਂ ਗੋਂਡੋਲਾ ਬੁਰੀ ਤਰ੍ਹਾਂ ਨਾਲ ਨੁਕਸਾਨੇ ਗਏ। ਸਥਾਨਕ ਪੁਲਸ ਨੇ ਦੱਸਿਆ ਕਿ ਇਸ ਹਾਦਸੇ ਦੌਰਾਨ 23 ਜਣੇ ਜ਼ਖਮੀ ਹੋ ਗਏ, ਜਿਨ੍ਹਾਂ ਵਿਚੋਂ ਚਾਰ ਜਣੇ 4 ਝੁਲਸੇ ਹਨ ਤੇ ਇਕ ਨੇ ਝੂਲੇ ਤੋਂ ਛਾਲ ਮਾਰ ਦਿੱਤੀ, ਜਦਕਿ ਐਮਰਜੈਂਸੀ ਕਰਮਚਾਰੀਆਂ ਅਤੇ ਚਾਰ ਪੁਲਸ ਅਧਿਕਾਰੀਆਂ ਸਮੇਤ ਹੋਰ ਜ਼ਖਮੀਆਂ ਦਾ ਹਸਪਤਾਲ `ਚ ਮੈਡੀਕਲ ਕਰਵਾਇਆ ਜਾ ਰਿਹਾ ਹੈ। ਪੁਲਸ ਨੇ ਕਿਹਾ ਕਿ ਲਗਭਗ 30,000 ਲੋਕਾਂ ਦੀ ਸ਼ਮੂਲੀਅਤ ਵਾਲੇ ਫੈਸਟੀਵਲ ਦੌਰਾਨ ਅੱਗ ਨੂੰ ਦੋ ਘੰਟਿਆਂ ਦੀ ਸਖਤ ਮਿਹਨਤ ਤੋਂ ਬਾਅਦ ਕਾਬੂ ਕੀਤਾ ਗਿਆ। ਪੁਲਸ ਨੇ ਦੱਸਿਆ ਕਿ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

Advertisement
Advertisement
Advertisement
Advertisement
Scroll to Top