Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 5:13 pm

+91 90915 01313 , +91 90916 01313

punjabbanni@gmail.com
punjabbani@yahoo.com

ਖਾਲਸਾ ਕਾਲਜ ਹੋਇਆ ਦੇਸ਼ ਭਰ ਦੇ ਨਾਮੀ ਕਾਲਜਾਂ ਦੀ ਸੂਚੀ ’ਚ ਸ਼ਾਮਲ

ਖਾਲਸਾ ਕਾਲਜ ਹੋਇਆ ਦੇਸ਼ ਭਰ ਦੇ ਨਾਮੀ ਕਾਲਜਾਂ ਦੀ ਸੂਚੀ ’ਚ ਸ਼ਾਮਲ

ਖਾਲਸਾ ਕਾਲਜ ਹੋਇਆ ਦੇਸ਼ ਭਰ ਦੇ ਨਾਮੀ ਕਾਲਜਾਂ ਦੀ ਸੂਚੀ ’ਚ ਸ਼ਾਮਲ
ਅੰਮ੍ਰਿਤਸਰ : ਇਤਿਹਾਸਕ ਖ਼ੁਦਮੁਖਤਿਆਰ ਖਾਲਸਾ ਕਾਲਜ ਨੂੰ ‘ਨੈਸ਼ਨਲ ਇੰਸਟੀਚਿਊਸ਼ਨਲ ਰੈਂਕਿੰਗ ਫਰੇਮਵਰਕ ਸਿੱਖਿਆ ਮੰਤਰਾਲੇ’ ਭਾਰਤ ਸਰਕਾਰ ਵੱਲੋਂ ਦੇਸ਼ ਦੇ ਨਾਮਵਰ ਕਾਲਜਾਂ ਦੀ ਸੂਚੀ ‘ਇੰਡੀਆ ਰੈਂਕਿੰਗ 2024’ ਵਿੱਚ ਰੱਖਿਆ ਗਿਆ ਹੈ। ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਦੱਸਿਆ ਕਿ ਇਹ ਸੂਚੀ ਨੈਸ਼ਨਲ ਇੰਸਟੀਚਿਊਸ਼ਨਲ ਰੈਂਕਿੰਗ ਫਰੇਮਵਰਕ ਸਿੱਖਿਆ ਮੰਤਰਾਲੇ ਭਾਰਤ ਸਰਕਾਰ ਵੱਲੋਂ ਹਾਲ ਹੀ ’ਚ ਜਾਰੀ ਕੀਤੀ ਗਈ ਹੈ।ਇਸ ਉਪਲੱਬਧੀ ’ਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਡਾ. ਮਹਿਲ ਸਿੰਘ ਅਤੇ ਸਮੂਹ ਸਟਾਫ਼ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਕੌਂਸਲ ਦਾ ਮਕਸਦ ਵਿਦਿਆਰਥੀਆਂ ਨੂੰ ਸਮੇਂ-ਸਮੇਂ ਵਿੱਦਿਆ ਸਬੰਧੀ ਹਰੇਕ ਸੁਵਿਧਾ ਅਤੇ ਟੈਕਨਾਲੋਜੀ ਪ੍ਰਦਾਨ ਕਰਵਾਉਣਾ ਹੈ ਅਤੇ ਇਸ ਦੇ ਨਾਲ ਹੀ ਉਨ੍ਹਾਂ ਨੂੰ ਆਪਣੀ ਸੱਭਿਅਤਾ, ਵਿਰਸੇ ਅਤੇ ਧਰਮ ਨਾਲ ਜੋੜਨਾ ਵੀ ਹੈ। ਸ੍ਰੀ ਛੀਨਾ ਨੇ ਕਿਹਾ ਕਿ ਉਚ ਤਾਲੀਮ ਲਈ ਕੈਂਪਸ ਵਿੱਚ ਗੁਰਮਤਿ ਸਟੱਡੀ ਸੈਂਟਰ ਅਤੇ ਸਿੱਖ ਇਤਿਹਾਸ ਖੋਜ ਸੈਂਟਰ ਵੀ ਸਥਾਪਿਤ ਕੀਤਾ ਗਿਆ ਹੈ। ਡਾ. ਮਹਿਲ ਸਿੰਘ ਨੇ ਕਿਹਾ ਕਿ ਇਹ ਪ੍ਰਾਪਤੀ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ ਸੱਤਿਆਜੀਤ ਸਿੰਘ ਮਜੀਠੀਆ ਅਤੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਦੀ ਅਗਵਾਈ ਅਤੇ ਮਾਰਗਦਰਸ਼ਨ ਸਦਕਾ ਸੰਭਵ ਹੋ ਸਕੀ ਹੈ। ਉਨ੍ਹਾਂ ਕਿਹਾ ਕਿ ਕਾਲਜ ਨੇ ਬੀਤੇ ਸਮੇਂ ’ਚ ਨੈਕ, ਬੰਗਲੂਰੂ ਤੋਂ 1+ ਗ੍ਰੇਡ ਪ੍ਰਾਪਤ ਕਰਕੇ ਨਵੇਂ ਮੀਲ ਪੱਥਰ ਹਾਸਲ ਕੀਤੇ ਹਨ ਅਤੇ ਈ.ਡਬਲਯੂ ਰੈਂਕਿੰਗ-2024 ਵੱਲੋਂ ਪੰਜਾਬ ਦੇ ਖੁਦਮੁਖਤਿਆਰ ਕਾਲਜਾਂ ’ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ ।

Advertisement
Advertisement
Advertisement
Advertisement
Scroll to Top