Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 9:49 pm

+91 90915 01313 , +91 90916 01313

punjabbanni@gmail.com
punjabbani@yahoo.com

70311 ਡੀਲਰਾਂ ਨੇ ਓ.ਟੀ.ਐਸ-3 ਦਾ ਲਾਭ ਉਠਾਇਆ, ਸਰਕਾਰੀ ਖਜ਼ਾਨੇ 'ਚ ਆਏ 164.35 ਕਰੋੜ ਰੁਪਏ: ਹਰਪਾਲ ਸਿੰਘ ਚੀਮਾ

70311 ਡੀਲਰਾਂ ਨੇ ਓ.ਟੀ.ਐਸ-3 ਦਾ ਲਾਭ ਉਠਾਇਆ, ਸਰਕਾਰੀ ਖਜ਼ਾਨੇ 'ਚ ਆਏ 164.35 ਕਰੋੜ ਰੁਪਏ: ਹਰਪਾਲ ਸਿੰਘ ਚੀਮਾ

70311 ਡੀਲਰਾਂ ਨੇ ਓ.ਟੀ.ਐਸ-3 ਦਾ ਲਾਭ ਉਠਾਇਆ, ਸਰਕਾਰੀ ਖਜ਼ਾਨੇ ‘ਚ ਆਏ 164.35 ਕਰੋੜ ਰੁਪਏ: ਹਰਪਾਲ ਸਿੰਘ ਚੀਮਾ
1 ਲੱਖ ਰੁਪਏ ਰੁਪਏ ਤੱਕ ਦੇ ਬਕਾਏ ਵਾਲੇ 50,903 ਡੀਲਰਾਂ ਨੂੰ ਮਿਲੀ ਕੁੱਲ 221.75 ਕਰੋੜ ਰੁਪਏ ਦੀ ਛੋਟ
1 ਲੱਖ ਤੋਂ 1 ਕਰੋੜ ਰੁਪਏ ਤੱਕ ਦੇ ਬਕਾਏ ਵਾਲੇ 19,408 ਡੀਲਰਾਂ ਨੂੰ ਮਿਲੀ 644.46 ਕਰੋੜ ਰੁਪਏ ਦੀ ਛੋਟ
ਚੰਡੀਗੜ੍ਹ, 20 ਅਗਸਤ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਵਿਰਾਸਤੀ ਟੈਕਸ ਮਾਮਲਿਆਂ ਨੂੰ ਘਟਾਉਣ ਅਤੇ ਸੁਚਾਰੂ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਨਵੰਬਰ 2023 ਵਿੱਚ ਸ਼ੁਰੂ ਕੀਤੀ ਯਕਮੁਸ਼ਤ ਨਿਪਟਾਰਾ ਸਕੀਮ-3 (ਓ.ਟੀ.ਐਸ-3) ਦਾ ਕੁੱਲ 70,311 ਡੀਲਰਾਂ ਨੇ ਲਾਭ ਉਠਾਇਆ ਹੈ। ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਓ.ਟੀ.ਐਸ.-3 ਦੇ ਨਤੀਜੇ ਵਜੋਂ ਸਰਕਾਰੀ ਖਜ਼ਾਨੇ ਵਿੱਚ 164.35 ਕਰੋੜ ਰੁਪਏ ਪ੍ਰਾਪਤ ਹੋਏ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੁਆਰਾ ਸ਼ੁਰੂ ਕੀਤੀਆਂ ਗਈਆਂ ਓ.ਟੀ.ਐਸ-1 ਅਤੇ ਓ.ਟੀ.ਐਸ-2 ਸਕੀਮਾਂ ਇਸ ਦੇ ਉਲਟ 31,768 ਮਾਮਲਿਆਂ ਵਿੱਚੋਂ ਸਿਰਫ 13.15 ਕਰੋੜ ਰੁਪਏ ਦਾ ਕੁੱਲ ਟੈਕਸ ਮਾਲੀਆ ਹੀ ਜੁਟਾ ਪਾਈਆਂ ਸਨ । ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਨੇ ਦੱਸਿਆ ਕਿ ਓ.ਟੀ.ਐਸ-3 ਤਹਿਤ ਇੱਕ ਲੱਖ ਰੁਪਏ ਤੋਂ ਘੱਟ ਦੇ ਬਕਾਏ ਵਾਲੇ 50,903 ਡੀਲਰਾਂ ਨੇ ਟੈਕਸ, ਵਿਆਜ ਅਤੇ ਜੁਰਮਾਨੇ ਤੋਂ 100% ਛੋਟ ਦਾ ਲਾਭ ਉਠਾਇਆ, ਜਿਸ ਦੇ ਨਤੀਜੇ ਵਜੋਂ ਕੁੱਲ 221.75 ਕਰੋੜ ਰੁਪਏ ਦੇ ਬਕਾਏ ਮੁਆਫ਼ ਕੀਤੇ ਗਏ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ 19,408 ਡੀਲਰ ਜਿਨ੍ਹਾਂ ਦੇ ਬਕਾਏ 1 ਲੱਖ ਤੋਂ 1 ਕਰੋੜ ਰੁਪਏ ਤੱਕ ਸਨ, ਨੇ ਵਿਆਜ ਅਤੇ ਜੁਰਮਾਨੇ ਤੋਂ 100% ਛੋਟ, ਅਤੇ ਟੈਕਸ ਵਿੱਚ 50% ਛੋਟ ਦਾ ਲਾਭ ਲਿਆ, ਜਿਸ ਤਹਿਤ ਕੁੱਲ 644.46 ਕਰੋੜ ਰੁਪਏ ਦੀ ਛੋਟ ਦਿੱਤੀ ਗਈ । ਵਿੱਤ ਮੰਤਰੀ ਨੇ ਕਿਹਾ ਕਿ ਇਸ ਸਕੀਮ ਮੁਲਾਂਕਣ ਸਾਲ 2016-17 ਤੱਕ 1 ਕਰੋੜ ਰੁਪਏ ਤੱਕ ਬਕਾਇਆ ਦੇ ਕੇਸਾਂ ਨੂੰ ਵਿਚਾਰਿਆ ਗਿਆ। ਉਨ੍ਹਾਂ ਕਿਹਾ ਕਿ ਜਿਨ੍ਹਾਂ ਡੀਲਰਾਂ ਨੇ ਓਟੀਐਸ-3 ਅਧੀਨ ਅਪਲਾਈ ਕੀਤਾ, ਉਨ੍ਹਾਂ ਸੀ.ਐਸ.ਟੀ ਐਕਟ, 1956 ਦੇ ਤਹਿਤ ਅਸਲ ਕਾਨੂੰਨੀ ਫਾਰਮ ਜਮ੍ਹਾਂ ਕਰਵਾਏ ਸਨ ਅਤੇ ਮੁਆਫੀ ਦੀ ਗਣਨਾ ਉਸੇ ਅਨੁਸਾਰ ਕੀਤੀ ਗਈ। ਇਸ ਤੋਂ ਇਲਾਵਾ, ਬਿਨੈਕਾਰਾਂ ਨੂੰ ਵਾਧੂ ਕਾਨੂੰਨੀ ਘੋਸ਼ਣਾ ਫਾਰਮ ਜਮ੍ਹਾ ਕਰਨ ਦੀ ਸਹੂਲਤ ਪ੍ਰਦਾਨ ਕੀਤੀ ਗਈ ਸੀ, ਜਿਸ ਨਾਲ ਉਨ੍ਹਾਂ ਨੂੰ ਇਸ ਯੋਜਨਾ ਦਾ ਲਾਭ ਲੈਣ ਵਿੱਚ ਆਸਾਨੀ ਹੋਈ ।

Advertisement
Advertisement
Advertisement
Advertisement
Scroll to Top