Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 10:42 pm

+91 90915 01313 , +91 90916 01313

punjabbanni@gmail.com
punjabbani@yahoo.com

ਗੁਰਦੁਆਰਾ ਸਾਹਿਬ ਦੇ ਦੀਵਾਲ ਹਾਲ ਵਿਚ ਢੋਲ ਢਮੱਕੇ ਨਾਲ ਤੀਆਂ ਦਾ ਤਿਓਹਾਰ ਮਨਾਉਣ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਦਿੱਤੇ ਜਾਂਚ ਦੇ ਹੁਕਮ

ਗੁਰਦੁਆਰਾ ਸਾਹਿਬ ਦੇ ਦੀਵਾਲ ਹਾਲ ਵਿਚ ਢੋਲ ਢਮੱਕੇ ਨਾਲ ਤੀਆਂ ਦਾ ਤਿਓਹਾਰ ਮਨਾਉਣ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਦਿੱਤੇ ਜਾਂਚ ਦੇ ਹੁਕਮ

ਗੁਰਦੁਆਰਾ ਸਾਹਿਬ ਦੇ ਦੀਵਾਲ ਹਾਲ ਵਿਚ ਢੋਲ ਢਮੱਕੇ ਨਾਲ ਤੀਆਂ ਦਾ ਤਿਓਹਾਰ ਮਨਾਉਣ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਦਿੱਤੇ ਜਾਂਚ ਦੇ ਹੁਕਮ
ਨੰਗਲ : ਪੰਜਾਬ ਦੇ ਗੁਰਦੁਆਰਾ ਬਾਬਾ ਦਲੀਪ ਸਿੰਘ ਪਿੰਡ ਨੰਗਲ ਲੁਬਾਣਾ, ਬੇਗੋਵਾਲ ਵਿਖੇ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿੱਚ ਢੋਲ-ਢਮੱਕੇ ਦੇ ਨਾਲ ਤੀਆਂ ਦਾ ਤਿਉਹਾਰ ਮਨਾਉਣ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਇਤਰਾਜ਼ ਜਤਾਇਆ ਹੈ ਤੇ ਇਸ ਮਾਮਲੇ ਦੀ ਤੁਰੰਤ ਜਾਂਚ ਕਰਨ ਦੇ ਹੁਕਮ ਦਿੱਤੇ ਹਨ।ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਆਖਿਆ ਹੈ ਕਿ ਗੁਰਦੁਆਰਾ ਬਾਬਾ ਦਲੀਪ ਸਿੰਘ ਪਿੰਡ ਨੰਗਲ ਲੁਬਾਣਾ, ਬੇਗੋਵਾਲ ਦੀ ਪ੍ਰਬੰਧਕ ਕਮੇਟੀ ਵਲੋਂ ਨਿੱਜੀ ਲਾਲਚ ਲਈ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਗੁਰਮਤਿ ਦੇ ਉਲਟ ਢੋਲ-ਢਮੱਕੇ ਦੇ ਨਾਲ ਤੀਆਂ ਦਾ ਨਾਚ-ਗਾਣੇ ਦਾ ਪ੍ਰੋਗਰਾਮ ਕਰਵਾਉਣ ਦੀ ਇਜਾਜ਼ਤ ਦੇ ਕੇ ਬੱਜਰ ਭੁੱਲ ਕੀਤੀ ਹੈ, ਜੋ ਗੁਰਮਤਿ ਦੀ ਘੋਰ ਉਲੰਘਣਾ ਹੈ ਅਤੇ ਬਰਦਾਸ਼ਤਯੋਗ ਨਹੀਂ ਹੈ।ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਦੇਸ਼ ਦਿੱਤਾ ਹੈ ਕਿ ਉਹ ਇਸ ਘਟਨਾ ਦੀ ਤੁਰੰਤ ਪੜਤਾਲ ਕਰਵਾ ਕੇ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੌਂਪੇ ਅਤੇ ਪ੍ਰਬੰਧਕਾਂ ਦੇ ਖ਼ਿਲਾਫ਼ ਬਣਦੀ ਕਾਰਵਾਈ ਵੀ ਅਮਲ ਵਿਚ ਲਿਆਵੇ। ਉਨ੍ਹਾਂ ਇਹ ਵੀ ਆਖਿਆ ਕਿ ਨੰਗਲ ਲੁਬਾਣਾ ਦੇ ਗੁਰਦੁਆਰਾ ਸਾਹਿਬ ਵਿਖੇ ਗੁਰਮਤਿ ਵਿਰੋਧੀ ਕਾਰਜ ਕਰਵਾਉਣ ਦੀ ਇਜਾਜ਼ਤ ਦੇਣ ਵਾਲੇ ਪ੍ਰਬੰਧਕਾਂ ਦੇ ਖ਼ਿਲਾਫ਼ ਸਿੱਖ ਪਰੰਪਰਾਵਾਂ ਅਨੁਸਾਰ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਦੇਸ਼-ਵਿਦੇਸ਼ ਦੀਆਂ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਵੀ ਆਖਿਆ ਕਿ ਗੁਰਦੁਆਰਾ ਸਾਹਿਬਾਨ ਗੁਰਮਤਿ ਪ੍ਰਚਾਰ-ਪ੍ਰਸਾਰ ਦੇ ਕੇਂਦਰ ਹਨ ਅਤੇ ਗੁਰਦੁਆਰਾ ਸਾਹਿਬਾਨ ਦੀ ਹਦੂਦ ਦੇ ਅੰਦਰ ਕਿਸੇ ਵੀ ਸੂਰਤ ਵਿਚ ਸਿੱਖੀ ਅਸੂਲਾਂ ਦੇ ਉਲਟ ਗਤੀਵਿਧੀਆਂ ਨੂੰ ਇਜਾਜ਼ਤ ਨਾ ਦਿੱਤੀ ਜਾਵੇ।

Advertisement
Advertisement
Advertisement
Advertisement
Scroll to Top