ਰਵਨੀਤ ਬਿੱਟੂ ਨੂੰ ਭਾਜਪਾ ਨੇ ਐਲਾਨਿਆਂ ਰਾਜਸਥਾਨ ਤੋਂ ਉਮੀਦਵਾਰ

ਦੁਆਰਾ: Punjab Bani ਪ੍ਰਕਾਸ਼ਿਤ :Tuesday, 20 August, 2024, 06:44 PM

ਰਵਨੀਤ ਬਿੱਟੂ ਨੂੰ ਭਾਜਪਾ ਨੇ ਐਲਾਨਿਆਂ ਰਾਜਸਥਾਨ ਤੋਂ ਉਮੀਦਵਾਰ
ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਨੇ ਪੰਜਾਬ ਭਾਜਪਾ ਆਗੂ ਅਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਰਾਜ ਸਭਾ ਭੇਜਣ ਦਾ ਫੈਸਲਾ ਕੀਤਾ ਹੈ ਤੇ ਭਾਜਪਾ ਉਨ੍ਹਾਂ ਨੂੰ ਰਾਜਸਥਾਨ ਤੋਂ ਰਾਜ ਸਭਾ ਭੇਜ ਰਹੀ ਹੈ। ਮੰਗਲਵਾਰ ਨੂੰ ਭਾਜਪਾ ਹਾਈਕਮਾਂਡ ਦੀ ਮੀਟਿੰਗ ਵਿੱਚ ਬਿੱਟੂ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਗਈ। ਰਾਜ ਸਭਾ ਚੋਣਾਂ ਲਈ ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਮਿਤੀ 21 ਅਗਸਤ ਹੈ।
ਇਸ ਲਈ ਬਿੱਟੂ ਕੱਲ੍ਹ ਹੀ ਨਾਮਜ਼ਦਗੀ ਦਾਖ਼ਲ ਕਰਨਗੇ। ਇਸ ਤੋਂ ਪਹਿਲਾਂ ਉਨ੍ਹਾਂ ਦੇ ਹਰਿਆਣਾ ਤੋਂ ਚੋਣ ਲੜਨ ਦੀਆਂ ਅਟਕਲਾਂ ਲਾਈਆਂ ਜਾ ਰਹੀਆਂ ਸਨ ਪਰ ਉਥੋਂ ਭਾਜਪਾ ਨੇ ਕਾਂਗਰਸ ਛੱਡ ਕੇ ਆਈ ਆਗੂ ਕਿਰਨ ਚੌਧਰੀ ਨੂੰ ਰਾਜ ਸਭਾ ਦਾ ਉਮੀਦਵਾਰ ਬਣਾਇਆ ਹੈ।