ਲੈਂਡਸਲਾਈਡ ਹੋਣ ਕਾਰਨ ਚੰਡੀਗੜ੍ਹ ਮਨਾਲੀ ਨੈਸ਼ਨਲ ਹਾਈਵੇਅ ਬੰਦ
ਦੁਆਰਾ: Punjab Bani ਪ੍ਰਕਾਸ਼ਿਤ :Tuesday, 20 August, 2024, 09:47 AM

ਲੈਂਡਸਲਾਈਡ ਹੋਣ ਕਾਰਨ ਚੰਡੀਗੜ੍ਹ ਮਨਾਲੀ ਨੈਸ਼ਨਲ ਹਾਈਵੇਅ ਬੰਦ
ਚੰਡੀਗੜ੍ਹ : ਤਾਜ਼ਾ ਮਿਲੀ ਜਾਣਕਾਰੀ ਅਨੁਸਾਰ ਚੰਡੀਗੜ੍ਹ ਮਨਾਲੀ ਹਾਈਵੇਅ ਉਤੇ ਢਿਗਾ ਡਿੱਗਣ ਕਾਰਨ ਰਸਤਾ ਬੰਦ ਹੋ ਗਿਆ ਹੈ। ਹਿਮਾਚਲ ਪ੍ਰਦੇਸ਼ ‘ਚ ਮਾਨਸੂਨ ਜ਼ੋਰ ਫੜਨ ਵਾਲਾ ਹੈ। ਮੌਸਮ ਵਿਗਿਆਨ ਕੇਂਦਰ ਨੇ ਅਗਲੇ 2 ਦਿਨਾਂ ਤੱਕ ਸੂਬੇ ਦੇ 10 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਸੂਬੇ ਦੇ 5 ਜ਼ਿਲ੍ਹਿਆਂ ਵਿੱਚ ਅਚਾਨਕ ਹੜ੍ਹ ਆਉਣ ਦੀ ਸੰਭਾਵਨਾ ਹੈ। ਮੌਸਮ ਵਿਗਿਆਨ ਕੇਂਦਰ ਨੇ ਭਵਿੱਖਬਾਣੀ ਕੀਤੀ ਹੈ ਕਿ ਰਾਜ ਦੇ ਹੇਠਲੇ ਅਤੇ ਮੱਧ ਪਹਾੜੀ ਖੇਤਰਾਂ ਵਿੱਚ ਵੱਧ ਤੋਂ ਵੱਧ ਥਾਵਾਂ ‘ਤੇ ਮੀਂਹ ਪੈ ਸਕਦਾ ਹੈ।
