Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 3:32 pm

+91 90915 01313 , +91 90916 01313

punjabbanni@gmail.com
punjabbani@yahoo.com

ਕੇਂਦਰ ਤੇ ਪੰਜਾਬ ਸਰਕਾਰ ਸਣੇ ਯੂਰਪ ਰਹਿੰਦੇ ਪੰਜਾਬੀਆਂ ਤੋਂ ਮਦਦ ਮੰਗੀ

ਕੇਂਦਰ ਤੇ ਪੰਜਾਬ ਸਰਕਾਰ ਸਣੇ ਯੂਰਪ ਰਹਿੰਦੇ ਪੰਜਾਬੀਆਂ ਤੋਂ ਮਦਦ ਮੰਗੀ

ਕੇਂਦਰ ਤੇ ਪੰਜਾਬ ਸਰਕਾਰ ਸਣੇ ਯੂਰਪ ਰਹਿੰਦੇ ਪੰਜਾਬੀਆਂ ਤੋਂ ਮਦਦ ਮੰਗੀ
ਜਲੰਧਰ : ਪਜਾਬ ਦੇ ਸ਼ਹਿਰ ਜਲੰਧਰ ਅਧੀਨ ਪੈਂਦੇ ਭੁਲੱਥ ਦੇ ਵਸਨੀਕ 18 ਨੌਜਵਾਨ ਜਿਸਨੇ ਸੁਨਹਿਰੇ ਭਵਿੱਖ ਦੀ ਉਮੀਦਾਂ ਪੂਰੀਆਂ ਕਰਨ ਲਈ ਫਰਾਂਸ ਗਿਆ ਸੀ ਦਾ ਪਿਛਲੇ ਅੱਠ ਮਹੀਨਿਆਂ ਤੋਂ ਕੋਈ ਥਹੁ ਪਤਾ ਨਹੀ ਲੱਗ ਰਿਹਾ। ਨੌਜਵਾਨ ਦੇ ਪਿਤਾ ਬੌਬੀ ਚੰਦ ਨੇ ਦੱਸਿਆ ਕਿ ਪੀੜਤ ਪਰਿਵਾਰ ਨੇ ਭਾਰਤ ਸਰਕਾਰ, ਪੰਜਾਬ ਸਰਕਾਰ ਤੇ ਯੂਰਪ ਵਿਚ ਰਹਿੰਦੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਦੇ ਲੜਕੇ ਦਾ ਥਹੁ-ਪਤਾ ਲਾਉਣ ਵਿਚ ਮਦਦ ਕੀਤੀ ਜਾਵੇ।ਪੀੜਤ ਪਿਤਾ ਨੇ ਦੱਸਿਆ ਕਿ 14 ਲੱਖ ਰੁਪਏ ਵਿਚ ਇਕ ਮਹਿਲਾ ਏਜੰਟ ਰਾਹੀਂ ਫਰਾਂਸ ਭੇਜਣ ਲਈ ਸੌਦਾ ਤੈਅ ਹੋਇਆ ਸੀ। ਏਜੰਟ ਨੇ 8.20 ਲੱਖ ਰੁਪਏ ਦੀ ਪਹਿਲੀ ਕਿਸ਼ਤ ਲੈ ਕੇ ਉਨ੍ਹਾਂ ਦੇ ਪੁੱਤਰ ਨੂੰ ਰੂਸ ਭੇਜ ਦਿੱਤਾ, ਜਿੱਥੋਂ ਅੱਗੇ ਉਸ ਨੇ ਬੇਲਾਰੂਸ, ਲਿਥੂਆਨੀਆ, ਲਾਤਵੀਆ ਤੇ ਜਰਮਨੀ ਰਸਤੇ ਫਰਾਂਸ ਪਹੁੰਚਣਾ ਸੀ। ਇਸ ਦੌਰਾਨ ਫਰਵਰੀ ਮਹੀਨੇ ਪਰਿਵਾਰ ਨੂੰ ਸਾਗਰ ਦਾ ਫੋਨ ਆਇਆ ਕਿ ਉਹ ਬੇਲਾਰੂਸ ਵਿੱਚ ਹੈ। ਉਸ ਤੋਂ ਬਾਅਦ 6 ਮਹੀਨੇ ਬੀਤ ਗਏ ਨਾ ਤਾਂ ਉਸ ਦੇ ਪੁੱਤਰ ਦਾ ਕੋਈ ਫੋਨ ਆਇਆ ਅਤੇ ਨਾ ਹੀ ਉਸ ਬਾਰੇ ਕੋਈ ਗੱਲ ਸੁਣੀ ਹੈ। ਬੌਬੀ ਚੰਦ ਨੇ ਕਿਹਾ ਕਿ ਏਜੰਟਾਂ ਮੁਤਾਬਕ ਉਨ੍ਹਾਂ ਦਾ ਪੁੱਤਰ ਜਰਮਨੀ ਪੁਲੀਸ ਦੀ ਹਿਰਾਸਤ ਵਿਚ ਹੈ, ਪਰ ਉਸ ਦੇ ਦੋਸਤਾਂ ਨੇ ਦਾਅਵਾ ਕੀਤਾ ਕਿ ਫਰਾਂਸ ਤੱਕ ਦੇ ਸਫ਼ਰ ਦੌਰਾਨ ਲਾਤਵੀਆ ਵਿਚ ਬਰਫ਼ ’ਚ ਫ਼ਸਣ ਕਰਕੇ ਸਾਗਰ ਦੀ ਮੌਤ ਹੋ ਗਈ ਹੈ। ਪਰਿਵਾਰ ਨੇ ਦਿੱਲੀ ਵਿਚ ਲਾਤਵੀਆ ਦੂਤਾਵਾਸ ਨਾਲ ਸੰਪਰਕ ਕੀਤਾ ਤਾਂ ਪਤਾ ਲੱਗਾ ਕਿ ਉਥੋਂ ਦੀ ਪੁਲੀਸ ਨੂੰ ਬਰਫ਼ ਵਿਚੋਂ ਲਾਸ਼ ਬਰਾਮਦ ਹੋਈ ਹੈ ਜਿਸ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ। ਪਰਿਵਾਰ ਨੇ ਮੰਗ ਕੀਤੀ ਕਿ ਬਰਫ਼ ’ਚੋਂ ਮਿਲੀ ਲਾਸ਼ ਨਾਲ ਡੀਐੱਨਏ ਟੈਸਟ ਕਰਵਾਉਣ ਲਈ ਲੋੜੀਂਦੇ ਪ੍ਰਬੰਧ ਕੀਤੇ ਜਾਣ। ਪਰਿਵਾਰ ਨੇ ਏਜੰਟ ਖਿਲਾਫ਼ ਕਾਰਵਾਈ ਦੀ ਵੀ ਮੰਗ ਕੀਤੀ ਹੈ। ਪਰਿਵਾਰ ਮੁਤਾਬਕ ਇੱਕ ਵਾਰ ਡੀਐੱਨਏ ਟੈਸਟ ਕਰਕੇ ਵਿਦੇਸ਼ ਭੇਜਿਆ ਗਿਆ ਸੀ, ਪਰ ਕੁਝ ਤਕਨੀਕੀ ਕਾਰਨਾਂ ਕਰਕੇ ਉਹ ਵਾਪਸ ਆ ਗਿਆ। ਉਨ੍ਹਾਂ ਨੇ ਦੁਬਾਰਾ ਡੀਐੱਨਏ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਬੌਬੀ ਚੰਦ ਨੇ ਦੱਸਿਆ ਕਿ ਉਨ੍ਹਾਂ ਦੋ ਮਹੀਨੇ ਪਹਿਲਾਂ ਥਾਣਾ ਭੁਲੱਥ ਵਿਚ ਲਿਖਤੀ ਸ਼ਿਕਾਇਤ ਦਿੱਤੀ ਸੀ, ਪਰ ਅਜੇ ਤੱਕ ਕੋਈ ਸੁਣਵਾਈ ਨਹੀਂ ਹੋਈ। ਉੁਧਰ ਥਾਣਾ ਭੁਲੱਥ ਦੇ ਅਧਿਕਾਰੀਆਂ ਨੇ ਦੱਸਿਆ ਕਿ ਮਾਮਲਾ ਉੱਚ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

Advertisement
Advertisement
Advertisement
Advertisement
Scroll to Top