Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 7:28 pm

+91 90915 01313 , +91 90916 01313

punjabbanni@gmail.com
punjabbani@yahoo.com

ਬਾਲ ਮਜਦੂਰੀ ਨੂੰ ਰੋਕਣ ਲਈ ਕੀਤੀ ਗਈ ਵਿਸ਼ੇਸ ਚੈਕਿੰਗ : ਮੁਬੀਨ ਕੁਰੈਸ਼ੀ

ਬਾਲ ਮਜਦੂਰੀ ਨੂੰ ਰੋਕਣ ਲਈ ਕੀਤੀ ਗਈ ਵਿਸ਼ੇਸ ਚੈਕਿੰਗ : ਮੁਬੀਨ ਕੁਰੈਸ਼ੀ

ਬਾਲ ਮਜਦੂਰੀ ਨੂੰ ਰੋਕਣ ਲਈ ਕੀਤੀ ਗਈ ਵਿਸ਼ੇਸ ਚੈਕਿੰਗ : ਮੁਬੀਨ ਕੁਰੈਸ਼ੀ
ਕਿਹਾ, ਕਿ ਜ਼ਿਲ੍ਹੇ ਦੇ ਸਮੂਹ ਦੁਕਾਨਦਾਰ, ਘਰੇਲੂ ਤੇ ਵਪਾਰਿਕ ਇਕਾਈਆਂ ਦੇ ਮਾਲਕ 18 ਸਾਲ ਤੋਂ ਛੋਟੀ ਉਮਰ ਦੇ ਬੱਚਿਆਂ ਤੋਂ ਕੰਮ ਕਰਵਾਉਂਣ ਤੋਂ ਗੁਰੇਜ ਕਰਨ : ਮੁਹੰਮਦ ਇਸਮਾਈਲ ਏਸ਼ੀਆ
ਮਾਲੇਰਕੋਟਲਾ : ਨੈਸ਼ਨਲ ਕਮਿਸ਼ਨਰ ਫਾਰ ਪ੍ਰੋਟੈਕਸ਼ਨ ਆਫ ਚਾਇਲਡ ਰਾਈਟਸ (ਐਨ.ਸੀ.ਪੀ.ਸੀ.ਆਰ) ਅਤੇ ਡਿਪਟੀ ਕਮਿਸ਼ਨਰ ਡਾ ਪੱਲਵੀ ਦੀਆਂ ਹਦਾਇਤਾਂ ਤੇ ਜ਼ਿਲ੍ਹੇ ਵਿੱਚ ਬਾਲ ਅਤੇ ਕਿਸ਼ੋਰ ਮਜ਼ਦੂਰਾਂ ਦੀ ਸੁਰੱਖਿਆ ਤੇ ਮੁੜ ਵਸੇਬਾ ਨੂੰ ਯਕੀਨੀ ਬਣਾਉਣ ਅਤੇ ਬਾਲ ਮਜਦੂਰੀ ਨੂੰ ਰੋਕਣ ਲਈ ਵਿਸ਼ੇਸ ਚੈਕਿੰਗ ਮੁਹਿੰਮ ਆਰੰਭੀ ਗਈ। ਬਾਲ ਸੁਰੱਖਿਆ ਅਫਸਰ ਮੁਬੀਨ ਕੁਰੈਸ਼ੀ ਨੇ ਦੱਸਿਆ ਕਿ ਦਿੱਲੀ ਗੇਟ, ਸੁਨਾਮੀ ਗੇਟ ਮਾਰਕੀਟ ,ਕਮਲ ਸਿਨਮਾ ਰੋਡ ਉੱਤੇ ਮਸ਼ਹੂਰ ਮਿਠਾਈ ਦੇ ਦੁਕਾਨਾਂ ਤੇ, ਕੇਲੋ ਗੇਟ ਦੇ ਅੰਦਰ ਲੱਗਣ ਵਾਲੇ ਹੋਟਲ ਤੇ ਢਾਬੇ, ਲੋਹਾ ਬਾਜ਼ਾਰ ਲੋਹੇ ਦੀਆਂ ਦੁਕਾਨਾਂ,ਲਾਲ ਬਾਜ਼ਾਰ, ਮੋਤੀ ਬਾਜ਼ਾਰ ਆਦਿ ਵਿਖੇ ਸਥਿਤ ਛੋਟੇ ਅਤੇ ਵੱਡੇ ਵਪਾਰਿਕ ਇਕਾਈਆਂ ਤੋਂ ਇਲਾਵਾ ਮਸ਼ਹੂਰ ਦੁਕਾਨਾਂ ਤੇ ਜਾ ਕੇ ਉਨ੍ਹਾਂ ਦੇ ਮਾਲਕਾਂ ਨੂੰ ਬਾਲ ਮਜ਼ਦੂਰੀ ਦੀ ਰੋਕਥਾਮ ਅਤੇ ਬੱਚਿਆਂ ਦੇ ਪੁਨਰਵਾਸ ਅਤੇ ਉਨ੍ਹਾਂ ਦੇ ਅਧਿਕਾਰਾਂ ਪ੍ਰਤੀ ਜਾਗਰੂਕ ਕੀਤਾ। ਇਸ ਮੌਕੇ ਉਨ੍ਹਾਂ ਨਾਲ ਸਮਾਜ ਸੇਵਕ ਗੁਰਜੰਟ ਸਿੰਘ ਅਤੇ ਪੁਲਿਸ ਪਾਰਟੀ ਮੌਜੂਦ ਸੀ । ਉਨ੍ਹਾਂ ਇਸ ਮੌਕੇ ਦੁਕਾਨਦਾਰਾਂ, ਠੇਲਿਆਂ ਅਤੇ ਰੇਹੜੀਆਂ ਵਾਲਿਆਂ ਨੂੰ ਵੀ ਜਾਗਰੂਕ ਕੀਤਾ। ਉਨ੍ਹਾਂ ਦੇ ਦੁਕਾਨਾਂ ਦੇ ਮਾਲਕਾਂ ਨੂੰ ਸੁਚੇਤ ਕੀਤਾ ਗਿਆ ਕਿ 18 ਸਾਲ ਤੋਂ ਘੱਟ ਕਿਸੇ ਬੱਚੇ ਤੋਂ ਕੰਮ ਨਹੀਂ ਕਰਵਾਇਆ ਜਾ ਸਕਦਾ ਹੈ । ਇਨ੍ਹਾਂ ਤੋਂ ਕੰਮ ਕਰਵਾਉਣਾ ਇੱਕ ਸਜਾ ਯੋਗ ਅਪਰਾਧ ਹੈ। ਕਿਸੇ ਵੀ ਬਾਲ ਨੂੰ ਕੰਮ ਤੇ ਨਹੀਂ ਰੱਖਿਆ ਜਾ ਸਕਦਾ । ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀ ਚੈਕਿੰਗ ਤੇ ਜਾਗਰੂਕਤਾ ਮੁਹਿੰਮ ਭਵਿੱਖ ਵਿੱਚ ਜਾਰੀ ਰਹੇਗੀ । ਇਸ ਮੌਕੇ ਉਨ੍ਹਾਂ ਬਾਲ ਮਜੂਦਰਾਂ ਦੇ ਪੁਨਰਵਾਸ ਅਤੇ ਰੀਹੈਬਿਲੀਟੇਸ਼ਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਅਤੇ ਉਨ੍ਹਾਂ ਦੱਸਿਆ ਕਿ ਅਜਿਹੇ ਬੱਚਿਆਂ ਦੇ ਚੰਗੇ ,ਉਜਵਲ ਅਤੇ ਸੁਨਿਹਰੇ ਭਵਿੱਖ ਲਈ ਪੜ੍ਹਾਈ ਨਾਲ ਜੋੜ੍ਹਨ ਦੇ ਉਪਰਾਲੇ ਕੀਤੇ ਜਾਂਦੇ ਹਨ ਤਾਂ ਜੋ ਉਹ ਵੱਡੇ ਹੋਕੇ ਆਤਮ ਨਿਰਭਰ ਬਣ ਸਕਣ। ਬਾਲ ਸੁਰੱਖਿਆ ਅਫਸਰ ਵੱਲੋਂ ਦੁਕਾਨਦਾਰਾਂ ਨੂੰ ਸੰਦੇਸ਼ ਦਿੱਤਾ ਗਿਆ ਕਿ ਗਰਮੀ/ਸਰਦੀ ਦੀਆਂ ਛੁੱਟੀਆਂ,ਤਿਉਹਾਰ ਦੇ ਸੀਜਣ ਦੌਰਾਨ ਅਕਸਰ ਦੁਕਾਨਾਂ ਤੇ ਬੱਚਿਆਂ ਦੇ ਮਾਪੇ ਉਨ੍ਹਾਂ ਨੂੰ ਕੰਮ ਕਰਨ ਲਈ ਛੱਡ ਜਾਂਦੇ ਹਨ । ਵਿਭਾਗ ਦੀਆਂ ਹਦਾਇਤਾਂ ਅਨੁਸਾਰ ਬਾਲ ਬੱਚਿਆਂ ਤੋਂ ਕੰਮ ਨਹੀਂ ਕਰਵਾਇਆ ਜਾ ਸਕਦਾ । ਉਨ੍ਹਾਂ ਜ਼ਿਲ੍ਹੇ ਦੇ ਸਮੂਹ ਦੁਕਾਨਦਾਰਾਂ, ਘਰੇਲੂ ਤੇ ਵਪਾਰਿਕ ਇਕਾਈਆਂ ਦੇ ਮਾਲਕਾਂ ਨੂੰ ਹਦਾਇਤ ਕੀਤੀ ਕਿ ਉਹ ਛੋਟੀ ਉਮਰ ਦੇ ਬੱਚਿਆਂ ਤੋਂ ਕੰਮ ਕਰਵਾਉਂਣ ਤੋਂ ਗੁਰੇਜ ਕਰਨ । ਉਨ੍ਹਾਂ ਹੋਰ ਕਿਹਾ ਕਿ ਆਉਂਦੇ ਦਿਨਾਂ ਵਿੱਚ ਜ਼ਿਲ੍ਹੇ ਵਿੱਚ ਚੈਕਿੰਗ ਮੁਹਿੰਮ ਇਸੇ ਤਰ੍ਹਾਂ ਜਾਰੀ ਰਹੇਗੀ, ਜੇਕਰ 18 ਸਾਲ ਤੋਂ ਘੱਟ ਉਮਰ ਦੇ ਬੱਚੇ ਕੰਮ ਕਰਦੇ ਪਾਏ ਗਏ ਤਾਂ ਉਨ੍ਹਾਂ ਵਿਰੁੱਧ ਸ਼ਖਤ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਵੇਗਾ ।

Advertisement
Advertisement
Advertisement
Advertisement
Scroll to Top