Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 8:03 pm

+91 90915 01313 , +91 90916 01313

punjabbanni@gmail.com
punjabbani@yahoo.com

ਫਿਲਮ ’ਐਮਰਜੰਸੀ’ ਉੱਪਰ ਰੋਕ ਲੱਗੇ : ਭਾਈ ਸਰਬਜੀਤ ਸਿੰਘ ਖਾਲਸਾ

ਫਿਲਮ ’ਐਮਰਜੰਸੀ’ ਉੱਪਰ ਰੋਕ ਲੱਗੇ : ਭਾਈ ਸਰਬਜੀਤ ਸਿੰਘ ਖਾਲਸਾ

ਫਿਲਮ ’ਐਮਰਜੰਸੀ’ ਉੱਪਰ ਰੋਕ ਲੱਗੇ : ਭਾਈ ਸਰਬਜੀਤ ਸਿੰਘ ਖਾਲਸਾ
ਫਰੀਦਕੋਟ : ਨਵੀਂ ਫਿਲਮ ‘ਐਮਰਜੈਂਸੀ’ ਵਿਚ ਸਿੱਖਾਂ ਨੂੰ ਗਲਤ ਢੰਗ ਨਾਲ ਪੇਸ਼ ਕਰਨ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ ਜਿਸ ਨਾਲ ਸਮਾਜ ਅੰਦਰ ਅਮਨ-ਕਾਨੂੰਨ ਦੀ ਸਥਿਤੀ ਖਰਾਬ ਹੋਣ ਦਾ ਖਦਸ਼ਾ ਹੈ, ਜੇਕਰ ਇਸ ਫਿਲਮ ਅੰਦਰ ਸਿੱਖਾਂ ਨੂੰ ਵੱਖਵਾਦੀ ਜਾਂ ਦਹਿਸ਼ਤਗਰਦ ਵਜੋਂ ਫਿਲਮਾਇਆ ਗਿਆ ਹੈ ਤਾਂ ਇਹ ਇਕ ਗਹਿਰੀ ਸਾਜ਼ਿਸ਼ ਹੈ। ਸਿੱਖਾਂ ਪ੍ਰਤੀ ਹੋਰਨਾਂ ਕੌਮਾਂ ਅੰਦਰ ਨਫਰਤ ਪੈਦਾ ਕਰਨ ਲਈ ਇਹ ਫਿਲਮ ਇਕ ਮਨੋਵਿਗਿਆਨਕ ਹਮਲਾ ਹੈ ਜਿਸ ਉੱਪਰ ਸਰਕਾਰ ਨੂੰ ਅਗਾਊਂ ਨੋਟਿਸ ਲੈਂਦਿਆਂ ਰੋਕ ਲਗਾਉਣੀ ਚਾਹੀਦੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਐਮ.ਪੀ. ਭਾਈ ਸਰਬਜੀਤ ਸਿੰਘ ਖਾਲਸਾ ਮਲੋਆ ਵੱਲੋਂ ਇਕ ਪ੍ਰੈਸ ਬਿਆਨ ਰਾਹੀਂ ਕੀਤਾ ਗਿਆ।
ਐਮ.ਪੀ. ਭਾਈ ਖਾਲਸਾ ਨੇ ਕਿਹਾ ਕਿ ਦੇਸ਼ ਅੰਦਰ ਸਿੱਖਾਂ ਉੱਪਰ ਨਫਰਤੀ ਹਮਲੇ ਹੋਣ ਦੀਆਂ ਖਬਰਾਂ ਅਕਸਰ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ, ਅਜਿਹੇ ਵਿਚ ਇਹ ਫਿਲਮ ਸਿੱਖਾਂ ਪ੍ਰਤੀ ਨਫਰਤ ਫੈਲਾਉਣ ਦਾ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਸਿੱਖਾਂ ਨੇ ਇਸ ਦੇਸ਼ ਲਈ ਵੱਡੀਆਂ ਕੁਰਬਾਨੀਆਂ ਕੀਤੀਆਂ ਹਨ ਜਿਨ੍ਹਾਂ ਨੂੰ ਫਿਲਮਾਂ ਰਾਹੀਂ ਪੂਰੀ ਤਰ੍ਹਾਂ ਉਜਾਗਰ ਨਹੀਂ ਕੀਤਾ ਗਿਆ ਪ੍ਰੰਤੂ ਸਿੱਖਾਂ ਨੂੰ ਬਦਨਾਮ ਕਰਨ ਦੀ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਮਾਜ ਅੰਦਰ ਭਾਈਚਾਰਕ ਸਾਂਝ ਅਤੇ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਇਤਰਾਜਯੋਗ ਫਿਲਮਾਂ ਜਾਂ ਗੀਤਾਂ ਉੱਪਰ ਪਾਬੰਧੀ ਲੱਗਣੀ ਚਾਹੀਦੀ ਹੈ। ਉਨ੍ਹਾਂ ਸਮਾਜ ਅੰਦਰ ਸਦਭਾਵਨਾ ਤੇ ਸ਼ਾਂਤੀ ਕਾਇਮ ਰੱਖਣ ਦੀ ਵਚਨਬੱਧਤਾ ਪ੍ਰਗਟਾਉਂਦਿਆਂ ਕਿਹਾ ਕਿ ਉਹ ਸਮਾਜ ਵਿਰੋਧੀ ਕਾਰਵਾਈਆਂ ਰੋਕਣ ਲਈ ਹਮੇਸ਼ਾ ਦ੍ਰਿੜ੍ਹ ਹਨ।

Advertisement
Advertisement
Advertisement
Advertisement
Scroll to Top