Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 8:06 pm

+91 90915 01313 , +91 90916 01313

punjabbanni@gmail.com
punjabbani@yahoo.com

ਅੰਮ੍ਰਿਤਸਰ ਵਿੱਚ ਦੇਰ ਰਾਤ ਵਾਲਮੀਕੀ ਸਮਾਜ ਦੇ ਆਗੂ ਦੇ ਘਰ ਦੇ ਬਾਹਰ ਗੋਲੀਆਂ ਚਲਾਈਆਂ ਗਈਆਂ

ਅੰਮ੍ਰਿਤਸਰ ਵਿੱਚ ਦੇਰ ਰਾਤ ਵਾਲਮੀਕੀ ਸਮਾਜ ਦੇ ਆਗੂ ਦੇ ਘਰ ਦੇ ਬਾਹਰ ਗੋਲੀਆਂ ਚਲਾਈਆਂ ਗਈਆਂ

ਅੰਮ੍ਰਿਤਸਰ ਵਿੱਚ ਦੇਰ ਰਾਤ ਵਾਲਮੀਕੀ ਸਮਾਜ ਦੇ ਆਗੂ ਦੇ ਘਰ ਦੇ ਬਾਹਰ ਗੋਲੀਆਂ ਚਲਾਈਆਂ ਗਈਆਂ
ਅੰਮ੍ਰਿਤਸਰ : ਪੰਜਾਬ ਦੇ ਸ਼ਹਿਰ ਅੰਮ੍ਰਿਤਸਰ ਦੇ ਬਟਾਲਾ ਰੋਡ ਤੇ ਰਜਿੰਦਰ ਨਗਰ ਇਲਾਕੇ ਦੇ ਵਿੱਚ ਦੇਰ ਰਾਤ ਇੱਕ ਵਾਲਮੀਕੀ ਸਮਾਜ ਦੇ ਆਗੂ ਦੇ ਘਰ ਦੇ ਬਾਹਰ ਗੋਲੀਆਂ ਚਲਾਈਆਂ ਗਈਆਂ । ਦੱਸਿਆ ਜਾ ਰਿਹਾ ਹੈ ਕਿ ਪਹਿਲਾਂ ਵੀ ਵਾਲਮੀਕ ਸਮਾਜ ਦੇ ਆਗੂ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਸਨ ਤੇ ਦੇਰ ਰਾਤ ਦੋ ਮੋਟਰਸਾਈਕਲ ਤੇ ਸਵਾਰ ਨੌਜਵਾਨਾਂ ਵੱਲੋਂ ਉਸਦੇ ਘਰ ਦੇ ਬਾਹਰ ਗੋਲੀ ਚਲਾਈ ਗਈ ।ਵਾਲਮੀਕੀ ਸਮਾਜ ਦੇ ਆਗੂ ਪੀੜਿਤ ਪ੍ਰਦੀਪ ਗੱਬਰ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਉਹਨਾਂ ਨੂੰ ਪਿਛਲੇ ਕਾਫੀ ਸਮੇਂ ਤੋਂ ਜਾਨੋ ਮਾਰਨ ਦੀਆਂ ਧਮਕੀਆਂ ਆ ਰਹੀਆਂ ਹਨ। ਵਾਲਮੀਕਿ ਸਮਾਜ ਦੇ ਆਗੂ ਪੀੜਿਤ ਪ੍ਰਦੀਪ ਗੱਬਰ ਦੇ ਘਰ ਪਹੁੰਚਣੇ ਸ਼ੁਰੂ ਹੋ ਗਏ ਤੇ ਉਹਨਾਂ ਨੇ ਪੁਲਿਸ ਕਮਿਸ਼ਨਰ ਕੋਲੋਂ ਸਖਤ ਤੋਂ ਸਖਤ ਕਾਰਵਾਈ ਕਰਦੇ ਹੋਏ ਪ੍ਰਦੀਪ ਗੱਬਰ ਲਈ ਸੁਰੱਖਿਆ ਦੀ ਮੰਗ ਕੀਤੀ ਹੈ।ਪੁਲਸ ਚੌਂਕੀ ਵਿਜੇ ਨਗਰ ਦੇ ਪੁਲਿਸ ਅਧਿਕਾਰੀ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਦੇਰ ਰਾਤ ਰਜਿੰਦਰ ਨਗਰ ਇਲਾਕੇ ਦੇ ਵਿੱਚ ਵਾਲਮੀਕਿ ਸਮਾਜ ਦੇ ਆਗੂ ਪ੍ਰਦੀਪ ਕਬਰ ਦੇ ਘਰ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ ਅਤੇ ਆਲੇ ਦੁਆਲੇ ਦੇ ਸੀਸੀਟੀਵੀ ਕੈਮਰੇ ਖੰਗਾਲ ਕੇ ਜਾਂਚ ਕਰਨ ਤੋਂ ਬਾਅਦ ਜਲਦੀ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ।

Advertisement
Advertisement
Advertisement
Advertisement
Scroll to Top