ਕਾਂਗਰਸ ਦੇ ਸੀਨੀਅਰ ਨੇਤਾ ਦਿਗੀਵਜੇ ਸਿੰਘ ਹੋਏ ਕੋਰੋਨਾ ਪਾਜ਼ੀਟਿਵ

ਦੁਆਰਾ: Punjab Bani ਪ੍ਰਕਾਸ਼ਿਤ :Tuesday, 20 August, 2024, 01:21 PM

ਕਾਂਗਰਸ ਦੇ ਸੀਨੀਅਰ ਨੇਤਾ ਦਿਗੀਵਜੇ ਸਿੰਘ ਹੋਏ ਕੋਰੋਨਾ ਪਾਜ਼ੀਟਿਵ
ਨਵੀਂ ਦਿੱਲੀ : ਭਾਰਤ ਦੀ ਇਤਿਹਾਸਕ ਸਿਆਸੀ ਪਾਰਟੀ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਦਿਗਵਿਜੇ ਸਿੰਘ ਕੋਰੋਨਾ ਪਾਜ਼ੀਟਿਵ ਹੋ ਗਏ ਹਨ। ਉਨ੍ਹਾਂ ਨੇ ਖੁਦ ਸੋਸ਼ਲ ਮੀਡੀਆ ਪਲੇਟਫਾਰਮ ਐਕਸ `ਤੇ ਇਹ ਜਾਣਕਾਰੀ ਦਿੱਤੀ ਹੈ। ਰਾਜ ਸਭਾ ਸਾਂਸਦ ਸਿੰਘ ਨੇ ਲਿਖਿਆ, ਮੇਰਾ ਕੋਰੋਨਾ ਟੈਸਟ ਪਾਜ਼ੀਟਿਵ ਆਇਆ ਹੈ। ਮੈਨੂੰ 5 ਦਿਨ ਆਰਾਮ ਕਰਨ ਲਈ ਕਿਹਾ ਗਿਆ ਹੈ। ਇਸ ਲਈ ਮੈਂ ਕੁਝ ਸਮੇਂ ਲਈ ਨਹੀਂ ਮਿਲ ਸਕਾਂਗਾ, ਜਿਸ ਲਈ ਮੈਨੂ ਮੁਆਫ ਕੀਤਾ ਜਾਵੇ।