ਲੁਧਿਆਣਾ ਸਿਵਲ ਹਸਪਤਾਲ ਵਿਚ ਦੋ ਗਰੁੱਪ ਹੋਏ ਆਹਮੋ ਸਾਹਮਣੇ

ਦੁਆਰਾ: Punjab Bani ਪ੍ਰਕਾਸ਼ਿਤ :Tuesday, 20 August, 2024, 01:48 PM

ਲੁਧਿਆਣਾ ਸਿਵਲ ਹਸਪਤਾਲ ਵਿਚ ਦੋ ਗਰੁੱਪ ਹੋਏ ਆਹਮੋ ਸਾਹਮਣੇ
ਲੁਧਿਆਣਾ : ਪੰਜਾਬ ਦੇ ਪ੍ਰਸਿੱਧ ਸ਼ਹਿਰ ਲੁਧਿਆਣਾ ਦੇ ਸਿਵਲ ਹਸਪਤਾਲ ਸੋਮਵਾਰ ਦੀ ਰਾਤ ਕਰੀਬ 10 ਵਜੇ ਹਸਪਤਾਲ ਦੇ ਐਮਰਜੈਂਸੀ ਰੂਮ ਵਿੱਚ ਦੋ ਧਿਰਾਂ ਆਹਮੋ-ਸਾਹਮਣੇ ਹੋ ਗਈਆਂ। ਕਾਫੀ ਮੁਸ਼ੱਕਤ ਤੋਂ ਬਾਅਦ ਪੁਲਿਸ ਮੁਲਾਜ਼ਮਾਂ ਨੇ ਕਿਸੇ ਤਰ੍ਹਾਂ ਦੋਵੇਂ ਧਿਰਾਂ ਨੂੰ ਐਮਰਜੈਂਸੀ ਵਾਰਡ ਦੇ ਬਾਹਰ ਕੱਢਿਆ।ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਅਮਰਪੁਰਾ ਸੈਂਸੀ ਵਿੱਚ ਆਪਣੀ ਲੜਕੀ ਦੇ ਰਿਸ਼ਤੇ ਨੂੰ ਲੈ ਕੇ ਦੋ ਧਿਰਾਂ ਆਪਸ ਵਿੱਚ ਭਿੜ ਗਈਆਂ। ਜਿਸ `ਚ ਇੱਕ ਧਿਰ ਨੇ ਦੂਜੇ `ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਬੇਟੀ ਦੇ ਪੱਖ ਤੋਂ ਓਮਪ੍ਰਕਾਸ਼ ਨੇ ਦੱਸਿਆ ਕਿ ਉਸ ਦੀ ਧੀ ਦਾ ਰਿਸ਼ਤਾ 3 ਸਾਲ ਪਹਿਲਾਂ ਹੋਇਆ ਸੀ।ਓਮ ਪ੍ਰਕਾਸ਼ ਦਾ ਕਹਿਣਾ ਹੈ ਕਿ ਕਰੀਬ ਇੱਕ ਸਾਲ ਪਹਿਲਾਂ ਪਵਨ ਅਤੇ ਉਸਦੇ ਪਰਿਵਾਰ ਨੇ ਰਿਸ਼ਤਾ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਇਸ ਗੱਲ ਨੂੰ ਲੈ ਕੇ ਦੋਵਾਂ ਪਰਿਵਾਰਾਂ ਵਿੱਚ ਦੁਸ਼ਮਣੀ ਚੱਲ ਰਹੀ ਸੀ। ਓਮ ਪ੍ਰਕਾਸ਼ ਸੋਮਵਾਰ ਦੇਰ ਸ਼ਾਮ ਆਪਣੇ ਪਰਿਵਾਰ ਨਾਲ ਬੈਠਾ ਸੀ ਤੇ ਇਸੇ ਦੌਰਾਨ ਲੜਕੇ ਦਾ ਪਰਿਵਾਰ ਉਹਨਾਂ ਨੇ ਘਰ ਆ ਕੇ ਉਹਨਾਂ ਨੂੰ ਗਾਲ੍ਹਾਂ ਕੱਢਣ ਲੱਗਾ। ਉਸ ਨੇ ਕੁਝ ਨੌਜਵਾਨ ਵੀ ਸਨ, ਜਦੋਂ ਲੜਕੀ ਦੇ ਪਰਿਵਾਰ ਨੇ ਇਸ ਦਾ ਵਿਰੋਧ ਕੀਤਾ ਤਾਂ ਉਹਨਾਂ ਨੇ ਤੇਜ਼ਧਾਰ ਹਥਿਆਰਾਂ ਨੂੰ ਉਹਨਾਂ ’ਤੇ ਹਮਲਾ ਕਰ ਦਿੱਤਾ ਤੇ ਕਈ ਲੋਕਾਂ ਨੂੰ ਜ਼ਖ਼ਮੀ ਕਰ ਦਿੱਤਾ।ਦੂਸਰੀ ਧਿਰ ਦੇ ਪਵਨ ਦੇ ਭਰਾ 24 ਸਾਲਾ ਅਮਨ ਨੇ ਦੱਸਿਆ ਕਿ ਰਿਸ਼ਤੇ ਨੂੰ ਲੈ ਕੇ ਦੋਵਾਂ ਧਿਰਾਂ ਵਿੱਚ ਆਪਸੀ ਦੁਸ਼ਮਣੀ ਚੱਲ ਰਹੀ ਹੈ। ਸੋਮਵਾਰ ਦੇਰ ਰਾਤ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਆ ਕੇ ਘਰ `ਤੇ ਹਮਲਾ ਕਰ ਦਿੱਤਾ। ਜਿਸ `ਚ ਉਹ ਖੁਦ ਅਮਨ, ਮਾਂ ਪਠਾਨੀ ਭੈਣ ਨੀਤੂ ਜ਼ਖਮੀ ਹੋ ਗਏ। ਜਦੋਂ ਦੋਵੇਂ ਧਿਰਾਂ ਮੈਡੀਕਲ ਕਰਵਾਉਣ ਲਈ ਸਿਵਲ ਹਸਪਤਾਲ ਆਈਆਂ। ਫਿਰ ਸਿਵਲ ਕੇਸ ਨੂੰ ਲੈ ਕੇ ਦੋਵਾਂ ਧਿਰਾਂ ਵਿੱਚ ਜ਼ਬਰਦਸਤ ਲੜਾਈ ਹੋਈ। ਮੌਕੇ ’ਤੇ ਪੁੱਜੇ ਸਿਵਲ ਹਸਪਤਾਲ ਪੁਲਿਸ ਚੌਕੀ ਦੇ ਇੰਚਾਰਜ ਨੇ ਦੱਸਿਆ ਕਿ ਦੋਵਾਂ ਧਿਰਾਂ ਵਿੱਚ ਪਹਿਲਾਂ ਵੀ ਉਨ੍ਹਾਂ ਦੇ ਇਲਾਕੇ ਵਿੱਚ ਲੜਾਈ ਹੋਈ ਸੀ। ਇਸ ਤੋਂ ਬਾਅਦ ਹਸਪਤਾਲ `ਚ ਵੀ ਹੰਗਾਮਾ ਹੋ ਗਿਆ। ਇਹ ਮਾਮਲਾ ਉੱਚ ਅਧਿਕਾਰੀਆਂ ਦੇ ਧਿਆਨ ਵਿੱਚ ਵੀ ਲਿਆਂਦਾ ਜਾਵੇਗਾ ਤਾਂ ਜੋ ਹਸਪਤਾਲ ਵਿੱਚ ਪੁਲਿਸ ਦੀ ਨਫਰੀ ਵਧਾਈ ਜਾ ਸਕੇ।