ਪਿੰਡ ਬਾਰਨ ਵਿਚ ਦੇਰ ਰਾਤ ਦੋ ਧਿਰਾਂ ਵਿਚਾਲੇ ਹੋਈ ਖੂਨੀ ਝੜਪ ਇਕ ਦੀ ਮੌਤ

ਦੁਆਰਾ: Punjab Bani ਪ੍ਰਕਾਸ਼ਿਤ :Tuesday, 20 August, 2024, 02:49 PM

ਪਿੰਡ ਬਾਰਨ ਵਿਚ ਦੇਰ ਰਾਤ ਦੋ ਧਿਰਾਂ ਵਿਚਾਲੇ ਹੋਈ ਖੂਨੀ ਝੜਪ ਇਕ ਦੀ ਮੌਤ
ਬਾਰਨ : ਸ਼ਾਹੀ ਸ਼ਹਿਰ ਪਟਿਆਲਾ ਦੇ ਪਿੰਡ ਬਾਰਨ ਵਿੱਚ ਦੇਰ ਰਾਤ ਦੋ ਧਿਰਾਂ ਵਿਚਾਲੇ ਖੂਨੀ ਝੜਪ ਹੋ ਗਈ, ਇਸ ਖੂਨੀ ਝੜਪ ਦੌਰਾਨ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਮ੍ਰਿਤਕ ਦੇ ਪਿਤਾ ਗੰਭੀਰ ਜ਼ਖ਼ਮੀ ਹਨ ਜੋ ਕਿ ਸਰਕਾਰੀ ਰਜਿੰਦਰਾ ਹਸਪਤਾਲ ਵਿੱਚ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਿਹਾ ਹੈ। ਜਾਣਕਾਰੀ ਮੁਤਾਬਿਕ ਇਹ ਖੂਨੀ ਝੜਪ ਪੁਰਾਣੀ ਰੰਜਿਸ਼ ਦੇ ਚੱਲਦਿਆਂ ਹੋਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਵਿਕਰਮਜੀਤ ਸਿੰਘ ਵੱਜੋਂ ਹੋਈ ਹੈ, ਜੋ ਕਿ 25 ਸਾਲ ਸੀ। ਮ੍ਰਿਤਕ ਦੀ ਮਾਤਾ ਨੇ ਦੱਸਿਆ ਕਿ ਬੀਤੇ ਦਿਨ ਉਸਦੇ ਪੁੱਤਰ ਵਿਕਰਮਜੀਤ ਸਿੰਘ ਦਾ 25ਵਾਂ ਜਨਮਦਿਨ ਸੀ ਅਤੇ ਉਹ ਜਦੋਂ ਘਰ ਆਇਆ ਤਾਂ ਉਹਨਾਂ ਦੇ ਗੁਆਢੀਆਂ ਨਾਲ ਉਹਨਾਂ ਦਾ ਝਗੜਾ ਹੋ ਗਿਆ। ਇਸ ਝਗੜੇ ਦੌਰਾਨ ਉਹਨਾਂ ਨੇ ਉਸਦੇ ਪੁੱਤਰ ਦੇ ਸਿਰ ਦੇ ਵਿੱਚ ਕੁਹਾੜੇ ਅਤੇ ਇੱਟਾਂ ਰੋੜਿਆਂ ਦੇ ਨਾਲ ਹਮਲਾ ਕਰ ਦਿੱਤਾ, ਜਿਸ ਤੋਂ ਬਾਅਦ ਉਸ ਦੀ ਮੌਤ ਹੋ ਗਈ।ਮ੍ਰਿਤਕ ਨੌਜਵਾਨ ਬਿਕਰਮਜੀਤ ਦੀ ਮ੍ਰਿਤਕ ਦੇਹ ਪਟਿਆਲਾ ਦੇ ਰਜਿੰਦਰਾ ਹਸਪਤਾਲ ਦੀ ਮੋਰਚਰੀ ਦੇ ਵਿੱਚ ਰੱਖੀ ਗਈ ਹੈ, ਜਿੱਥੇ ਉਸਦਾ ਪੋਸਟਮਾਰਟਮ ਹੋਵੇਗਾ ਅਤੇ ਉਸਦੇ ਪਿਤਾ ਵੀ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੇ ਹਨ, ਕਿਉਂਕਿ ਉਹ ਵੀ ਇਸ ਲੜਾਈ ਦੇ ਵਿੱਚ ਗੰਭੀਰ ਹਾਲਤ ਦੇ ਵਿੱਚ ਜ਼ਖ਼ਮੀ ਹੋ ਗਏ ਸਨ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਤੇ ਤਫ਼ਦੀਸ਼ ਜਾਰੀ ਹੈ।