ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਲਈ ਚੋਣ ਕਮਿਸ਼ਨ ਕੀਤਾ ਨੋਟਫਿਕੇਸ਼ਨ ਜਾਰੀ

ਦੁਆਰਾ: Punjab Bani ਪ੍ਰਕਾਸ਼ਿਤ :Tuesday, 20 August, 2024, 02:05 PM

ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਲਈ ਚੋਣ ਕਮਿਸ਼ਨ ਕੀਤਾ ਨੋਟਫਿਕੇਸ਼ਨ ਜਾਰੀ
ਨਵੀਂ ਦਿੱਲੀ : ਚੋਣ ਕਮਿਸ਼ਨ ਨੇ ਮੰਗਲਵਾਰ ਨੂੰ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ, ਜਿਸ ਦੇ ਨਾਲ ਹੀ ਨਾਮਜ਼ਦਗੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਜੰਮੂ-ਕਸ਼ਮੀਰ `ਚ 90 ਮੈਂਬਰੀ ਵਿਧਾਨ ਸਭਾ ਲਈ ਤਿੰਨ ਪੜਾਵਾਂ `ਚ ਚੋਣਾਂ ਹੋਣੀਆਂ ਹਨ, ਜਿਸ ਦੇ ਪਹਿਲੇ ਪੜਾਅ `ਚ 24 ਸੀਟਾਂ `ਤੇ ਵੋਟਿੰਗ ਹੋਵੇਗੀ। ਗਜ਼ਟ `ਚ ਜਾਰੀ ਨੋਟੀਫਿਕੇਸ਼ਨ ਮੁਤਾਬਕ ਪਹਿਲੇ ਪੜਾਅ ਦੀਆਂ ਚੋਣਾਂ ਲਈ ਨਾਮਜ਼ਦਗੀਆਂ ਮੰਗਲਵਾਰ 27 ਅਗਸਤ ਤੱਕ ਭਰੀਆਂ ਜਾ ਸਕਦੀਆਂ ਹਨ। ਨਾਮਜ਼ਦਗੀ ਪੱਤਰਾਂ ਦੀ ਸਮੀਖਿਆ 28 ਅਗਸਤ ਨੂੰ ਹੋਵੇਗੀ ਅਤੇ 30 ਅਗਸਤ ਤੱਕ ਨਾਮ ਵਾਪਸ ਲਏ ਜਾ ਸਕਦੇ ਹਨ। ਪਹਿਲੇ ਪੜਾਅ ਦੀ ਵੋਟਿੰਗ ਬੁੱਧਵਾਰ 18 ਸਤੰਬਰ ਨੂੰ ਹੋਵੇਗੀ। ਤਿੰਨਾਂ ਗੇੜਾਂ ਦੀਆਂ ਵੋਟਾਂ ਦੀ ਗਿਣਤੀ 4 ਅਕਤੂਬਰ ਨੂੰ ਹੋਵੇਗੀ।