Breaking News ਪਟਿਆਲਾ ਪੁਲਿਸ ਨੇ ਰਾਤ ਸਮੇਂ ਗਸ਼ਤ ਕਰਕੇ ਨੱਪੀ ਅਪਰਾਧੀਆਂ ਦੀ ਪੈੜਖ਼ਾਲਸਾ ਅਕਾਲ ਪੁਰਖ਼ ਕੀ ਫ਼ੌਜ ਸੁਸਾਇਟੀ ਨੇ ਵਿਸਾਖੀ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਹੋਤੀ ਮਰਦਾਨ ਸਾਹਿਬ ਤੋਂ ਨਗਰ ਕੀਰਤਨ ਸਜਾਇਆਜੇਕਰ ਤਰੱਕੀ ਕਰਨੀ ਹੈ ਤਾਂ ਮਾਤਾ ਪਿਤਾ ਅਤੇ ਅਧਿਆਪਕਾਂ ਦਾ ਸਨਮਾਨ ਕਰੋ : ਕੁਲਤਾਰ ਸਿੰਘ ਸੰਧਵਾਂਪੰਜਾਬੀ ਯੂਨੀਵਰਸਿਟੀ ਦਾ ਨਾਮ ਅਤੇ ਲੋਗੋ ਵਰਤ ਕੇ ਕੁੱਝ ਵੈਬਸਾਈਟਾਂ ਦਾਖ਼ਲਿਆਂ ਲਈ ਕਰ ਰਹੀਆਂ ਹਨ ਗੁਮਰਾਹਪੀ. ਐਸ. ਪੀ. ਸੀ. ਐਲ. ਨੇ ਕਣਕ ਦੀਆਂ ਫਸਲਾਂ ਨੂੰ ਅੱਗ ਤੋਂ ਬਚਾਉਣ ਲਈ ਵਿਸ਼ੇਸ਼ ਮੁਹਿੰਮ ਕੀਤੀ ਸ਼ੁਰੂ : ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ. ਓ.ਸ਼ੋ੍ਰਮਣੀ ਅਕਾਲੀ ਦਲ ਦੇ ਮੁੜ ਪ੍ਰਧਾਨ ਬਣੇ ਸੁਖਬੀਰ ਬਾਦਲਵਿਧਾਇਕ ਨਰਿੰਦਰ ਕੌਰ ਭਰਾਜ ਨੇ ਭਵਾਨੀਗੜ੍ਹ ਅਨਾਜ ਮੰਡੀ ਵਿੱਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈਪਿਛਲੀਆਂ ਸਰਕਾਰਾਂ ਸਮੇਂ ਤਸ਼ਦੱਦ ਦਾ ਸ਼ਿਕਾਰ ਅਧਿਆਪਕ ਮੋਜੂਦਾ ਸਰਕਾਰ ਨੇ ਵਿਦੇਸ਼ਾਂ ‘ਚ ਸਿਖਲਾਈ ਲਈ ਭੇਜੇ : ਅਜੀਤ ਪਾਲ ਸਿੰਘ ਕੋਹਲੀਕਰਨਲ ਬਾਠ ਕੁੱਟਮਾਰ ਮਾਮਲੇ ਵਿਚ ਕਰਨਲ ਬਾਠ ਦੀ ਪਤਨੀ ਨੇ ਡੀ. ਜੀ. ਪੀ. ਤੋਂ ਕੀਤੀ ਸਸਪੈਂਡਡ ਪੁਲਸ ਮੁਲਾਜ਼ਮਾਂ ਦੀ ਪਟਿਆਲਾ ਜੋਨ ਤੋਂ ਬਾਹਰ ਤਬਾਦਲੇ ਦੀ ਮੰਗ

‘ਕੁਦਰਤੀ ਆਫਤਾਂ ਪ੍ਰਬੰਧਨ ਅਤੇ ਪੰਜਾਬੀਆਂ ਦੀ ਭੂਮਿਕਾ ’ਤੇ ਅੰਤਰ ਰਾਸ਼ਟਰੀ ਸੈਮੀਨਾਰ

ਦੁਆਰਾ: Punjab Bani ਪ੍ਰਕਾਸ਼ਿਤ :Tuesday, 20 August, 2024, 03:11 PM

‘ਕੁਦਰਤੀ ਆਫਤਾਂ ਪ੍ਰਬੰਧਨ ਅਤੇ ਪੰਜਾਬੀਆਂ ਦੀ ਭੂਮਿਕਾ ’ਤੇ ਅੰਤਰ ਰਾਸ਼ਟਰੀ ਸੈਮੀਨਾਰ
ਸਰਬੱਤ ਦੇ ਭਲੇ ਦੀ ਰੌਸ਼ਨੀ ’ਚ ਕੁਦਰਤੀ ਆਫ਼ਤਾਂ ਸਮੇਂ ਸ਼ੋ੍ਰਮਣੀ ਕਮੇਟੀ ਕਰ ਰਹੀ ਵੱਡਮੁੱਲੇ ਕਾਰਜ : ਐਡਵੋਕੇਟ ਧਾਮੀ
ਸੈਮੀਨਾਰ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਵਿਸ਼ੇ ਅਧਾਰਤ ਪਰਚਿਆਂ ਨੂੰ ਪੜ੍ਹਿਆ
ਬਹਾਦਰਗੜ੍ਹ/ਪਟਿਆਲਾ 20 ਅਗਸਤ : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਡਾਇਰੈਕਟੋਰੇਟ ਆਫ ਐਜੂਕੇਸ਼ਨ ਵੱਲੋਂ ‘ਕੁਦਰਤੀ ਆਫਤਾਂ ਪ੍ਰਬੰਧਨ ਅਤੇ ਪੰਜਾਬੀਆਂ ਦੀ ਭੂਮਿਕਾ’ ਵਿਸ਼ੇ ’ਤੇ ਅੰਤਰ ਰਾਸ਼ਟਰੀ ਸੈਮੀਨਾਰ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਆਫ ਐਡਵਾਂਸਡ ਸਟੱਡੀਜ਼ ਬਹਾਦਰਗੜ੍ਹ ਵਿਖੇ ਕਰਵਾਇਆ ਗਿਆ। ਸੈਮੀਨਾਰ ਦੌਰਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਸ਼ੋ੍ਰਮਣੀ ਕਮੇਟੀ ਮੈਂਬਰ ਸਾਹਿਬਾਨਾਂ ’ਚ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ, ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਬੀਬੀ ਕੁਲਦੀਪ ਕੌਰ ਟੌਹੜਾ, ਜਥੇਦਾਰ ਸਤਵਿੰਦਰ ਸਿੰਘ ਟੌਹੜਾ, ਜਥੇਦਾਰ ਨਿਰਮਲ ਸਿੰਘ ਜੌਲਾ ਉਚੇਚੇ ਤੌਰ ’ਤੇ ਪੁੱਜੇ ਹੋਏ ਸਨ, ਜਿਨ੍ਹਾਂ ਦਾ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਸਿੱਖਿਆ ਸਕੱਤਰ ਸ. ਸੁਖਮਿੰਦਰ ਸਿੰਘ ਨੇ ਸਵਾਗਤ ਕਰਦਿਆਂ ਸਾਰਿਆਂ ਨੂੰ ਜੀ ਆਇਆ ਆਖਿਆ। ਸੈਮੀਨਾਰ ਦੀ ਆਰੰਭਤਾ ਸਕੂਲੀ ਬੱਚਿਆਂ ਵੱਲੋਂ ਗੁਰਬਾਣੀ ਸ਼ਬਦ ਗਾਇਨ ਨਾਲ ਕੀਤੀ ਗਈ।
ਸੈਮੀਨਾਰ ਦੀ ਪ੍ਰਧਾਨਗੀ ਕਰਦਿਆਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ’ਚ ਦਰਜ ਬਾਣੀ ਅਤੇ ਗੁਰਬਾਣੀ ਦਾ ਫਲਸਫ਼ਾ ਮਨੁੱਖਤਾ ਦੇ ਕਲਿਆਣਮਈ ਕਾਰਜਾਂ ਨੂੰ ਉਤਸ਼ਾਹਤ ਕਰਦਾ ਅਤੇ ਸ਼ੋ੍ਰਮਣੀ ਕਮੇਟੀ ਵੀ ਸਰਬੱਤ ਦੇ ਭਲੇ ਦੀ ਰੌਸ਼ਨੀ ’ਚ ਅਨੇਕਾਂ ਹੀ ਕਾਰਜਾਂ ਦੇ ਨਾਲ-ਨਾਲ ਕੁਦਰਤੀ ਆਫ਼ਤਾਂ ਸਮੇਂ ਆਪਣਾ ਵੱਡਮੁੱਲੇ ਕਾਰਜਾਂ ਰਾਹੀਂ ਆਪਣਾ ਯੋਗਦਾਨ ਪਾ ਰਹੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਕੁਦਰਤੀ ਆਫ਼ਤਾਂ ਦਾ ਅਚਨਚੇਤ ਆ ਜਾਣਾ ਅਤੇ ਅਜਿਹੀਆਂ ਚੁਣੌਤੀਆਂ ਨਾਲ ਨਜਿੱਠਣ ’ਚ ਗੁਰਬਾਣੀ ਦਾ ਫਲਸਫਾ ਹੀ ਸਾਰੀ ਦੁਬਿਧਾ ਨੂੰ ਦੂਰ ਕਰਦਾ ਹੈ। ਉਨ੍ਹਾਂ ਜ਼ਿਕਰ ਕੀਤਾ ਕਿ ਕੁਦਰਤੀ ਆਫ਼ਤਾਂ ’ਚ ਹੜ, ਭੂਚਾਲ ਅਤੇ ਕਰੋਨਾ ਮਹਾਂਮਾਰੀ ਦੌਰਾਨ ਸ਼ੋ੍ਰਮਣੀ ਕਮੇਟੀ ਨੇ ਹਮੇਸ਼ਾ ਆਪਣੇ ਫਰਜ਼ਾਂ ਦੀ ਪਹਿਰੇਦਾਰੀ ਕੀਤੀ ਹੈ। ਉਨ੍ਹਾਂ ਕਿਹਾ ਕਿ ਕੁਦਰਤੀ ਆਫ਼ਤਾਂ ਦੇ ਸਰੂਪ ਬਦਲਦੇ ਰਹਿੰਦੇ ਹਨ, ਪ੍ਰੰਤੂ ਹਮੇਸ਼ਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਲੰਗਰ, ਮੁੜ ਵਸੇਬੇ, ਸਿਹਤ ਸੇਵਾਵਾਂ ਵਰਗੇ ਕਾਰਜਾਂ ਵਿਚ ਆਪਣਾ ਅਹਿਮ ਯੋਗਦਾਨ ਪਾਇਆ ਹੈ। ਐਡਵੋਕੇਟ ਧਾਮੀ ਨੇ ਸਰਬੱਤ ਦਾ ਭਲਾ ਅਤੇ ਖਾਲਸਾ ਏਡ ਵਰਗੀਆਂ ਸੇਵਾ ਦੇ ਖੇਤਰ ’ਚ ਜੁਟੀਆਂ ਰਹਿਣ ਵਾਲੀਆਂ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਕੌਮ ਦੇ ਦਰਦ ਨੂੰ ਸਮਝਣ, ਕਮਜ਼ੋਰ ਵਰਗਾਂ ’ਚ ਹੋਣਹਾਰ ਬੱਚਿਆਂ ਨੂੰ ਤਿਆਰ ਕਰਨ ਤਾਂ ਕਿ ਆਉਣ ਵਾਲੇ ਸਮੇਂ ’ਚ ਸਾਡੀ ਅਜੌਕੀ ਨੌਜਵਾਨ ਪੀੜ੍ਹੀ ਉਚ ਅਹੁਦਿਆਂ ’ਤੇ ਪਹੁੰਚ ਕੇ ਸਿੱਖ ਕੌਮ ਤੇ ਪੰਜਾਬੀਆਂ ਲਈ ਆਪਣਾ ਯੋਗਦਾਨ ਪਾ ਸਕੇ।
ਇਸ ਦੌਰਾਨ ਆਪਣੇ ਕੁੰਜੀਵਤ ਭਾਸ਼ਣ ’ਚ ਸਾਬਕਾ ਆਈਏਐਸ ਸ. ਕਾਹਨ ਸਿੰਘ ਪਨੂੰ ਨੇ ਕੁਦਰਤੀ ਆਫਤਾਂ ਸਮੇਂ ਸ਼ੋ੍ਰਮਣੀ ਕਮੇਟੀ ਵੱਲੋਂ ਕੀਤੇ ਜਾ ਰਹੇ ਮਹਾਨ ਕਾਰਜਾਂ ਦੀ ਸ਼ਲਾਘਾ ਵੀ ਕੀਤੀ। ਸਾਬਕਾ ਸਕੱਤਰ ਸਿਮਰਜੀਤ ਸਿੰਘ ਕੰਗ ਨੇ ਪੁੱਜੇ ਬੁਲਾਰਿਆਂ ਦਾ ਸਵਾਗਤ ਕੀਤਾ। ਮੰਚ ’ਤੇ ਹੋਰਨਾਂ ਤੋਂ ਇਲਾਵਾ ਡਾ. ਸਤਿੰਦਰ ਕੌਰ, ਐਸਪੀ. ਓਬਰਾਏ ਵਲੋਂ ਸ. ਜੱਸਾ ਸਿੰਘ, ਖਾਲਸਾ ਏਡ ਫਾਊਂਡੇਸ਼ਨ ਵੱਲੋਂ ਸ. ਅਮਨਦੀਪ ਸਿੰਘ, ਡਾ. ਮਨਪ੍ਰੀਤ ਕੌਰ, ਸੁੱਖੀ ਬਾਠ ਉਘੇ ਸਮਾਜ ਸੇਵੀ, ਸਰੀ ਕੈਨੇਡਾ, ਡਾ. ਸੰਦੀਪ ਸਿੰਘ ਚੀਮਾ, ਡਾ. ਅਮਰਜੀਤ ਸਿੰਘ, ਡਾ. ਗੁਰਚਰਨ ਸਿੰਘ ਨੂਰਪੁਰ ਉਘੇ ਸਾਹਿਤਕਾਰ, ਡਾ. ਅਮਰਜੀਤ ਸਿੰਘ ਪਟਿਆਲਾ ਡਾ ਪਰਮਜੀਤ ਕੌਰ, ਤਕਨੀਕੀ ਸੈਸ਼ਨ ਵਿਚ ਡਾ. ਸੰਦੀਪ ਇੰਦਰ ਸਿੰਘ ਚੀਮਾ, ਡਾ. ਬੂਟਾ ਸਿੰਘ ਸਾਬਕਾ ਉਪ ਕੁਲਪਤੀ, ਤਕਨੀਕੀ ਸੈਸ਼ਨ ਬਾਦ ਦੁਪਹਿਰ ਤੋਂ ਬਾਅਦ ਸ. ਹਰਜੀਤ ਸਿੰਘ, ਡਾ. ਹਰਮਿੰਦਰਪਾਲ ਸਿੰਘ ਪ੍ਰੋਫੈਸਰ ਚੰਡੀਗੜ੍ਹ, ਡਾ. ਮਨਮੋਹਨਜੀਤ ਸਿੰਘ, ਤਕਨੀਕੀ ਸੈਸ਼ਨ ’ਚ ਡਾ. ਪਰਮਜੀਤ ਕੌਰ ਐਸੋਸੀਏਟ ਪ੍ਰੋਫੈਸਰ, ਡਾ. ਅਮਰਜੀਤ ਸਿੰਘ ਜਗਤ ਗੁਰੂ ਨਾਨਕ ਓਪਨ ਯੂਨੀਵਰਸਿਟੀ ਪਟਿਆਲਾ ਆਦਿ ਸਖਸ਼ੀਅਤਾਂ ਨੇ ਆਪਣੀ ਹਾਜ਼ਰੀ ਲਵਾਈ। ਅੰਤ ਵਿਚ ਡਾ. ਰਾਜਿੰਦਰ ਕੌਰ ਨੇ ਪੁੱਜੀਆਂ ਸਖਸ਼ੀਅਤਾਂ, ਕਾਲਜ ਪਿ੍ਰੰਸੀਪਲ ਸਾਹਿਬਾਨ ਤੇ ਸਟਾਫ਼ ਦਾ ਧੰਨਵਾਦ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪਿ੍ਰੰਸੀਪਲ ਸਾਹਿਬਾਨਾਂ ’ਚ ਡਾ. ਧਰਮਿੰਦਰ ਸਿੰਘ ਉੱਭਾ, ਡਾ. ਕਸ਼ਮੀਰ ਸਿੰਘ, ਸ. ਨਰਿੰਦਰ ਸਿੰਘ, ਮੈਡਮ ਕੰਵਲਜੀਤ ਕੌਰ, ਮੈਡਮ ਰਮਨਦੀਪ ਕੌਰ ਆਦਿ ਵੀ ਸ਼ਾਮਲ ਸਨ।
ਫੋਟੋ : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਡਾਇਰੈਕਟੋਰੇਟ ਆਫ ਐਜੂਕੇਸ਼ਨ ਬਹਾਦਰਗੜ੍ਹ ਵਿਖੇ ਕੁਦਰਤੀ ਆਫਤਾਂ ਪ੍ਰਬੰਧਨ ਤੇ ਪੰਜਾਬੀਆਂ ਦੀ ਭੂਮਿਕਾ ਵਿਸ਼ੇ ’ਤੇ ਸੈਮੀਨਾਨ ਦੌਰਾਨ ਸੰਬੋਧਨ ਕਰਦੇ ਹੋਏ।