Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 4:27 am

+91 90915 01313 , +91 90916 01313

punjabbanni@gmail.com
punjabbani@yahoo.com

ਭਾਰਤ ਦੀ ਸਟਾਰ ਪਹਿਲਵਾਨ ਵਿਨੇਸ਼ ਫੋਗਾਟ ਦਾ ਪੈਰਿਸ ਤੋਂ ਪਰਤਣ ’ਤੇ ਹੋਇਆ ਸ਼ਾਨਦਾਰ ਸਵਾਗਤ

ਭਾਰਤ ਦੀ ਸਟਾਰ ਪਹਿਲਵਾਨ ਵਿਨੇਸ਼ ਫੋਗਾਟ ਦਾ ਪੈਰਿਸ ਤੋਂ ਪਰਤਣ ’ਤੇ ਹੋਇਆ ਸ਼ਾਨਦਾਰ ਸਵਾਗਤ

ਭਾਰਤ ਦੀ ਸਟਾਰ ਪਹਿਲਵਾਨ ਵਿਨੇਸ਼ ਫੋਗਾਟ ਦਾ ਪੈਰਿਸ ਤੋਂ ਪਰਤਣ ’ਤੇ ਹੋਇਆ ਸ਼ਾਨਦਾਰ ਸਵਾਗਤ
ਨਵੀਂ ਦਿੱਲੀ, 17 ਅਗਸਤ : ਭਾਰਤ ਦੀ ਸਟਾਰ ਪਹਿਲਵਾਨ ਵਿਨੇਸ਼ ਫੋਗਾਟ ਜੋ ਪੈਰਿਸ ਓਲੰਪਿਕ ਵਿੱਚ ਮਹਿਲਾਵਾਂ ਦੇ 50 ਕਿਲੋਗ੍ਰਾਮ ਭਾਰ ਵਰਗ ਦੇ ਫਾਈਨਲ ਵਿੱਚ ਖੇਡਣ ਗਈ ਸੀ ਦਾ ਅੱਜ ਭਾਰਤ ਦੇ ਦਿੱਲੀ ਹਵਾਈ ਅੱਡੇ ਵਿਖੇ ਪਹੁੰਚਣ ਤੇ ਜੋਰਦਾਰ ਸਵਾਗਤ ਕੀਤਾ ਗਿਆ। ਦੱਸਯੋਗ ਹੈ ਕਿ ਵਿਨੇਸ਼ ਦੀ ਖੇਡਾਂ ਤੋਂ ਬਾਅਦ ਭਾਰਤ ਆਮਦ ’ਤੇ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਸਨ। ਪੈਰਿਸ ਓਲੰਪਿਕ ਵਿਚ ਫਾਈਨਲ ਤੋਂ ਪਹਿਲਾਂ ਕੀਤੇ ਵਜ਼ਨ ‘ਚ ਉਸ ਦਾ ਵਜ਼ਨ 100 ਗ੍ਰਾਮ ਜ਼ਿਆਦਾ ਨਿਕਲਿਆ ਸੀ, ਜਿਸ ਕਾਰਨ ਉਸ ਨੂੰ ਅਯੋਗ ਕਰਾਰ ਦਿੱਤਾ ਗਿਆ। ਵਿਨੇਸ਼ ਨੇ ਖੇਡ ਆਰਬਿਟਰੇਸ਼ਨ ਨੂੰ ਸਾਂਝੇ ਚਾਂਦੀ ਦਾ ਤਮਗਾ ਦਿਵਾਉਣ ਦੀ ਅਪੀਲ ਕੀਤੀ ਸੀ, ਜਿਸ ਕਾਰਨ ਉਹ ਪੈਰਿਸ ‘ਚ ਹੀ ਰੁਕੀ ਸੀ। ਖੇਡ ਅਦਾਲਤ ਨੇ ਉਸ ਦੀ ਅਪੀਲ ਰੱਦ ਕਰ ਦਿੱਤੀ ਸੀ। ਲੰਡਨ ਓਲੰਪਿਕ ਦੇ ਕਾਂਸੀ ਤਮਗਾ ਜੇਤੂ ਨਿਸ਼ਾਨੇਬਾਜ਼ ਅਤੇ ਪੈਰਿਸ ਓਲੰਪਿਕ ‘ਚ ਭਾਰਤੀ ਦਲ ਦੇ ਨੇਤਾ ਗਗਨ ਨਾਰੰਗ ਨੇ ਵਿਨੇਸ਼ ਨੂੰ ਚੈਂਪੀਅਨ ਕਿਹਾ। ਦੋਵੇਂ ਇੱਕੋ ਜਹਾਜ਼ ਰਾਹੀਂ ਦਿੱਲੀ ਪੁੱਜੇ ਸਨ। ਵਿਨੇਸ਼ ਦਾ ਸੁਆਗਤ ਕਰਨ ਵਾਲਿਆਂ ਵਿੱਚ ਬਜਰੰਗ ਪੁਨੀਆ, ਸਾਕਸ਼ੀ ਮਲਿਕ ਤੇ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ। ਸਾਰਿਆਂ ਨੇ ਉਸ ਦਾ ਜੇਤੂ ਭਲਵਾਨ ਵਾਂਗ ਸੁਆਗਤ ਕੀਤਾ।

Advertisement
Advertisement
Advertisement
Advertisement
Scroll to Top