ਰਾਜਸਥਾਨ ਦੇ ਉਦੈਪੁਰ 'ਚ ਹਿੰਸਾ ਫੈਲਣ ਤੋਂ ਬਾਅਦ 24 ਘੰਟਿਆਂ ਲਈ ਇੰਟਰਨੈੱਟ ਸੇਵਾਵਾਂ ਬੰਦ, ਸਕੂਲ ਬੰਦ
ਦੁਆਰਾ: Punjab Bani ਪ੍ਰਕਾਸ਼ਿਤ :Saturday, 17 August, 2024, 01:00 PM

ਰਾਜਸਥਾਨ ਦੇ ਉਦੈਪੁਰ ‘ਚ ਹਿੰਸਾ ਫੈਲਣ ਤੋਂ ਬਾਅਦ 24 ਘੰਟਿਆਂ ਲਈ ਇੰਟਰਨੈੱਟ ਸੇਵਾਵਾਂ ਬੰਦ, ਸਕੂਲ ਬੰਦ
ਉਦੈਪੁਰ, 17 ਅਗਸਤ : ਰਾਜਸਥਾਨ ਦੇ ਉਦੈਪੁਰ ‘ਚ ਫਿਰਕੂ ਤਣਾਅ ਫੈਲਣ ਤੋਂ ਬਾਅਦ ਸ਼ਹਿਰ ‘ਚ 24 ਘੰਟੇ ਲਈ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ ਅਤੇ ਪ੍ਰਸ਼ਾਸਨ ਨੇ ਲੋਕਾਂ ਦੇ ਇੱਕ ਥਾਂ ‘ਤੇ ਇਕੱਠੇ ਹੋਣ ‘ਤੇ ਵੀ ਪਾਬੰਦੀ ਲਗਾ ਦਿੱਤੀ ਹੈ। ਜਾਣਕਾਰੀ ਮੁਤਾਬਕ ਉਦੈਪੁਰ ਦੇ ਇਕ ਸਰਕਾਰੀ ਸਕੂਲ ਦੇ 10ਵੀਂ ਜਮਾਤ ਦੇ ਵਿਦਿਆਰਥੀ ‘ਤੇ ਉਸ ਦੇ ਸਹਿਪਾਠੀ ਨੇ ਚਾਕੂ ਨਾਲ ਹਮਲਾ ਕਰ ਦਿੱਤਾ। ਇਸ ਤੋਂ ਬਾਅਦ ਇਲਾਕੇ ‘ਚ ਤਣਾਅ ਦਾ ਮਾਹੌਲ ਬਣਿਆ ਹੋਇਆ ਹੈ। ਇਸ ਦੇ ਨਾਲ ਹੀ ਪੁਲਿਸ ਨੇ ਧਾਰਾ 144 ਲਾਗੂ ਕਰ ਦਿੱਤੀ ਹੈ ਅਤੇ ਸ਼ਨੀਵਾਰ ਰਾਤ 10 ਵਜੇ ਤੱਕ ਇੰਟਰਨੈੱਟ ਸੇਵਾ ਵੀ ਬੰਦ ਕਰ ਦਿੱਤੀ ਗਈ ਹੈ। ਪ੍ਰਸ਼ਾਸਨ ਨੇ ਅਗਲੇ ਹੁਕਮਾਂ ਤੱਕ ਸਾਰੇ (ਨਿੱਜੀ ਅਤੇ ਸਰਕਾਰੀ) ਸਕੂਲ ਅਤੇ ਕਾਲਜ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ।
